ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

by | Jun 12, 2026 | breaking news, daily, politics | 0 comments

ਆਧੁਨਿਕ ਸੁਰੱਖਿਆ ਅਤੇ ਜੋਖਮ ਪ੍ਰਬੰਧਨ ਵਿੱਚ ਲਗਭਗ 200 ਡਰਾਈਵਰਾਂ ਨੂੰ ਦਿੱਤੀ ਗਈ ਸਿਖਲਾਈ

ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੰਜਾਬ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰ ਵੀ.ਆਈ.ਪੀਆਂ. ਨਾਲ ਤਾਇਨਾਤ ਟ੍ਰਾਂਸਪੋਰਟ ਵਿਭਾਗ ਦੇ ਲਗਭਗ 200 ਡਰਾਈਵਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ।

ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਉਪਰਾਲੇ ਦਾ ਉਦੇਸ਼ ਰਵਾਇਤੀ ਡਰਾਈਵਿੰਗ ਆਦਤਾਂ ਨੂੰ ਵਿਗਿਆਨਕ ਆਧਾਰਿਤ, ਬਚਾਅ ਪੱਖੀ ਸੜਕ ਸੁਰੱਖਿਆ ਹੁਨਰਾਂ ਵਿੱਚ ਤਬਦੀਲ ਕਰਨਾ ਸੀ। “ਹੁਨਰ-ਆਧਾਰਿਤ ਡਰਾਈਵਿੰਗ ਤੋਂ ਵਿਗਿਆਨਕ ਗਿਆਨ ਤੱਕ ਅਤੇ ਆਤਮ-ਵਿਸ਼ਵਾਸ ਤੋਂ ਚੌਕਸੀ ਤੇ ਕੁਸ਼ਲਤਾ ਤੱਕ” ਦੇ ਮੁੱਖ ਵਿਸ਼ੇ ਤਹਿਤ, ਇਸ ਪ੍ਰੋਗਰਾਮ ਦਾ ਉਦੇਸ਼ ਡਰਾਈਵਰਾਂ ਨੂੰ ਬਹੁਤ ਜ਼ਿਆਦਾ ਦਬਾਅ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰ ਕਰਨਾ ਸੀ।

ਇਸ ਸਿਖਲਾਈ ਦੌਰਾਨ ਡਿਫੈਂਸਿਵ ਡਰਾਈਵਿੰਗ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਡਰਾਈਵਰਾਂ ਦੀ ਮਾਨਸਿਕਤਾ ਨੂੰ ਪਹਿਲਾਂ ਤੋਂ ਹੀ ਜੋਖਮ ਪ੍ਰਬੰਧਨ, ਸੜਕੀ ਖ਼ਤਰਿਆਂ ਦੀ ਤੁਰੰਤ ਪਛਾਣ ਅਤੇ ਤਤਕਾਲ ਐਮਰਜੈਂਸੀ ਪ੍ਰਤੀਕਿਰਿਆ ਪ੍ਰੋਟੋਕੋਲ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ, ਮਨੁੱਖੀ ਗਲਤੀਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਵੱਡੇ ਪੱਧਰ ‘ਤੇ ਘਟਾਉਣ ਲਈ ਡਰਾਈਵਰਾਂ ਦੇ ਮਨੋਵਿਗਿਆਨ ਅਤੇ ਵਿਵਹਾਰਕ ਤਬਦੀਲੀਆਂ ‘ਤੇ ਵਿਸ਼ੇਸ਼ ਸੈਸ਼ਨ ਲਗਾਏ ਗਏ।

ਇਸ ਪ੍ਰੋਗਰਾਮ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਸਟੇਟ ਟ੍ਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਿਹਾ, “ਇਹ ਸਿਖਲਾਈ ਸਾਡੇ ਡਰਾਈਵਰਾਂ ਨੂੰ ਨਾ ਸਿਰਫ਼ ਤਕਨੀਕੀ ਤੌਰ ‘ਤੇ ਮਜ਼ਬੂਤ ਬਣਾਉਣ, ਸਗੋਂ ਮਾਨਸਿਕ ਤੌਰ ‘ਤੇ ਚੇਤੰਨ ਅਤੇ ਅਚਾਨਕ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਨਜਿੱਠਣ ਦੇ ਯੋਗ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।”

ਇਹ ਪ੍ਰੋਗਰਾਮ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰੁਣ ਰੂਜਮ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦਾ ਪ੍ਰਬੰਧ ਆਰ.ਟੀ.ਏ. ਸਕੱਤਰ ਰਨਪ੍ਰੀਤ ਸਿੰਘ ਵੱਲੋਂ ਕੀਤਾ ਗਿਆ, ਅਤੇ ਇਸ ਵਿੱਚ ‘ਜ਼ੀਰੋ ਐਕਸੀਡੈਂਟ’ ਐਨ.ਜੀ.ਓ. ਦੇ ਕੌਮੀ ਪੁਰਸਕਾਰ ਜੇਤੂ ਹਰਪ੍ਰੀਤ ਸਿੰਘ ਵੱਲੋਂ ਮਾਹਿਰ ਵਜੋਂ ਸੈਸ਼ਨ ਲਏ ਗਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...