ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ ਪੰਜਾਬ ਸਰਕਾਰ ਸੂਬੇ ਨੂੰ ਐਮ.ਐਸ.ਐਮ.ਈ. ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਬਣਾਉਣ ਵਾਸਤੇ

by | Dec 27, 2025 | breaking news, daily | 0 comments

ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਲਈ ਵਚਨਬੱਧ: ਸੰਜੀਵ ਅਰੋੜਾ

ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਮ.ਐਸ.ਐਮ.ਈ. (ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ) ਸੈਕਟਰ ‘ਤੇ ਕੇਂਦ੍ਰਿਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬੇ ਭਰ ਦੇ ਲਘੂ, ਛੋਟੇ ਅਤੇ ਦਰਮਿਆਨੇ ਉੱਦਮਾਂ (ਐਮ.ਐਸ.ਐਮ.ਈ.) ਲਈ ਸਹਾਇਕ, ਪਾਰਦਰਸ਼ੀ ਅਤੇ ਸੁਖਾਵਾਂ ਵਾਤਾਵਰਣ ਸਿਰਜਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਐਮਐਸਐਮਈ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਉੱਦਮ ਲਈ ਮਜ਼ਬੂਤ ਨੀਤੀ ਜ਼ਰੀਏ ਸਹਾਇਤਾ, ਸਰਲ ਅਤੇ ਸਮਾਂਬੱਧ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਨਵੈਸਟ ਪੰਜਾਬ ਰਾਹੀਂ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀਆਂ ਅਤੇ ਸੁਚਾਰੂ ਢੰਗ ਨਾਲ ਇਨ੍ਹਾਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਸਹਾਇਤਾ ਦੇਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਮਐਸਐਮਈ ਪੰਜਾਬ ਦੀ ਉਦਯੋਗਿਕ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਜੋ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ, ਨਵੀਨਤਾ ਅਤੇ ਸੰਤੁਲਿਤ ਖੇਤਰੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਦਯੋਗ ਤੇ ਵਣਜ ਨੇ ਕਿਹਾ ਕਿ ਸਰਕਾਰ ਉਦਯੋਗਾਂ ਦੇ ਭਾਈਵਾਲਾਂ ਨਾਲ ਉਨ੍ਹਾਂ ਦੀਆਂ ਲੋੜਾਂ ਅਤੇ ਚੁਣੌਤੀਆਂ ਬਾਰੇ ਜਾਨਣ ਲਈ ਲਗਾਤਾਰ ਸੰਪਰਕ ਵਿੱਚ ਹਨ ਅਤੇ ਉੱਦਮਾਂ ਨੂੰ ਪ੍ਰਕਿਰਿਆਤਮਕ ਰੁਕਾਵਟਾਂ ਦੀ ਬਜਾਏ ਵਿਕਾਸ ਅਤੇ ਉਤਪਾਦਕਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਲਗਾਤਾਰ ਸੰਪਰਕ, ਸਮੇਂ ਸਿਰ ਸਹੂਲਤਾਂ ਅਤੇ ਉਦਯੋਗ-ਪੱਖੀ ਸੁਧਾਰਾਂ ਰਾਹੀਂ ਐਮਐਸਐਮਈਜ਼ ਨਾਲ ਮਿਲ ਕੇ ਕੰਮ ਕਰਨ ਦੇ ਸੂਬਾ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪੰਜਾਬ ਨੂੰ ਉੱਦਮ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਿਆ ਰਹਿਣਾ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ ਭਾਈਵਾਲ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਸੂਬਾ ਸਰਕਾਰ ਨਾਲ ਜੁੜਨ ਉਪਰੰਤ ਆਪਣੇ ਸਕਾਰਾਤਮਕ ਅਨੁਭਵ ਸਾਂਝੇ ਕੀਤੇ ਅਤੇ ਹੁਣ ਤੱਕ ਦਿੱਤੀਆਂ ਸੁਵਿਧਾਵਾਂ ਬਾਰੇ ਦੱਸਿਆ। ਉਨ੍ਹਾਂ ਨੇ ਪੰਜਾਬ ਵਿੱਚ ਆਪਣੇ ਭਵਿੱਖੀ ਨਿਵੇਸ਼ਾਂ ਅਤੇ ਵਿਸਥਾਰਤ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ।

