ਐਸ.ਸੀ. ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਮੁਕੰਮਲ ਕਰਨ ਦੀ ਅਪੀਲ

by | Jul 23, 2026 | breaking news, education, politics | 0 comments

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ

ਮਾਨ ਸਰਕਾਰ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ਹਰੇਕ ਯੋਗ ਵਿਦਿਆਰਥੀ ਤੱਕ ਵਜ਼ੀਫ਼ੇ ਦਾ ਲਾਭ ਪਹੁੰਚਾਉਣ ਲਈ ਵਚਨਬੱਧ

ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ (Aadhaar Seeding) ਦਾ ਕੰਮ ਲਾਜ਼ਮੀ ਤੌਰ ‘ਤੇ ਮੁਕੰਮਲ ਕਰਵਾਉਣ, ਤਾਂ ਜੋ ਉਨ੍ਹਾਂ ਦੇ ਵਜ਼ੀਫ਼ੇ ਦੀ ਬਕਾਇਆ ਰਾਸ਼ੀ ਸਿੱਧੀ ਡਾਇਰੈਕਟ ਬੈਨਿਫਿਟ ਟਰਾਂਸਫਰ (ਡੀ.ਬੀ.ਟੀ.) ਪ੍ਰਣਾਲੀ ਰਾਹੀਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਜ਼ੀਫ਼ੇ ਦੀ ਸਹਾਇਤਾ ਰਾਸ਼ੀ ਕੇਵਲ ਡੀ.ਬੀ.ਟੀ. ਮਾਧਿਅਮ ਰਾਹੀਂ ਲਾਭਪਾਤਰੀ ਦੇ ਆਧਾਰ-ਲਿੰਕਡ ਚਾਲੂ ਬੈਂਕ ਖਾਤੇ ਵਿੱਚ ਹੀ ਭੇਜੀ ਜਾਂਦੀ ਹੈ। ਅਜਿਹੇ ਵਿੱਚ ਜਿਨ੍ਹਾਂ ਵਿਦਿਆਰਥੀਆਂ ਦੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਹਨ, ਉਹ ਯੋਗ ਹੋਣ ਦੇ ਬਾਵਜੂਦ ਵੀ ਵਜ਼ੀਫ਼ੇ ਦੀ ਰਾਸ਼ੀ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਸਾਲ 2022-23 ਤੋਂ 2025-26 ਤੱਕ ਦੇ ਜਿਨ੍ਹਾਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਦੀ ਅਦਾਇਗੀ ਸਿਰਫ਼ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਨਾ ਹੋਣ ਕਾਰਨ ਰੁਕੀ ਹੋਈ ਹੈ, ਉਨ੍ਹਾਂ ਦੀਆਂ ਸੂਚੀਆਂ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਅਤੇ ਪੰਜਾਬ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਸਬੰਧਤ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਸੂਚੀ ਵਿੱਚ ਆਪਣਾ ਨਾਂ ਚੈੱਕ ਕਰਨ, ਆਪਣੇ ਖਾਤੇ ਦੀ ਸਥਿਤੀ ਦੀ ਪੜਤਾਲ ਕਰਨ ਅਤੇ ਤੁਰੰਤ ਆਪਣੇ ਸਬੰਧਤ ਬੈਂਕ ਨਾਲ ਸੰਪਰਕ ਕਰਕੇ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣ ਤਾਂ ਜੋ ਬਕਾਇਆ ਰਾਸ਼ੀ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੀ ਜਾ ਸਕੇ।

ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਸਿੱਖਿਆ ਹੀ ਸਮਾਜਿਕ ਸਸ਼ਕਤੀਕਰਨ ਅਤੇ ਸੁਨਹਿਰੇ ਭਵਿੱਖ ਦੀ ਸਭ ਤੋਂ ਮਜ਼ਬੂਤ ਨੀਂਹ ਹੈ, ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਵਿਦਿਆਰਥੀ ਸਿਰਫ਼ ਦਫ਼ਤਰੀ ਜਾਂ ਤਕਨੀਕੀ ਕਮੀਆਂ ਕਰਕੇ ਵਜ਼ੀਫ਼ੇ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਵਜ਼ੀਫ਼ਾ ਵਿਦਿਆਰਥੀ ਦੇ ਭਵਿੱਖ ਵਿੱਚ ਇੱਕ ਨਿਵੇਸ਼ ਹੈ, ਜੋ ਯੋਗ ਨੌਜਵਾਨਾਂ ਨੂੰ ਮਾਣ-ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਉਚੇਰੀ ਸਿੱਖਿਆ ਹਾਸਲ ਕਰਨ ਦੇ ਯੋਗ ਬਣਾਉਂਦਾ ਹੈ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਂਦਾ ਹੈ।

ਮੰਤਰੀ ਨੇ ਸਾਰੇ ਯੋਗ ਵਿਦਿਆਰਥੀਆਂ ਨੂੰ ਅੱਗੇ ਅਪੀਲ ਕੀਤੀ ਕਿ ਉਹ ਆਖਰੀ ਮਿਤੀ ਦਾ ਇੰਤਜ਼ਾਰ ਨਾ ਕਰਨ ਅਤੇ ਨਿਰਧਾਰਤ ਸਮੇਂ ਤੋਂ ਕਾਫ਼ੀ ਪਹਿਲਾਂ ਹੀ ਆਧਾਰ ਸੀਡਿੰਗ ਦੀ ਪ੍ਰਕਿਰਿਆ ਨੂੰ ਪੂਰਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੋ ਵਿਦਿਆਰਥੀ 15 ਅਗਸਤ, 2026 ਤੱਕ ਆਪਣੇ ਚਾਲੂ ਬੈਂਕ ਖਾਤਿਆਂ ਦੀ ਆਧਾਰ ਸੀਡਿੰਗ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ, ਉਹ ਵਜ਼ੀਫ਼ੇ ਦੀ ਰਾਸ਼ੀ ਦੇ ਰੁਕਣ ਜਾਂ ਦੇਰੀ ਹੋਣ ਲਈ ਖ਼ੁਦ ਜ਼ਿੰਮੇਵਾਰ ਹੋਣਗੇ, ਕਿਉਂਕਿ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੱਕ ਕੋਈ ਵੀ ਅਦਾਇਗੀ ਸੰਭਵ ਨਹੀਂ ਹੋਵੇਗੀ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਹਰੇਕ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਤੱਕ ਪਾਰਦਰਸ਼ੀ, ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਵਜ਼ੀਫ਼ਾ ਸਹਾਇਤਾ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿੱਥੇ ਸਮੇਂ ਅੰਦਰ ਆਧਾਰ ਸੀਡਿੰਗ ਦਾ ਕੰਮ ਮੁਕੰਮਲ ਕਰਨ ਤਾਂ ਜੋ ਬਿਨਾਂ ਕਿਸੇ ਪਰੇਸ਼ਾਨੀ ਦੇ ਵਜ਼ੀਫ਼ੇ ਦਾ ਲਾਭ ਲੈ ਸਕਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...