ਐੱਨਏਸੀਪੀ ਡੇਟਾ ਦੇ ਉਪਯੋਗ ‘ਤੇ ਡੇਟਾ ਵਿਸ਼ਲੇਸ਼ਣ ਅਤੇ ਵਿਗਿਆਨਿਕ ਲਿਖਤ ਹਿਤ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪ – ਚੰਡੀਗੜ੍ਹ ਵਿੱਚ ਆਯੋਜਿਤ ਪਹਿਲੀ ਵਾਰ ਪੇਪਰਲੈੱਸ ਵਰਕਸ਼ਾਪ ਦਾ ਆਯੋਜਨ

by | Jul 19, 2025 | breaking news, daily | 0 comments

ਚੰਡੀਗੜ੍ਹ, 18 ਜੁਲਾਈ 2025:

ਅੱਜ, ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨੇ ਦੋ ਦਿਨਾਂ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪ ਦਾ ਉਦਘਾਟਨ ਕੀਤਾ। ਇਹ ਵਰਕਸ਼ਾਪ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਰਾਸ਼ਟਰੀ ਏਡਜ਼ ਕੰਟਰੋਲ ਸੰਗਠਨ (ਐੱਨਏਸੀਓ/NACO) ਦੀ ਅਗਵਾਈ ਹੇਠ ਆਯੋਜਿਤ ਕੀਤੀ ਜਾ ਰਹੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਇਹ ਚੰਡੀਗੜ੍ਹ ਵਿੱਚ ਆਯੋਜਿਤ ਆਪਣੀ ਕਿਸਮ ਦੀ ਪਹਿਲੀ ਪੂਰੀ ਤਰ੍ਹਾਂ ਪੇਪਰਲੈੱਸ ਵਰਕਸ਼ਾਪ ਹੈ, ਜਿਸ ਦਾ ਉਦੇਸ਼ ਸਿਹਤ ਖੇਤਰ ਵਿੱਚ ਡਿਜੀਟਲ ਟੈਕਨੋਲੋਜੀ ਨੂੰ ਹੁਲਾਰਾ ਦੇਣਾ ਹੈ। ਇਹ ਸਮਾਗਮ ਸਿਹਤ ਸਕੱਤਰ, ਯੂਟੀ ਚੰਡੀਗੜ੍ਹ ਦੇ ਕੁਸ਼ਲ ਮਾਰਗਦਰਸ਼ਨ ਵਿੱਚ ਆਯੋਜਿਤ ਕੀਤਾ ਗਿਆ।

ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਹ ਵਰਕਸ਼ਾਪ ਪੂਰੀ ਤਰ੍ਹਾਂ ਪੇਪਰਲੈੱਸ ਸੀ, ਜੋ ਸਰਕਾਰ ਦੀ ਡਿਜੀਟਲ ਸਿਹਤ ਰੂਪਾਂਤਰਣ ਦੀ ਸੋਚ ਦੇ ਅਨੁਰੂਪ ਹੈ।

ਇਸ ਵਰਕਸ਼ਾਪ ਵਿੱਚ ਐੱਨਏਸੀਓ (NACO) ਦੇ ਸੀਨੀਅਰ ਅਧਿਕਾਰੀਆਂ ਅਤੇ ਸੀਡੀਸੀ (CDC) ਇੰਡੀਆ, ਯੂਐੱਨਏਆਈਡੀਐੱਸ (UNAIDS), ਆਈਟੀਈਸੀਐੱਚ (ITECH) ਇੰਡੀਆ ਜਿਹੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਤਕਨੀਕੀ ਮਾਹਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ, ਗੁਆਂਢੀ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਉੱਤਰ ਪ੍ਰਦੇਸ਼, ਉੱਤਰਾਖੰਡ, ਦਿੱਲੀ ਅਤੇ ਲੱਦਾਖ ਸ਼ਾਮਲ ਹਨ, ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ।

ਡਾ. ਸੁਮਨ ਸਿੰਘ, ਡਾਇਰੈਕਟਰ, ਸਿਹਤ ਸੇਵਾਵਾਂ, ਯੂਟੀ ਚੰਡੀਗੜ੍ਹ ਨੇ ਵਿਭਿੰਨ ਰਾਜ ਏਡਜ਼ ਕੰਟਰੋਲ ਸੋਸਾਇਟੀਜ਼, ਐੱਨਏਸੀਓ (NACO) ਅਤੇ ਸਹਿਯੋਗੀ ਸੰਗਠਨਾਂ ਦੀ ਨੁਮਾਇੰਦਗੀ ਕਰ ਰਹੇ ਸਾਰੇ ਪ੍ਰਤੀਭਾਗੀਆਂ ਦਾ ਹਾਰਦਿਕ ਸੁਆਗਤ ਕੀਤਾ।

ਇਹ ਵਿੱਤੀ ਵਰ੍ਹੇ 2025-26 ਵਿੱਚ ਐੱਨਏਸੀਓ (NACO) ਦੁਆਰਾ ਆਯੋਜਿਤ ਖੇਤਰੀ ਸਮਰੱਥਾ ਨਿਰਮਾਣ ਵਰਕਸ਼ਾਪਾਂ ਦੀ ਸੀਰੀਜ਼ ਵਿੱਚ ਚੌਥੀ ਅਤੇ ਅੰਤਿਮ ਵਰਕਸ਼ਾਪ ਹੈ। ਇਸ ਦਾ ਉਦੇਸ਼ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ (ਐੱਨਏਸੀਪੀ/NACP) ਦੇ ਤਹਿਤ ਡੇਟਾ ਵਿਸ਼ਲੇਸ਼ਣ ਅਤੇ ਵਿਗਿਆਨਿਕ ਲਿਖਤ ਵਿੱਚ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਹੈ।

ਇਹ ਵਰਕਸ਼ਾਪ ਰਣਨੀਤਕ ਸੂਚਨਾ ਦੇ ਪ੍ਰਮੁੱਖ ਘਟਕਾਂ – ਜਿਵੇਂ ਕਿ ਡੇਟਾ ਦੀ ਗੁਣਵੱਤਾ, ਸੁਰੱਖਿਆ, ਵਿਸ਼ਲੇਸ਼ਣ ਅਤੇ ਉਪਯੋਗ ‘ਤੇ ਧਿਆਨ ਕੇਂਦ੍ਰਿਤ ਕਰਕੇ ਸਾਰੇ ਪੱਧਰਾਂ ‘ਤੇ ਡੇਟਾ-ਅਧਾਰਿਤ ਨਿਰਣੇ ਲੈਣ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਦਾ ਪ੍ਰਯਾਸ ਹੈ। ਨਾਲ ਹੀ, ਇਹ ਚੰਡੀਗੜ੍ਹ ਐੱਸਏਸੀਐੱਸ (SACS) ਦੇ ਤਹਿਤ ਸੇਵਾਵਾਂ ਦੀ ਡਿਲਿਵਰੀ ਅਤੇ ਪ੍ਰਭਾਵਸ਼ੀਲਤਾ ਨੂੰ ਬਿਹਤਰ ਬਣਾਉਣ ਲਈ ਖੋਜ ਅਤੇ ਮੁੱਲਾਂਕਣ ਦੇ ਮਹੱਤਵ ਨੂੰ ਵੀ ਰੇਖਾਂਕਿਤ ਕਰਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...