ਈਸੀਆਈ ਵੱਲੋਂ ਬੀਐਲਓ ਅਤੇ ਸੁਪਰਵਾਈਜ਼ਰਾਂ ਲਈ ਮਿਹਤਾਨੇ ਵਿੱਚ ਵਾਧੇ ਦਾ ਐਲਾਨ

by | Jul 30, 2025 | breaking news, daily | 0 comments

ਬੀਐਲਓਜ਼ ਦੇ ਹਿੱਤਾ ਦੀ ਭਲਾਈ ਨੂੰ ਯਕੀਨੀ ਬਣਾਏਗਾ ਇਹ ਇਤਿਹਾਸਕ ਫੈਸਲਾ: ਸਿਬਿਨ ਸੀ

ਚੰਡੀਗੜ੍ਹ, 30 ਜੁਲਾਈ

ਭਾਰਤ ਦੇ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਬੀਐਲਓ ਸੁਪਰਵਾਈਜ਼ਰਾਂ ਲਈ ਘੱਟੋ-ਘੱਟ ਸਾਲਾਨਾ ਮਿਹਨਤਾਨੇ ਵਿੱਚ ਵਾਧੇ ਸਬੰਧੀ 24 ਜੁਲਾਈ, 2025 ਨੂੰ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਦਮ ਨੂੰ ਜ਼ਮੀਨੀ ਪੱਧਰ ‘ਤੇ ਚੋਣ ਅਮਲੇ ਨੂੰ ਮਜ਼ਬੂਤੀ ਦੇਣ ਅਤੇ ਬੀਐਲਓਜ਼ (ਫੁੱਟ ਸੋਲਜ਼ਰ ਆਫ਼ ਇਲੈਕਸ਼ਨ ਕਮਿਸ਼ਨ) ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦੇਣ ਸਬੰਧੀ ਲਏ ਗਏ ਮਹੱਤਵਪੂਰਨ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ।

ਨੋਟੀਫਿਕੇਸ਼ਨ ਦੇ ਅਨੁਸਾਰ ਸਾਲ 2025 ਤੋਂ ਪ੍ਰਭਾਵੀ:

ਬੀ.ਐਲ.ਓ. ਨੂੰ ਹੁਣ ਘੱਟੋ-ਘੱਟ ਸਾਲਾਨਾ ਮਿਹਨਤਾਨਾ 12,000 ਰੁਪਏ ਮਿਲੇਗਾ, ਜੋ ਪਹਿਲਾਂ 6,000 ਰੁਪਏ ਸੀ।

* ਬੀ.ਐਲ.ਓ. ਸੁਪਰਵਾਈਜ਼ਰਾਂ ਨੂੰ ਹੁਣ ਘੱਟੋ-ਘੱਟ ਸਾਲਾਨਾ ਮਿਹਨਤਾਨਾ 18,000 ਰੁਪਏ ਮਿਲੇਗਾ ਜੋ ਪਹਿਲਾਂ 12,000 ਰੁਪਏ ਸੀ।

* ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਜਾਂ ਹੋਰ ਵਿਸ਼ੇਸ਼ ਚੋਣ ਮੁਹਿੰਮਾਂ ਵਿੱਚ ਹਿੱਸਾ ਲੈਣ ਵਾਲੇ ਬੀ.ਐਲ.ਓ. ਨੂੰ 2,000 ਰੁਪਏ ਦਾ ਵਾਧੂ ਪ੍ਰੋਤਸਾਹਨ ਦਿਈਤਾ ਜਾਵੇਗਾ, ਜਿਸ ਲਈ ਪਹਿਲਾਂ 1,000 ਰੁਪਏ ਦਿੱਤੇ ਜਾਂਦੇ ਸਨ।

