ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

by | Aug 7, 2026 | breaking news, daily, politics | 0 comments

ਪੰਜਾਬ ਰਾਜ ਵਿੱਚ ਐਸ.ਆਈ.ਆਰ.2026 ਅਧੀਨ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ ਤੋਂ ਹੋਵੇਗੀ ਆਰੰਭ: ਸੀ.ਈ.ਓ. ਅਨਿੰਦਿਤਾ ਮਿਤਰਾ

ਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.2026) ਅਧੀਨ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਸਮਾਪਤ ਹੋਣ ਉਪਰੰਤ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋਵੇਗੀ ਅਤੇ ਇਸ ਦੇ ਨਾਲ ਹੀ ਦਾਅਵਿਆਂ ਅਤੇ ਇਤਰਾਜਾਂ ਦੇਣ ਦੀ ਪ੍ਰੀਕਿਰਿਆ 13 ਅਗਸਤ 2026 ਨੂੰ ਸ਼ੁਰੂ ਹੋ ਜਾਵੇਗੀ ਜ਼ੋ ਕਿ 12 ਸਤੰਬਰ 2026 ਤੱਕ ਜਾਰੀ ਰਹੇਗੀ, ਜੋ ਕਿ 31 ਦਿਨ ਬਣਦੇ ਹਨ। ਇਹ ਜਾਣਕਾਰੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਇਥੇ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਸਾਂਝੀ ਕੀਤੀ। ਇਹ ਟ੍ਰੇਨਿੰਗ ਪ੍ਰੋਗਰਾਮ ਇਲੈਕਟੋਰਲ ਰਜਿਟ੍ਰੇਸਨ ਅਫ਼ਸਰ (ਈ.ਆਰ.ਓ.), ਏ.ਈ.ਆਰ.ਓ.,ਏ.ਈ.ਆਰ.ਓ.-1 ਅਤੇ ਸਹਾਇਕ ਈ.ਆਰ.ਓ. ਲਈ ਕੀਤਾ ਗਿਆ ਸੀ।

ਆਪਣੇ ਸੰਬੋਧਨ ਵਿਚ ਉਨ੍ਹਾਂ ਘਰੋਂ ਘਰੀਂ ਗਣਨਾ ਪ੍ਰੀਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ) ਵਲੋਂ ਨਿਭਾਈ ਗਈ ਭੂਮਿਕਾ ਦੀ ਭਰਪੂਰ ਪ੍ਰਸੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਫਰੰਟ ਲਾਈਨ ਵਰਕਰਾਂ ਦੀ ਸਮਰਪਣ ਭਾਵਨਾ ਵਾਲੇ ਕਾਰਜ਼ ਕਾਰਨ ਹੀ ਸਮਾਂ ਰਹਿੰਦਿਆਂ ਪੰਜਾਬ ਰਾਜ ਵਿੱਚ 100 ਫ਼ੀਸਦ ਡਿਜੀਟਾਈਜੇਸ਼ਨ ਮੁਕੰਮਲ ਹੋ ਸਕਿਆ ਅਤੇ ਨਾਲ ਹੀ ਏ.ਐਸ.ਡੀ.ਡੀ. ਲਿਸਟਾਂ ਵਿਚ ਬਹੁਤ ਘੱਟ ਲੋਕ ਪਏ ਹਨ ਜਿਸ ਕਾਰਨ ਬਹੁਤ ਸੀਮਤ ਗਿਣਤੀ ਵਿਚ ਨੋਟਿਸ ਜਾਰੀ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਉਦੇਸ਼ ਯੋਗ ਵਿਅਕਤੀ ਨੂੰ ਵੋਟਰ ਸੂਚੀ ਵਿਚ ਸ਼ਾਮਿਲ ਕਰਨਾ ਹੈ ਅਤੇ ਅਯੋਗ ਵੋਟਰ ਨੂੰ ਸੂਚੀਆਂ ਵਿਚੋਂ ਬਾਹਰ ਕੱਢਣਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨੋਟਿਸ ਪੀਰੀਅਡ ਦੌਰਾਨ ਸੂਬੇ ਦੇ ਨਾਗਰਿਕਾਂ ਨੂੰ ਸੁਵਿਧਾਜਨਕ ਮਾਹੌਲ ਮੁੱਹਈਆ ਕਰਵਾਉਣ ਸਾਡਾ ਸਾਰਿਆਂ ਮੁੱਢਲਾ ਫਰਜ਼ ਹੈ ਤਾਂ ਜ਼ੋ ਨਾਗਰਿਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਆਵੇ।

