ਇਸਟੇਟ ਆਫ਼ਿਸ ਦੇ ਆਟੋ-ਮਿਊਟੇਸ਼ਨ ਸਿਸਟਮ ਨੇ ਇੱਕ ਵਰ੍ਹਾ ਪੂਰਾ ਕੀਤਾ, ਡਿਜੀਟਲ ਪ੍ਰਾਪਰਟੀ ਸੇਵਾਵਾਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ

by | Aug 12, 2026 | breaking news, daily, politics | 0 comments

ਇਸਟੇਟ ਆਫ਼ਿਸ, ਯੂਟੀ ਚੰਡੀਗੜ੍ਹ ਨੇ 7 ਜੁਲਾਈ 2025 ਤੋਂ ਆਟੋ-ਮਿਊਟੇਸ਼ਨ ਸਿਸਟਮ ਨੂੰ ਸਫ਼ਲਤਾਪੂਰਵਕ ਸ਼ੁਰੂ ਕੀਤਾ। ਇਹ ਮਹੱਤਵਪੂਰਨ ਈ-ਗਵਰਨੈਂਸ ਸੁਧਾਰ ਮਿਊਟੇਸ਼ਨ ਪ੍ਰਕਿਰਿਆ ਨੂੰ ਅਲੱਗ ਤੋਂ ਐਪਲੀਕੇਸ਼ਨ-ਅਧਾਰਿਤ ਸੇਵਾ ਤੋਂ ਬਦਲ ਕੇ ਆਟੋਮੈਟਿਕ ਪੋਸਟ-ਰਜਿਸਟ੍ਰੇਸ਼ਨ ਡਿਜੀਟਲ ਪ੍ਰਕਿਰਿਆ ਵਿੱਚ ਬਦਲ ਦਿੱਤਾ ਹੈ। ਇਸ ਨਾਲ ਨਾਗਰਿਕਾਂ ਲਈ ਸੁਵਿਧਾ ਵਿੱਚ ਵਾਧਾ ਹੋਇਆ ਹੈ ਅਤੇ ਜਾਇਦਾਦ ਸਬੰਧੀ ਸੇਵਾਵਾਂ ਨੂੰ ਅਧਿਕ
ਨਾਗਰਿਕ-ਕੇਂਦ੍ਰਿਤ ਬਣਾਇਆ ਗਿਆ ਹੈ।

ਨਵੀਂ ਪ੍ਰਣਾਲੀ ਦੇ ਤਹਿਤ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਡੀਡ ਦੀ ਰਜਿਸਟ੍ਰੇਸ਼ਨ ਦੇ ਬਾਅਦ ਸਬੰਧਿਤ ਜਾਣਕਾਰੀ ਇਲੈਕਟ੍ਰੌਨਿਕ ਤੌਰ ‘ਤੇ ਆਪਣੇ ਆਪ ਹੀ ਇਸਟੇਟ ਆਫ਼ਿਸ ਨੂੰ ਭੇਜੀ ਜਾਂਦੀ ਹੈ। ਇਸ ਤੋਂ ਬਾਅਦ ਮਿਊਟੇਸ਼ਨ ਦੀ
ਪ੍ਰਕਿਰਿਆ ਬੈਕਐਂਡ ‘ਤੇ ਡਿਜੀਟਲ ਤੌਰ ‘ਤੇ ਪੂਰੀ ਕੀਤੀ ਜਾਂਦੀ ਹੈ। ਇਸ ਨਾਲ ਜਾਇਦਾਦ ਮਾਲਕਾਂ ਨੂੰ ਅਲੱਗ ਤੋਂ ਮਿਊਟੇਸ਼ਨ ਲਈ ਆਵੇਦਨ ਕਰਨ ਜਾਂ ਇਸਟੇਟ ਆਫ਼ਿਸ ਜਾਣ ਦੀ ਜ਼ਰੂਰਤ ਨਹੀਂ ਰਹਿੰਦੀ।

