ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਵਿਸਾਖੀ ਵਾਲੇ ਦਿਨ 6 ਕਰੋੜ ਰੁਪਏ ਦੇ ਕੰਮਾਂ ਦੀ ਕੀਤੀ ਸ਼ੁਰੂਆਤ

by | Apr 13, 2025 | breaking news, daily | 0 comments

ਹਲਕੇ ਦੇ ਵੱਡੇ ਪਿੰਡ ਬੰਡਾਲਾ ਨੂੰ ਦਿੱਤਾ 15.50 ਕਰੋੜ ਰੁਪਏ ਦਾ ਵਿਸਾਖੀ ਬੰਪਰ ਤੋਹਫ਼ਾ
ਅੰਮ੍ਰਿਤਸਰ 13 ਅਪ੍ਰੈਲ

ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਬੰਡਾਲਾ, ਜਾਣੀਆ ਅਤੇ ਤਲਵੰਡੀ ਵਿੱਚ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਦੇ ਹੋਏ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਪਿੰਡਾਂ ਦੇ ਵਿਕਾਸ ਦਾ ਵਿਸਥਾਰ ਦੱਸਦਿਆਂ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਜੋ ਵੀ ਹੁਕਮ ਪਿੰਡਾਂ ਦੇ ਕੰਮਾਂ ਲਈ ਲਗਾਉਣਗੇ, ਉਹ ਪੂਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅੱਜ ਵਿਸਾਖੀ ਵਾਲੇ ਦਿਨ ਪਿੰਡ ਜਾਣੀਆਂ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ 10 ਕਿਲੋਮੀਟਰ ਲੰਬੀਆਂ ਸੜਕਾਂ, ਤਲਵੰਡੀ ਵਿੱਚ 61 ਲੱਖ ਰੁਪਏ ਦੀ ਲਾਗਤ ਨਾਲ ਲਗਭਗ ਦੋ ਕਿਲੋਮੀਟਰ ਲੰਬੀਆਂ ਸੜਕਾਂ ਅਤੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬੰਡਾਲਾ ਵਿੱਚ ਲਗਭਗ ਚਾਰ ਕਿਲੋਮੀਟਰ ਲੰਬੀ ਸੜਕ ਦਾ ਨੀਹ ਪੱਥਰ ਰੱਖਿਆ ਗਿਆ ਹੈ, ਜੋ ਕਿ ਛੇਤੀ ਹੀ ਮੁਕੰਮਲ ਕਰ ਲਈਆਂ ਜਾਣਗੀਆਂ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿੱਚ ਸਾਰੀਆਂ ਗਲੀਆਂ ਅਤੇ ਰਸਤੇ ਇੰਟਰਲਾਕਿੰਗ ਟਾਈਲਾਂ ਨਾਲ ਬਣਾਏ ਜਾਣਗੇ।

ਪਿੰਡ ਬੰਡਾਲਾ ਵਿਖੇ ਸੰਬੋਧਨ ਕਰਦੇ ਉਹਨਾਂ ਨੇ ਵਿਸਾਖੀ ਦੇ ਇਸ ਪਵਿੱਤਰ ਤਿਉਹਾਰ ਦੀਆਂ ਇਲਾਕਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਪਿੰਡ ਬੰਡਾਲਾ ਦੇ ਸੁੰਦਰੀ ਕਰਨ ਲਈ 15.50 ਕਰੋੜ ਰੁਪਏ ਦਾ ਵਿਸਾਖੀ ਤੋਹਫਾ ਦਿੰਦਿਆਂ ਕਿਹਾ ਕਿ ਇਸ ਪੈਸੇ ਨਾਲ ਪਿੰਡ ਵਿੱਚ ਸੁੰਦਰੀਕਰਨ ਦਾ ਕੰਮ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਇਹ ਇਲਾਕੇ ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲੇ ਕੀਤੇ ਗਏ ਹੋਣ ਕਰ ਵਿਕਾਸ ਦੇ ਕੰਮਾਂ ਨੂੰ ਉਡੀਕ ਰਹੇ ਸਨ। ਉਹਨਾਂ ਕਿਹਾ ਕਿ ਮੇਰੇ ਉੱਤੇ ਜੋ ਜਿੰਮੇਵਾਰੀ ਤੁਸਾਂ ਪਾਈ ਹੈ, ਮੈਂ ਉਸ ਨੂੰ ਨਿਭਾਉਣ ਦਾ ਪੂਰਾ ਯਤਨ ਕਰ ਰਿਹਾ ਹਾਂ ਅਤੇ ਅਗਲੇ ਦੋ ਸਾਲ ਵੀ ਇਸੇ ਤਰ੍ਹਾਂ ਸਾਰੇ ਪੰਜਾਬ ਵਿੱਚ ਤੁਹਾਡੀ ਦਿੱਤੀ ਗਈ ਤਾਕਤ ਨਾਲ ਕੰਮ ਚਲਦੇ ਰਹਿਣਗੇ। ਇਸ ਮੌਕੇ ਸਰਪੰਚ ਦਲਜੀਤ ਕੌਰ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਜਗਰੂਪ ਸੰਗਰਾਵਾਂ, ਕੁਲਵੰਤ ਸਿੰਘ ਸੰਗਰਾਵਾਂ, ਬਲਾਕ ਪ੍ਰਧਾਨ ਬਲਰਾਜ ਸਿੰਘ, ਸੁਖਵਿੰਦਰ ਸ਼ਾਹ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਕੈਪਸ਼ਨ
ਜੰਡਿਆਲਾ ਗੁਰੂ ਹਲਕੇ ਦੇ ਪਿੰਡਾਂ ਵਿੱਚ ਨਵੀਆਂ ਬਣਨ ਵਾਲੀਆਂ ਸੰਪਰਕ ਸੜਕਾਂ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...