ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ


by | Jul 28, 2026 | breaking news, daily, politics, religion | 0 comments

ਨਿਊਜ਼ੀਲੈਂਡ ਤੋਂ ਸਿੱਖ ਆਗੂ ਸ. ਦਲਜੀਤ ਸਿੰਘ ਤੇ ਆਸਟ੍ਰੇਲੀਆ ਤੋਂ ਸ. ਮਨਦੀਪ ਸਿੰਘ, ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਨੂੰ ਸਮੁੱਚੀ ਘਟਨਾ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ ਦੇ ਆਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ ਵਰਜੀਨੀਆ ਵਿਖੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਅੱਗ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਜਾਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੁਨੀਆ ਵਿੱਚ ਵੱਸਦੀ ਸਿੱਖ ਸੰਗਤ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਨਾ ਵਾਪਰਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ। ਉਨ੍ਹਾਂ ਗੁਰੂ ਸਾਹਿਬ ਦੇ ਸਨਮੁਖ ਸਮੂਹ ਸਿੱਖਾਂ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

ਵਰਜੀਨੀਆ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੈਂਟਰਲ ਸਿੱਖ ਐਸੋਸੀਏਸ਼ਨ ਆਫ਼ ਨਿਊਜ਼ੀਲੈਂਡ ਦੇ ਮੁੱਖ ਸੇਵਾਦਾਰ ਸ. ਦਲਜੀਤ ਸਿੰਘ, ਆਸਟ੍ਰੇਲੀਅਨ ਸਿੱਖ ਕੌਂਸਲ ਤੋਂ ਸ. ਮਨਦੀਪ ਸਿੰਘ; ਗੁਰਦੁਆਰਾ ਕੌਂਸਲ ਆਫ਼ ਵਿਕਟੋਰੀਆ ਤੋਂ ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਐਡੀਲੇਡ ਤੋਂ ਸ. ਗੁਰਿੰਦਰਜੀਤ ਸਿੰਘ ਨੂੰ ਆਦੇਸ਼ ਕੀਤਾ ਹੈ ਕਿ ਉਹ ਆਪਣੇ ਨਾਲ ਸਿੰਘ ਲੈ ਕੇ ਮੌਕੇ ਉੱਤੇ ਜਾ ਕੇ ਜਾਇਜ਼ਾ ਲੈਣਗੇ, ਇਸ ਘਟਨਾ ਅਤੇ ਗੁਰੂ ਘਰ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸਬੰਧੀ ਸਮੁੱਚੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਹ ਸਿੰਘਾਂ ਦੀ ਟੀਮ ਆਸਟ੍ਰੇਲੀਆ ਦੇ ਸਥਾਨਕ ਪ੍ਰਸ਼ਾਸਨ ਅਤੇ ਗੁਰਦੁਆਰਾ ਦਸ਼ਮੇਸ਼ ਦਰਬਾਰ ਦੇ ਪ੍ਰਬੰਧਕਾਂ ਨਾਲ ਤਾਲਮੇਲ ਕਰਕੇ ਘਟਨਾ ਦੀ ਸਮੁੱਚੀ ਜਾਣਕਾਰੀ ਹਾਸਲ ਕਰਨਗੇ। ਉਨ੍ਹਾਂ ਗੁਰਦੁਆਰਾ ਦਸ਼ਮੇਸ਼ ਦਰਬਾਰ ਵਰਜੀਨੀਆ ਦੀ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਆਪ ਵੀ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਜਿੱਥੇ ਵੀ ਸਿੱਖ ਵੱਸੇ ਹਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾਲ ਲੈ ਕੇ ਗਏ ਹਨ ਅਤੇ ਉਨ੍ਹਾਂ ਨੇ ਮਿਹਨਤ ਨਾਲ ਸੁੰਦਰ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਹਨ। ਉਨ੍ਹਾਂ ਵਰਜੀਨੀਆ, ਆਸਟ੍ਰੇਲੀਆ ਦੀ ਸਿੱਖ ਸੰਗਤ ਨੂੰ ਹੌਂਸਲੇ, ਸਹਿਜ ਅਤੇ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਖਿਆ ਕਿ ਇਸ ਘਟਨਾ ਪਿੱਛੇ ਕਾਰਨ ਪਾਰਦਰਸ਼ਤਾ ਨਾਲ ਪਛਾਣੇ ਜਾਣ ਤੇ ਉਸ ਤੋਂ ਸਿੱਖਿਆ ਲੈ ਕੇ ਦੁਬਾਰਾ ਗੁਰੂ ਘਰ ਸਥਾਪਤ ਕਰਨ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਹ ਘੋਖਣਾ ਚਾਹੀਦਾ ਹੈ ਕਿ ਕਿਤੇ ਇਸ ਘਟਨਾ ਵਿੱਚ ਕੋਈ ਸ਼ਰਾਰਤ ਤਾਂ ਨਹੀਂ।
***

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...