ਇਨ੍ਹਾਂ ਕੰਪਨੀਆਂ ਨੇ ਆਟੋ ਕੰਪੋਨੈਂਟਸ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਕੋਲਡ ਚੇਨ ਤੇ ਖੇਤੀਬਾੜੀ-ਬੁਨਿਆਦੀ ਢਾਂਚਾ ਅਤੇ ਨਵਿਆਉਣਯੋਗ ਊਰਜਾ ਨਿਰਮਾਣ ਵਰਗੇ ਮੁੱਖ ਖੇਤਰਾਂ ਵਿੱਚ 400 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਨਿਵੇਸ਼ ਬਾਰੇ ਦੱਸਿਆ। ਇਨ੍ਹਾਂ ਨਿਵੇਸ਼ਾਂ ਤੋਂ ਪੰਜਾਬ ਦੇ ਐਮਐਸਐਮਈ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।

ਕੰਪਨੀ-ਵਾਰ ਨਿਵੇਸ਼ ਪ੍ਰਸਤਾਵ:
ਜੈ ਪਾਰਵਤੀ ਫੋਰਜ (ਆਟੋ ਕੰਪੋਨੈਂਟਸ), ਐਸਏਐਸ ਨਗਰ – ₹300 ਕਰੋੜ ਰੁਪਏ
ਕੋਵਾ ਫਾਸਟਨਰਜ਼ ਪ੍ਰਾਈਵੇਟ ਲਿਮਟਿਡ (ਆਟੋ ਕੰਪੋਨੈਂਟਸ / ਫਾਸਟਨਰ), ਲੁਧਿਆਣਾ – ₹50 ਕਰੋੜ ਰੁਪਏ
ਲੂਥਰਾ ਕੋਲਡ ਸਟੋਰੇਜ (ਕੋਲਡ ਚੇਨ / ਐਗਰੀ-ਲੌਜਿਸਟਿਕਸ), ਲੁਧਿਆਣਾ – ₹10–12 ਕਰੋੜ ਰੁਪਏ
ਮੁਹਾਲੀ ਲੌਜਿਸਟਿਕਸ (ਵੇਅਰਹਾਊਸਿੰਗ ਅਤੇ ਲੌਜਿਸਟਿਕਸ), ਐਸਏਐਸ ਨਗਰ – ₹10 ਕਰੋੜ ਰੁਪਏ
ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. (ਰੀਨਿਊਏਬਲਜ਼ ਐਨਰਜੀ- ਸੋਲਰ ਮੈਨੂਫੈਕਚਰਿੰਗ), ਫ਼ਤਿਹਗੜ੍ਹ ਸਾਹਿਬ – 100 ਕਰੋੜ ਰੁਪਏ (ਪੜਾਅ I) ਅਤੇ ਅਗਲੇ ਪੜਾਵਾਂ ਵਿੱਚ 300 ਕਰੋੜ ਰੁਪਏ

ਦੱਸਣਯੋਗ ਹੈ ਕਿ ਇਸ ਪ੍ਰੈਸ ਕਾਨਫਰੰਸ ਵਿੱਚ ਮੌਜੂਦ ਪ੍ਰਤੀਨਿਧੀਆਂ ਵਿੱਚ ਲੂਥਰਾ ਕੋਲਡ ਸਟੋਰੇਜ ਦੇ ਸ੍ਰੀ ਰਾਘਵ ਲੂਥਰਾ ਅਤੇ ਸ੍ਰੀ ਡੇਨਿਸ ਲੂਥਰਾ, ਕੋਵਾ ਫਾਸਟਨਰਜ਼ ਦੇ ਸ੍ਰੀ ਰਿਸ਼ੀ ਗੁਪਤਾ, ਜੈ ਪਾਰਵਤੀ ਫੋਰਜ ਦੇ ਸ੍ਰੀ ਐਸ.ਐਸ. ਚੌਹਾਨ, ਮੋਹਾਲੀ ਲੌਜਿਸਟਿਕਸ ਦੇ ਸ੍ਰੀ ਹਰਵੀਰ ਸਿੰਘ ਅਤੇ ਰੋਸ਼ਨੀ ਰੀਨਿਊਏਬਲਜ਼ ਐਲ.ਐਲ.ਪੀ. ਦੇ ਡਾਇਰੈਕਟਰ ਸ੍ਰੀ ਜਸਪਾਲ ਸਿੰਘ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...