ਐਨ ਕੇ ਸ਼ਰਮਾ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਸਕੂਲ ਸਿੱਖਿਆ ਵਿਚ ਕੁਝ ਵੀ ਨਾ ਹੋਣ ਦੇ ਮੁੱਖ ਮੰਤਰੀ ਦੇ ਝੂਠ ਨੂੰ ਲਿਆ ਕਰੜੇ ਹੱਥੀਂ, ਕਿਹਾ ਕਿ ਉਹ ਦੱਸਣ ਕਿ ਸਕੂਲ ਸਿੱਖਿਆ ਬੇਹਤਰ ਕਰਨ ਵਾਸਤੇ ਆਪ ਸਰਕਾਰ ਨੇ ਕਿਹੜਾ ਇਕ ਕੰਮ ਕੀਤਾ

by | Feb 25, 2026 | education, politics | 0 comments

ਕਿਹਾ ਕਿ ਆਪ ਸਰਕਾਰ ਦੇ ਅਧੀਨ ਸਿੱਖਿਆ ਖੇਤਰ ਦਾ ਸਭ ਤੋਂ ਮਾੜਾ ਹਾਲ ਹੋਇਆ

ਚੰਡੀਗੜ੍ਹ, 25 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਵਪਾਰ ਵਿੰਗ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ ਕਿ ਉਹ ਦੱਸਣ ਕਿ ਉਹਨਾਂ ਦੀ ਸਰਕਾਰ ਵਿਚ ਸਕੂਲਾਂ ਨੂੰ ਮੁੜ ਪੇਂਟ ਕਰਨ ਤੋਂ ਇਲਾਵਾ ਤੇ ਇਹਨਾਂ ਦਾ ਨਾਮ ਬਦਲਣ ਤੋਂ ਇਲਾਵਾ ਸਕੂਲ ਸਿੱਖਿਆ ਖੇਤਰ ਵਿਚ ਹੋਰ ਕਿਹੜਾ ਕੰਮ ਹੋਇਆ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਸਿੱਖਿਆ ਖੇਤਰ ਦੀ ਕਾਰਗੁਜ਼ਾਰੀ ਹੁਣ ਤੱਕ ਸਭ ਤੋਂ ਨੀਵੇਂ ਪੱਧਰ ਦੀ ਰਹੀ ਹੈ।

ਮੁੱਖ ਮੰਤਰੀ ਵੱਲੋਂ ਝੂਠ ਬੋਲਣ ਤੇ ਇਹ ਦਾਅਵਾ ਕਰਨ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸਕੂਲ ਸਿੱਖਿਆ ਨੂੰ ਅਣਗੋਲਿਆ ਕੀਤਾ ਗਿਆ, ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਅਸਲੀਅਤ ਇਸ ਤੋਂ ਉਲਟ ਹੈ।

ਇਸ ਝੂਠ ਨੂੰ ਬੇਨਕਾਬ ਕਰਨ ਵਾਸਤੇ ਅੰਕੜੇ ਜਾਰੀ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹਰ 27 ਵਿਦਿਆਰਥੀਆਂ ਪਿੱਛੇ ਇਕ ਅਧਿਆਪਕ ਸੀ ਜਦੋਂ ਆਪ ਸਰਕਾਰ ਵਿਚ ਇਹ ਅਨੁਪਾਤ 47 ਵਿਦਿਆਰਥੀਆਂ ਪਿੱਛੇ ਇਕ ਅਧਿਆਪਕ ਦਾ ਹੋ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਵੇਲੇ ਕੋਈ ਵੀ ਨਵਾਂ ਸਕੂਲ ਨਹੀਂ ਬਣ ਸਕਿਆ ਤੇ ਸਕੂਲਾਂ ਵਿਚ ਵਿਦਿਆਰਥੀਆਂ ਵੱਲੋਂ ਸਿੱਖਿਆਂ ਦੀ ਦਰ ਵੀ 80 ਹਜ਼ਾਰ ਵਿਦਿਆਰਥੀਆਂ ’ਤੇ ਪਹੁੰਚ ਗਈ। ਉਹਨਾਂ ਕਿਹਾ ਕਿ 2431 ਸਕੂਲਾਂ ਵਿਚ ਸਿਰਫ ਇਕ ਅਧਿਆਪਕ ਹੈ ਤੇ ਸੂਬੇ ਦੇ 20 ਫੀਸਦੀ ਸਕੂਲਾਂ ਵਿਚ ਸਿਰਫ 30 ਵਿਦਿਆਰਥੀ ਹੀ ਬਾਕੀ ਰਹਿ ਗਏ ਹਨ।