ਇਸ ਫੈਸਲੇ ਦਾ ਸਵਾਗਤ ਕਰਦਿਆਂ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀ ਸਿਬਿਨ ਸੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀ ਇਹ ਪ੍ਰਗਤੀਸ਼ੀਲ ਪਹਿਲਕਦਮੀ ਬੂਥ ਲੈਵਲ ਅਫਸਰਾਂ, ਜੋ ਸਾਡੀ ਚੋਣ ਪ੍ਰਣਾਲੀ ਦੇ ਮੋਹਰੀ ਵਰਕਰ ਹਨ, ਨੂੰ ਪ੍ਰੇਰਿਤ ਕਰਨ ਅਤੇ ਸਸ਼ਕਤ ਬਣਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ ਬੀਐਲਓਜ਼ ਵੋਟਰਾਂ ਅਤੇ ਚੋਣ ਕਮਿਸ਼ਨ ਵਿਚਕਾਰ ਮਹੱਤਵਪੂਰਨ ਕੜੀ ਹਨ ਅਤੇ ਉਹ ਵੋਟਰ ਸੂਚੀ ਦੀ ਇਕਸਾਰਤਾ ਨੂੰ ਬਣਾਈ ਰੱਖਣ, ਘਰ-ਘਰ ਜਾ ਕੇ ਤਸਦੀਕ ਕਰਨ ਅਤੇ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਜ਼ਿੰਮੇਵਾਰੀ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮਿਹਨਤਾਨੇ ਵਿੱਚ ਇਹ ਵਾਧਾ ਕਰਕੇ ਈਸੀਆਈ ਨੇ ਉਨ੍ਹਾਂ ਦੇ ਯੋਗਦਾਨ ਅਤੇ ਵਚਨਬੱਧਤਾ ਨੂੰ ਮਾਨਤਾ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੱਚਮੁੱਚ ਇੱਕ ਇਤਿਹਾਸਕ ਫੈਸਲਾ ਹੈ, ਜੋ ਪੰਜਾਬ ਵਿੱਚ ਚੋਣ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਨੂੰ ਵਧਾਉਣ ਵਿੱਚ ਵਧੇਰੇ ਸਹਾਈ ਸਿੱਧ ਹੋਵੇਗਾ।

ਸ੍ਰੀ ਸਿਬਿਨ ਸੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਚੋਣ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਸਾਰੇ ਫੀਲਡ-ਪੱਧਰੀ ਅਧਿਕਾਰੀਆਂ ਦੀ ਭਲਾਈ ਅਤੇ ਸਮਰੱਥਾ ਨਿਰਮਾਣ ਲਈ ਵਚਨਬੱਧ ਹੈ। ਉਨ੍ਹਾਂ ਕਿ ਕਿ ਮਿਹਨਤਾਨੇ ਸਬੰਧਈ ਸੋਧੇ ਹੋਏ ਢਾਂਚੇ ਦੀ ਪਾਲਣਾ ਅਤੇ ਇਸਦੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਰਾਜ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਸੁਧਾਰ ਸਿਰਫ਼ ਸਿਰਫ਼ ਇੱਕ ਵਾਧਾ ਨਹੀਂ ਬਲਕਿ ਚੋਣ ਅਮਲੇ ਦੇ ਮਨੋਬਲ ਨੂੰ ਵਧਾਉਣ ਵਾਲਾ ਇੱਕ ਮਹੱਤਵਪੂਰਨ ਕਦਮ ਹੈ, ਜੋ ਚੋਣਾਂ ਨੂੰ ਵਧੇਰੇ ਸਮਾਵੇਸ਼ੀ, ਭਰੋਸੇਯੋਗ ਅਤੇ ਪੇਸ਼ੇਵਰ ਤੌਰ ‘ਤੇ ਪ੍ਰਬੰਧਿਤ ਬਣਾਉਣ ਲਈ ਚੋਣ ਕਮਿਸ਼ਨ ਦੇ ਲਗਾਤਾਰ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬੀਐਲਓਜ਼ ਦੀ ਭਲਾਈ ਲਈ ਇਹ ਫੈਸਲਾ ਆਗਾਮੀ ਚੋਣ ਅਮਲਾਂ ਲਈ ਇੱਕ ਮਜ਼ਬੂਤ ਨੀਂਹ ਰੱਖੇਗਾ, ਜਿਨ੍ਹਾਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਤੇ ਭਵਿੱਖੀ ਚੋਣਾਂ ਤਿਆਰੀਆਂ ਸ਼ਾਮਲ ਹਨ।
—–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...