ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

by | Jan 11, 2026 | breaking news, crime, daily, religion | 0 comments

ਪ੍ਰੈੱਸ ਨੋਟ

ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਦਰਜ ਕਰਵਾਈ ਸ਼ਿਕਾਇਤ

ਅੰਮ੍ਰਿਤਸਰ, 10 ਜਨਵਰੀ-
ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾ ਕੇ ਸੋਸ਼ਲ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਦੋਸ਼ੀ ਖਿਲਾਫ਼ ਕਾਰਵਾਈ ਲਈ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਸ. ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ੀ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਸਬੰਧੀ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਅਸਥਾਨ ਹੈ, ਜਿਥੋਂ ਸਮੁੱਚੀ ਮਾਨਵਤਾ ਨੂੰ ਸਰਬਸਾਂਝੀਵਾਲਤਾ ਦਾ ਉਪਦੇਸ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀਆਂ ਗ਼ਲਤ ਤਰੀਕੇ ਨਾਲ ਪੇਸ਼ ਤਸਵੀਰਾਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਦੀਆਂ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਹਰਕਤਾਂ ਹੋਈਆਂ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਵਾਲ ਕਰਨ ਵਾਲਿਆਂ ਖਿਲਾਫ਼ ਤਾਂ ਤੁਰੰਤ ਐਕਸ਼ਨ ਕਰਦਿਆਂ ਪਰਚਾ ਦਰਜ ਹੋ ਜਾਂਦਾ ਹੈ ਅਤੇ ਸੋਸ਼ਲ ਅਕਾਊਂਟ ਵੀ ਬੰਦ ਕਰ ਦਿੱਤੇ ਜਾਂਦੇ ਹਨ, ਪ੍ਰੰਤੂ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖਿਲਾਫ਼ ਢੁੱਕਵੀਂ ਕਾਰਵਾਈ ਨਾ ਕਰਨੀ ਵੱਡੇ ਸਵਾਲ ਪੈਦਾ ਕਰਦੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...