ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

by | Aug 24, 2025 | breaking news, crime, daily | 0 comments

— ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਅਮਰੀਕਾ-ਅਧਾਰਤ ਜਸਕਰਨ ਕੰਨੂ ਦੀ ਮਿਲੀਭੁਗਤ ਨਾਲ ਹਾਲ ਹੀ ਵਿੱਚ ਪੋਜੇਵਾਲ ਵਿਖੇ ਇੱਕ ਵਿਅਕਤੀ ਦੀ ਕੀਤੀ ਸੀ ਹੱਤਿਆ: ਡੀ.ਜੀ.ਪੀ. ਗੌਰਵ ਯਾਦਵ

— ਪੰਜਾਬ ਪੁਲਿਸ ਵੱਲੋਂ ਕੀਤੀਆਂ ਇਨ੍ਹਾਂ ਗ੍ਰਿਫ਼ਤਾਰੀਆਂ ਸਦਕਾ ਕਈ ਸੰਭਾਵੀ ਅਪਰਾਧਿਕ ਵਾਰਦਾਤਾਂ ਟਲ਼ੀਆਂ

ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ ਐਸਬੀਐਸ ਨਗਰ ਦੇ ਪੋਜੇਵਾਲ ਵਿਖੇ ਉਸਦੇ ਪਿੰਡ ਕੁਲਪੁਰ ਵਿੱਚ, ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨ ਰੋੜਮਜਾਰਾ ਅਤੇ ਜਸਕਰਨਦੀਪ ਕਾਲੂ ਨੇ, ਅਮਰੀਕਾ ਸਥਿਤ ਜਸਕਰਨ ਸਿੰਘ ਉਰਫ਼ ਕੰਨੂ ਨਾਲ ਮਿਲ ਕੇ ਹਾਲ ਹੀ ਵਿੱਚ ਆਪਣੀ ਨਿੱਜੀ ਰੰਜਿਸ਼ ਦੇ ਚਲਦਿਆਂ ਐਸ.ਬੀ.ਐਸ. ਨਗਰ ਦੇ ਪੋਜੇਵਾਲ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਤੇ ਜਸਕਰਨ ਕੰਨੂ ਦਵਿੰਦਰ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਦੇ ਸਾਥੀ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸ.ਬੀ.ਐਸ. ਨਗਰ ਮਹਿਤਾਬ ਸਿੰਘ ਨੇ ਕਿਹਾ ਕਿ ਕਤਲ ਤੋਂ ਬਾਅਦ, ਪੂਰੇ ਮਾਮਲੇ ਦੀ ਜਾਂਚ ਲਈ ਐਸ.ਪੀ. ਇਨਵੈਸਟੀਗੇਸ਼ਨ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਪੁਲਿਸ ਟੀਮਾਂ, ਨੇ ਆਧੁਨਿਕ ਤਕਨੀਕੀ ਜਾਂਚ ਰਾਹੀਂ ਦੋਵਾਂ ਮੁਲਜ਼ਮਾਂ ਦੇ ਮੁੰਬਈ ਵਾਲੇ ਟਿਕਾਣੇ ’ਤੇ ਪੂਰੀ ਬਾਜ਼ ਅੱਖ ਰੱਖੀ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਸੀ.ਆਈ. ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਮੁੰਬਈ ਭੇਜਿਆ ਗਿਆ, ਜਿਨ੍ਹਾਂ ਨੇ ਸਥਾਨਕ ਮੁੰਬਈ ਪੁਲਿਸ ਦੀ ਮਦਦ ਨਾਲ ਦੋਵਾਂ ਸ਼ੱਕੀਆਂ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਕਈ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਗਿਆ ਸੀ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਅਜਿਹੀਆਂ ਸੰਭਾਵੀ ਵਾਰਤਦਾਤਾਂ ਹੁਣ ਟਲ਼ ਗਈਆਂ ਹਨ।

ਇਸ ਸਬੰਧੀ ਐਫਆਈਆਰ ਨੰ. 70 ਮਿਤੀ 03.07.2025 ਨੂੰ ਬੀਐਨਐਸ ਦੀਆਂ ਧਾਰਾਵਾਂ 103, 191(3) ਅਤੇ 190 ਅਤੇ ਅਸਲਾ ਐਕਟ ਦੀਆਂ ਧਾਰਾ 25 ਅਤੇ 27 ਤਹਿਤ ਐਸ.ਬੀ.ਐਸ. ਨਗਰ ਦੇ ਪੁਲਿਸ ਥਾਣਾ ਪੋਜੇਵਾਲ ਵਿਖੇ ਕੇਸ ਦਰਜ ਕੀਤਾ ਗਿਆ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...