ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ- ਸ ਗੁਰਪ੍ਰਤਾਪ ਸਿੰਘ ਵਡਾਲਾ

by | Aug 7, 2026 | breaking news, daily, politics | 0 comments

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸਨੇ ਗੈਰ ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਪਰ ਅਸਲ ਵਿੱਚ ਇਹ ਕਾਨੂੰਨੀ ਨੋਟਿਸ ਅਕਾਲੀ ਦਲ ਬਾਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਭੇਜਿਆ ਜਾਣਾ ਚਾਹੀਦਾ ਸੀ ਜਿਸਨੇ ਕੱਲ੍ਹ ਹੀ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਐੱਸ.ਜੀ.ਪੀ.ਸੀ ਵੱਲੋਂ ਜਾਰੀ ਲਿੰਕ ਰਾਹੀਂ ਕੋਈ ਵੀ ਚੈਨਲ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਸਕਦਾ ਹੈ। ਸ ਵਡਾਲਾ ਨੇ ਸਵਾਲ ਕੀਤਾ ਕਿ ਕੀ ਐਸ.ਜੀ.ਪੀ.ਸੀ ਪ੍ਰਧਾਨ ਸਾਹਿਬ ਵਿੱਚ ਏਨੀ ਹਿੰਮਤ ਹੈ ਕਿ ਉਹ ਅਰਸ਼ਦੀਪ ਕਲੇਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੁਛ ਸਕਣ ਕਿ ਉਸਨੂੰ ਸ਼੍ਰੋਮਣੀ ਕਮੇਟੀ ਨੇ ਕਦੋਂ ਅਧਿਕਾਰਤ ਕੀਤਾ ਸੀ ਕਿ ਉਹ ਕਮੇਟੀ ਦੇ ਵੱਲੋਂ ਅਜਿਹਾ ਐਲਾਨ ਕਰੇ? ਯਾਦ ਰਹੇ ਕਿ ਇਸ ਤੋਂ ਪਹਿਲਾਂ 19 ਜੂਨ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸੇ ਅਰਸ਼ਦੀਪ ਕਲੇਰ ਨੇ ਉਹ ਚਿੱਠੀਆਂ ਤਰੀਕ ਵਾਰ ਮੀਡੀਆਂ ਨੂੰ ਵਿਖਾਈਆਂ ਸਨ ਜੋ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਲਿਖੀਆਂ ਗਈਆਂ, ਜਦਕਿ ਉਹ ਚਿੱਠੀਆਂ ਕਿਧਰੇ ਵੀ ਪਬਲਿਕ ਡੋਮੇਨ ਵਿੱਚ ਮੌਜੂਦ ਨਹੀਂ ਹਨ। ਉਸਦੀ ਪ੍ਰੈੱਸ ਕਾਨਫਰੰਸ ਤੋਂ ਉਦੋਂ ਵੀ ਇਹੋ ਪ੍ਰਭਾਵ ਬਣਿਆ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਬੁਲਾਰੇ ਵਜੋਂ ਸਕੱਤਰੇਤ ਦੀਆਂ ਨਿੱਜੀ ਚਿੱਠੀਆਂ ਮੀਡੀਆ ਨੂੰ ਵਿਖਾ ਰਹੇ ਹਨ। ਹੁਣ ਵੀ ਇਸ ਤਰਾਂ ਦਾ ਹੀ ਵੱਡਾ ਗੁਨਾਹ ਅਰਸ਼ਦੀਪ ਕਲੇਰ ਵੱਲੋਂ ਕੀਤਾ ਗਿਆ ਹੈ ਜਿਸਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ ਅਤੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ ਵਡਾਲਾ ਨੇ ਬਿਆਨ ਵਿੱਚ ਅੱਗੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ ਵੱਲੋਂ ਏਨੀ ਭੜਕਾਹਟ ਵਿੱਚ ਆਉਣਾ ਸਮਝ ਨਹੀਂ ਆਇਆ। ਜੇ ਇਕ ਰਾਜਨੀਤਕ ਘਰਾਣੇ ਬਾਦਲ ਦਾ ਚੈਨਲ ਇਹ ਗੁਰਬਾਣੀ ਪ੍ਰਸਾਰਣ ਕਰ ਸਕਦਾ ਹੈ ਤਾਂ ਜੀ.ਟੀ.ਸੀ ਚੈਨਲ ਨੂੰ ਮੁਫਤ ਪ੍ਰਸਾਰਣ ਕਰਨ ਤੋਂ ਇਸ ਲਈ ਨਹੀ ਰੋਕਿਆ ਜਾ ਸਕਦਾ ਕਿ ਉਹ ਕਿਸੇ ਐਮ ਐਲ ਏ ਨਾਲ ਸੰਬੰਧਿਤ ਹੈ। ਸ ਵਡਾਲਾ ਨੇ ਮੰਗ ਕੀਤੀ ਕਿ ਨਿਯਮਾਂ ਦਾ ਪਾਲਣ ਕਰਕੇ ਮੁਫਤ ਗੁਰਬਾਣੀ ਪ੍ਰਸਾਰਣ ਕਰਨ ਵਾਲੇ ਕਿਸੇ ਚੈਨਲ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...