ਆਟੋ-ਮਿਊਟੇਸ਼ਨ ਸਿਸਟਮ ਦੇ ਤਹਿਤ ਮਿਊਟੇਸ਼ਨ ਦੀ ਪੂਰੀ ਪ੍ਰਕਿਰਿਆ ਡਿਜੀਟਲ ਅਤੇ ਪੇਪਰਲੈੱਸ ਹੈ। ਇਸ ਵਿੱਚ ਅਲੱਗ ਤੋਂ ਮਿਊਟੇਸ਼ਨ ਆਵੇਦਨ, ਫਾਰਮ ਅਤੇ ਦਸਤਾਵੇਜ਼ਾਂ ਨੂੰ ਵਾਰ-ਵਾਰ ਜਮ੍ਹਾਂ ਕਰਾਉਣ ਦੀ ਜ਼ਰੂਰਤ ਸਮਾਪਤ ਹੋ ਗਈ ਹੈ। ਇਹ ਪੂਰੀ ਤਰ੍ਹਾਂ ਫੇਸਲੈੱਸ ਸੇਵਾ ਹੈ ਅਤੇ ਇਸ ਲਈ ਇਸਟੇਟ ਆਫ਼ਿਸ ਵਿੱਚ ਫਿਜ਼ੀਕਲੀ ਜਾਣ ਦੀ ਜ਼ਰੂਰਤ ਨਹੀਂ ਹੈ। ਆਟੋਮੇਟਿਡ ਡੇਟਾ ਐਕਸਚੇਂਜ ਨਾਲ ਏਜੰਟਾਂ ਅਤੇ ਵਿਚੋਲਿਆਂ ‘ਤੇ ਨਿਰਭਰਤਾ ਵੀ ਘੱਟ ਹੋਈ ਹੈ।ਐੱਸਐੱਮਐੱਸ ਅਧਾਰਿਤ ਟ੍ਰੈਕਿੰਗ ਦੇ ਜ਼ਰੀਏ ਰੀਅਲ-ਟਾਇਮ ਪਾਰਦਰਸ਼ਤਾ ਸੁਨਿਸ਼ਚਿਤ ਕੀਤੀ ਜਾ ਰਹੀ ਹੈ। ਨਿਰਧਾਰਿਤ ਸਮਾਂ-ਸੀਮਾ ਦੇ ਅਨੁਸਾਰ ਲੀਜ਼ਹੋਲਡ ਜਾਇਦਾਦਾਂ ਦਾ ਮਿਊਟੇਸ਼ਨ ਦੋ ਕਾਰਜ ਦਿਵਸਾਂ ਅਤੇ ਫ੍ਰੀਹੋਲਡ ਜਾਇਦਾਦਾਂ ਦਾ ਮਿਊਟੇਸ਼ਨ ਸੱਤ ਕਾਰਜ ਦਿਵਸਾਂ ਦੇ ਵਿੱਚ ਕੀਤਾ ਜਾਂਦਾ ਹੈ।

7 ਜੁਲਾਈ 2025 ਨੂੰ ਸ਼ੁਰੂ ਹੋਣ ਦੇ ਬਾਅਦ ਤੋਂ ਹੁਣ ਤੱਕ ਕੁੱਲ 1,829 ਮਿਊਟੇਸ਼ਨ ਮਾਮਲੇ ਪ੍ਰਾਪਤ ਹੋਏ ਹਨ। ਇਨ੍ਹਾਂ ਵਿੱਚੋਂ ਲਗਭਗ 1,800 ਮਾਮਲਿਆਂ ਦਾ ਰਜਿਸਟ੍ਰੇਸ਼ਨ ਦੇ ਸੱਤ ਦਿਨਾਂ ਦੇ ਅੰਦਰ ਨਿਪਟਾਰਾ ਕੀਤਾ ਜਾ ਚੁੱਕਿਆ ਹੈ। ਬਾਕੀ 29 ਮਾਮਲੇ ਨਿਰਧਾਰਿਤ ਸਮਾਂ-ਸੀਮਾ ਦੇ ਅੰਦਰ ਪ੍ਰਕਿਰਿਆ ਅਧੀਨ ਹਨ। ਬਿਨੈਕਾਰਾਂ ਨੂੰ ਇਸਟੇਟ ਆਫ਼ਿਸ ਵਿੱਚ ਫਿਜ਼ੀਕਲੀ ਜਾਣ ਦੀ ਜ਼ਰੂਰਤ ਨਹੀਂ ਪਈ ਹੈ।

ਆਟੋ-ਮਿਊਟੇਸ਼ਨ ਸਿਸਟਮ ਨੇ ਨਾਗਰਿਕਾਂ ਦੇ ਪ੍ਰਤੱਖ ਸੰਪਰਕ, ਕਾਗਜ਼ੀ ਕਾਰਵਾਈ, ਪ੍ਰਕਿਰਿਆਗਤ ਦੇਰੀ ਅਤੇ ਪ੍ਰਸ਼ਾਸਨਿਕ ਵਿਵੇਕ-ਅਧਿਕਾਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ ਅਤੇ ਜਾਇਦਾਦ ਮਾਲਕੀ ਰਿਕਾਰਡਾਂ ਦੇ ਤੇਜ਼ੀ ਨਾਲ ਅਪਡੇਟ ਕਰਨ ਵਿੱਚ ਸਹਾਇਤਾ ਕੀਤੀ ਹੈ। ਇਹ ਪਹਿਲ ਫੇਸਲੈੱਸ, ਪਾਰਦਰਸ਼ੀ ਅਤੇ ਤਕਨੀਕ ਅਧਾਰਿਤ ਸ਼ਾਸਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਈਜ਼ ਆਵ੍ ਲਿਵਿੰਗ ਅਤੇ ਸੁਸ਼ਾਸਨ ਪ੍ਰਤੀ ਪ੍ਰਤੀਬੱਧਤਾ ਦੀ ਦੁਬਾਰਾ ਪੁਸ਼ਟੀ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...