ਏਆਈ ਸਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

by | Feb 23, 2026 | breaking news, daily, politics | 0 comments

ਧਾਰਮਿਕ ਖੇਤਰ ਵਿਚਲੀ ਸਮੱਗਰੀ ਦੇ ਦੁਰਉਪਯੋਗ ਨੂੰ ਰੋਕਣ ਲਈ ਸੁਰੱਖਿਆ ਉਪਾਅ ਲਾਗੂ ਕਰਨ ਲਈ ਤਕਨੀਕੀ ਕੰਪਨੀਆਂ ਨਾਲ ਕੀਤੀ ਚਰਚਾ

ਅੰਮ੍ਰਿਤਸਰ, 23 ਫ਼ਰਵਰੀ-
ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਸਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਅਤੇ ਸਿੱਖ ਧਰਮ ਨਾਲ ਸਬੰਧਤ ਮਾਮਲਿਆਂ ਨੂੰ ਉਭਾਰਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਏਆਈ ਤਕਨੀਕ ਨਾਲ ਧਾਰਮਿਕ ਖੇਤਰ ਵਿਚਲੀ ਸਮੱਗਰੀ ਦੇ ਦੁਰਉਪਯੋਗ ਨੂੰ ਰੋਕਣ ਲਈ ਸੁਰੱਖਿਆ ਉਪਾਅ ਲਾਗੂ ਕਰਨ ਲਈ ਆਖਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ 16 ਫ਼ਰਵਰੀ ਤੋਂ 20 ਫ਼ਰਵਰੀ ਤੱਕ ਹੋਏ ਇਸ ਸੰਮੇਲਨ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸਿਸਟਮ ਐਡਮਿਨਿਸਟਰੇਟਰ ਸ. ਕਰਮਵੀਰ ਸਿੰਘ ਦੀ ਅਗਵਾਈ ਹੇਠ ਨੁਮਾਦਿੰਦੇ ਸ਼ਾਮਲ ਹੋਏ ਸਨ। ਸ. ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਿਥੇ ਏਆਈ ਤਕਨੀਕ ਨਾਲ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਯਤਨਸ਼ੀਲ ਹੈ, ਉਥੇ ਹੀ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਡਾਟਾ ਬੈਂਕ ਤਿਆਰ ਕਰਨ ਲਈ ਵੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਇਸ ਕਾਨਫ਼ਰੰਸ ਦੌਰਾਨ ਪ੍ਰਮੁੱਖ ਕੰਪਨੀਆਂ ਜਿਨ੍ਹਾਂ ਵਿਚ ਗੂਗਲ, ਮੈਟਾ ਤੇ ਓਪਨ ਏਆਈ ਆਦਿ ਸ਼ਾਮਲ ਹਨ ਦੇ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਆਪਣੇ ਸਿਸਟਮ ਵਿਚ ਅਜਿਹੇ ਕੀਵਰਡ ਸ਼ਾਮਲ ਕਰਨ ਲਈ ਆਖਿਆ, ਜਿਨ੍ਹਾਂ ਜਰੀਏ ਧਰਮ ਦੇ ਵਿਰੁੱਧ ਕਿਸੇ ਵੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਅਤੇ ਗੁਰਮੁੱਖੀ ਭਾਸ਼ਾ ਨਾਲ ਸਬੰਧਤ ਪ੍ਰਮਾਣਿਕ ਡਾਟਾ ਨੂੰ ਸ਼ਾਮਲ ਕਰਨ ਅਤੇ ਪਵਿੱਤਰ ਚਿੰਨਾਂ ਤੇ ਧਾਰਮਿਕ ਪਛਾਣ ਦੇ ਦੁਰਉਪਯੋਗ ਨੂੰ ਰੋਕਣ ਲਈ ਤਕਨੀਕੀ ਸੁਰੱਖਿਆ ਉਪਾਅ ਲਾਗੂ ਕਰਨ ਲਈ ਵੀ ਆਪਣੀ ਗੱਲ ਰੱਖੀ ਹੈ।
ਸ. ਵਕਤਾ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਹੱਲ ਲਈ ਯਤਨਸ਼ੀਲ ਰਹਿਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਇਸ ਯੁੱਗ ਵਿਚ ਧਾਰਮਿਕ ਅਜ਼ਾਦੀ, ਮਰਯਾਦਾ ਅਤੇ ਸੰਵੇਦਨਸ਼ੀਲਤਾ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ੁੰਮੇਵਾਰੀ ਹੈ। ਸ਼੍ਰੋਮਣੀ ਕਮੇਟੀ ਇਸ ਖੇਤਰ ਵਿਚ ਨਿਰੰਤਰ ਕਾਰਜਸ਼ੀਲ ਹੈ ਅਤੇ ਲੋੜ ਅਨੁਸਾਰ ਸਮੇਂ-ਸਮੇਂ ’ਤੇ ਇਸ ਖੇਤਰ ਵਿਚ ਮਾਹਿਰਾਂ ਦੀ ਸਲਾਹ ਅਨੁਸਾਰ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੰਸਥਾਵਾਂ, ਅਦਾਰਿਆਂ ਅਤੇ ਨਿੱਜੀ ਤੌਰ ’ਤੇ ਕਾਰਜ ਕਰਦੇ ਲੋਕਾਂ ਨਾਲ ਰਾਬਤਾ ਕਰਕੇ ਇਸ ਆਧੁਨਿਕ ਤਕਨੀਕ ਦੇ ਸਦਉਪਯੋਗ ਨੂੰ ਯਕੀਨੀ ਬਨਾਉਣ ਲਈ ਯਤਨ ਵੀ ਕੀਤੇ ਜਾਣਗੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...