ਵਪਾਰ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਰਾਜ ਵਿਚ 120 ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ 44 ਫੀਸਦੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲ ਹੀ ਨਹੀਂ ਹਨ। ਉਹਨਾਂ ਕਿਹਾ ਕਿ ਬਲਾਕ ਪੱਧਰ ’ਤੇ 50 ਫੀਸਦੀ ਸਕੂਲਾਂ ਵਿਚ ਪ੍ਰਿੰਸੀਪਲ ਹੀ ਨਹੀਂ ਹਨ।

ਸ੍ਰੀ ਐਨ ਕੇ ਸ਼ਰਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬੀਆਂ ਵਿਦਿਆਰਥੀਆਂ ਨੂੰ ਅਨਪੜ੍ਹ ਬਣਾਉਣ ਵਾਸਤੇ ਇਕ ਵਿਆਪਕ ਸਾਜ਼ਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਵਿਚ ਸਟਾਫ ਦੀ ਭਰਤੀ ਦੇ ਮਾਮਲੇ ਵਿਚ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਦੇ ਮਾਮਲੇ ਵਿਚ ਵੀ ਕੱਖ ਨਹੀਂ ਕੀਤਾ ਗਿਆ।

ਅਕਾਲੀ ਆਗੂ ਨੇ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਵੇਲੇ ਕਾਂਗਰਸ ਦੀ ਸਰਕਾਰ ਦੇ ਮੁਕਾਬਲੇ ਸਕੂਲ ਸਿੱਖਿਆ ਵਿਚ ਪੰਜਾਬ ਨੇ 14 ਤੋਂ ਵੱਧ ਕੇ ਤੀਜਾ ਸਥਾਨ ਹਾਸਲ ਕੀਤਾ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੋਇਆ ਕਿਉਂਕਿ ਅਕਾਲੀ ਦਲ ਦੀ ਸਰਕਾਰ ਵੇਲੇ 80 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ, ਮੈਰੀਟੋਰੀਅਸ ਸਕੂਲ ਸਥਾਪਿਤ ਕੀਤੇ ਗਏ, 3367 ਨਵੇਂ ਸਕੂਲ ਸਥਾਪਿਤ ਕੀਤੇ ਗਏ ਤੇ ਵਿਦਿਆਰਥੀਆਂ ਵੱਲੋਂ ਸਕੂਲ ਛੱਡਣ ਦੀ ਦਰ ਘਟੀ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਸੈਂਟਰ ਵਰਗੇ ਲੜਕੇ ਤੇ ਲੜਕੀਆਂ ਲਈ ਆਰਮਡ ਪ੍ਰੀਪਰੇਟਰੀ ਸੈਂਟਰਾਂ ਤੋਂ ਲਾਭ ਮਿਲਿਆ ਜਿਸਦੀ ਬਦੌਲਤ ਅਨੇਕਾਂ ਵਿਦਿਆਰਥੀ ਸਾਡੀਆਂ ਹਥਿਆਰਬੰਦ ਫੌਜਾਂ ਵਾਸਤੇ ਚੁਣੇ ਗਏ।

ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਐਸ ਸੀ ਸਕਾਲਰਸ਼ਿਪ ਸਕੀਮ ਦਾ ਵੀ ਲਾਭ ਮਿਲਿਆ ਅਤੇ ਲੜਕੀਆਂ ਨੂੰ 4.82 ਲੱਖ ਸਾਈਕਲਾਂ ਵੀ ਵੰਡੀਆਂ ਗਈਆਂ।

ਸ੍ਰੀ ਸ਼ਰਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਆਪਣਾ ਯਾਦਦਾਸ਼ਤ ਤੇਜ਼ ਕਰਨ ਅਤੇ ਦੱਸਿਆਕਿ ਅਕਾਲੀ ਦਲ ਦੀ ਸਰਕਾਰ ਨੇ 13 ਨਵੀਂਆਂ ਯੂਨੀਵਰਸਿਟੀਆਂ, ਇਕ ਆਈ ਆਈ ਟੀ ਅਤੇ ਆਈ ਆਈ ਐਮ ਤੋਂ ਇਲਾਵਾ ਨੈਨੋਟੈਕਨਾਲਜੀ ਇੰਸਟੀਚਿਊਟ ਅਤੇ ਐਨ ਏ ਬੀ ਆਈ ਸੰਸਥਾ ਸਥਾਪਿਤ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ 297 ਹੁਨਰ ਸਿੱਖਲਾਈ ਕੇਂਦਰ ਵੀ ਸਥਾਪਿਤ ਕੀਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...