ਸ੍ਰੀਮਤੀ ਮਿਤਰਾ ਨੇ ਕਿਹਾ ਕਿ ਜਿਵੇਂ ਐਸ.ਆਈ.ਆਰ. 2026 ਦੇ ਪਹਿਲੇ ਪੜਾਅ ਦੌਰਾਨ ਵੱਡ ਆਕਾਰੀ ਕੰਮ ਨੂੰ ਬਿਨ੍ਹਾਂ ਕਿਸੇ ਊਣਤਾਈਆਂ ਦੇ ਨੇਪਰੇ ਚਾੜ੍ਹਿਆ ਹੈ ਉਸੇ ਤਰ੍ਹਾਂ ਹੁਣ ਦਾਅਵਿਆਂ ਅਤੇ ਇਤਰਾਜਾਂ ਦੇ ਸਮੇਂ ਦੌਰਾਨ ਵੀ ਇਸ ਗੱਲ ਦਾ ਪੂਰਾ ਖਿਆਲ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਐਸ. ਆਈ. ਆਰ. 2026 ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਦੀਆਂ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਵਲੋਂ ਕਈ ਤਰ੍ਹਾਂ ਦੇ ਸ਼ੰਕੇ ਜ਼ਾਹਿਰ ਕੀਤੇ ਜਾ ਰਹੇ ਸਨ । ਉਨ੍ਹਾਂ ਕਿਹਾ ਕਿ ਚੋਣ ਅਮਲੇ ਦੇ ਪਾਰਦਰਸ਼ੀ ਅਤੇ ਜਵਾਬਦੇਹ ਕਾਰਜ਼ ਪ੍ਰਣਾਲੀ ਕਾਰਨ ਘਰੋਂ ਘਰੀਂ ਗਣਨਾ ਸ਼ੁਰੁ ਹੋਣ ਦੇ ਕੁਝ ਹੀ ਦਿਨਾਂ ਵਿਚ ਰਾਜਨੀਤਕ ਪਾਰਟੀਆਂ ਅਤੇ ਮੀਡੀਆ ਦੇ ਸਾਰੇ ਸ਼ੰਕੇ ਦੂਰ ਹੋ ਗਏ।

ਸ਼੍ਰੀਮਤੀ ਮਿਤਰਾ ਨੇ ਦੱਸਿਆ ਕਿ ਨੋਟਿਸ ਪੀਰੀਅਡ, ਦਾਅਵਿਆਂ ਅਤੇ ਇਤਰਾਜਾਂ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਦੌਰਾਨ ਕੀਤਾ ਜਾਵੇਗਾ ਜ਼ੋ ਕਿ ਕੁਲ 57 ਦਿਨ ਬਣਦੇ ਹਨ। ਇਸ ਉਪਰੰਤ 12 ਅਕਤੂਬਰ 2026 ਨੂੰ ਫਾਈਨਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਹੋ ਜਾਵੇਗੀ।

ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਡ੍ਰਾਫਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਉਪਰੰਤ ਆਪਣੇ ਨਾਲ ਸਬੰਧਤ ਜਾਣਕਾਰੀ ਨੂੰ ਜਲਦ ਤੋਂ ਜਲਦ ਜਾਂਚ ਲੈਣ ਤਾਂ ਜ਼ੋ ਸਮਾਂ ਰਹਿੰਦਿਆਂ ਇਤਰਾਜ਼ ਅਤੇ ਦਾਅਵੇ ਪੇਸ਼ ਕੀਤੇ ਜਾ ਸਕਣ। ਉਨ੍ਹਾਂ ਸਪਸ਼ਟ ਕੀਤਾ ਕਿ 12 ਸਤੰਬਰ 2026 ਤੋਂ ਬਾਅਦ ਕਿਸੇ ਵੀ ਕਿਸਮ ਦਾ ਇਤਰਾਜ਼ ਅਤੇ ਦਾਅਵਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਕਾਰੀਆਂ ਨੂੰ ਇਤਰਾਜ਼ ਅਤੇ ਦਾਅਵਾ ਦੇ ਕਾਲ, ਨੋਟਿਸ ਪੀਰੀਅਡ, ਇਤਰਾਜ਼ ਅਤੇ ਦਾਅਵਿਆਂ ਦੇ ਨਿਪਟਾਰੇ ਦੇ ਕਾਲ ਨਾਲ ਸਬੰਧਤ ਸਾਰੀਆਂ ਪ੍ਰੀਕਿਰਿਆਵਾਂ ਬਾਰੇ ਬਹੁਤ ਬਾਰੀਕੀ ਨਾਲ ਜਾਣੂ ਕਰਵਾਇਆ ਗਿਆ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...