ਐੱਨਸੀਈਆਰਟੀ (NCERT) ਅਤੇ ਗ੍ਰਿੱਡ (ਜੀਆਰਆਈਆਈਡੀ/GRIID) ਨੇ ਸਮਾਵੇਸ਼ੀ ਸਿੱਖਿਆ ਨੂੰ ਮਜ਼ਬੂਤ ​​ਕਰਨ ਲਈ ਰਿਸੋਰਸ ਸੈਂਟਰਾਂ ਲਈ ਦਿਸ਼ਾ-ਨਿਰਦੇਸ਼ ਵਿਕਸਿਤ ਕਰਨ ‘ਤੇ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ

by | Sep 24, 2025 | breaking news, daily | 0 comments

ਚੰਡੀਗੜ੍ਹ, 23 ਸਤੰਬਰ, 2025:

ਨੈਸ਼ਨਲ ਕੌਂਸਲ ਆਵ੍ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨਸੀਈਆਰਟੀ/NCERT), ਨਵੀਂ ਦਿੱਲੀ ਨੇ ਗਵਰਨਮੈਂਟ ਰਿਬੈਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਗ੍ਰਿੱਡ) (ਜੀਆਰਆਈਆਈਡੀ/GRIID), ਚੰਡੀਗੜ੍ਹ ਦੇ ਸਹਿਯੋਗ ਨਾਲ, 22 ਅਤੇ 23 ਸਤੰਬਰ 2025 ਨੂੰ ਗ੍ਰਿੱਡ (ਜੀਆਰਆਈਆਈਡੀ/GRIID), ਸੈਕਟਰ 31, ਚੰਡੀਗੜ੍ਹ ਵਿਖੇ “ਸਮਵੇਸ਼ੀ ਸਿੱਖਿਆ ਨੂੰ ਮਜ਼ਬੂਤ ​​ਬਣਾਉਣ ਹਿਤ ਰਿਸੋਰਸ ਸੈਂਟਰਾਂ ਲਈ ਦਿਸ਼ਾ-ਨਿਰਦੇਸ਼ ਵਿਕਸਿਤ ਕਰਨ” ‘ਤੇ ਦੋ ਦਿਨਾਂ ਦੀ ਰਾਸ਼ਟਰੀ ਵਰਕਸ਼ਾਪ ਦਾ ਆਯੋਜਨ ਕੀਤਾ।

ਇਸ ਵਰਕਸ਼ਾਪ ਵਿੱਚ ਦੇਸ਼ ਭਰ ਦੇ ਮੋਹਰੀ ਮਾਹਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਪ੍ਰੋ. ਵਿਨੈ ਕੁਮਾਰ ਸਿੰਘ, ਵਿਭਾਗ ਮੁਖੀ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN), ਨੈਸ਼ਨਲ ਕੌਂਸਲ ਆਵ੍ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨਸੀਈਆਰਟੀ/NCERT); ਡਾ. ਸ਼ਿਲਪਾ ਮਨੋਗਨਾ, ਐਸੋਸੀਏਟ ਪ੍ਰੋਫੈਸਰ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN); ਅਤੇ ਡਾ. ਸੁਮਿਨ ਪ੍ਰਕਾਸ਼, ਐਸੋਸੀਏਟ ਪ੍ਰੋਫੈਸਰ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN) ਅਤੇ ਹੋਰ ਪ੍ਰਤਿਸ਼ਠਿਤ ਮਾਹਰ ਸ਼ਾਮਲ ਸਨ।

ਇਹ ਪਹਿਲ ਨੈਸ਼ਨਲ ਕੌਂਸਲ ਆਵ੍ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨਸੀਈਆਰਟੀ/NCERT) ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN) ਦੀ ਅਗਵਾਈ ਵਿੱਚ ਕੀਤੀ ਗਈ ਹੈ, ਜਿਸ ਦਾ ਉਦੇਸ਼ ਸਮਗ੍ਰ ਸ਼ਿਕਸ਼ਾ (Samagra Shiksha) ਪ੍ਰੋਗਰਾਮ ਦੇ ਤਹਿਤ ਰਿਸੋਰਸ ਰੂਮਸ ਲਈ ਪ੍ਰਭਾਵੀ ਰਣਨੀਤੀਆਂ, ਮਾਡਲ ਅਤੇ ਬਿਹਤਰੀਨ ਪਿਰਤਾਂ ਨੂੰ ਵਿਕਸਿਤ ਕਰਨਾ ਅਤੇ ਲਾਗੂ ਕਰਨਾ ਹੈ। ਇਸ ਦਾ ਉਦੇਸ਼ ਸਾਰੇ ਸਿਖਿਆਰਥੀਆਂ, ਖਾਸ ਕਰਕੇ ਵਿਭਿੰਨ ਵਿੱਦਿਅਕ ਜ਼ਰੂਰਤਾਂ ਵਾਲੇ ਲੋਕਾਂ ਲਈ ਬਰਾਬਰ ਅਤੇ ਸਾਰਥਕ ਸਿੱਖਣ ਦੇ ਅਵਸਰ ਉਪਲਬਧ ਕਰਵਾਉਣਾ ਹੈ।

ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾਉਣ ਅਤੇ ਸਰਸਵਤੀ ਵੰਦਨਾ ਨਾਲ ਹੋਈ, ਜਿਸ ਨੇ ਸੈਸ਼ਨਾਂ ਦੀ ਸਨਮਾਨਜਨਕ ਅਤੇ ਪ੍ਰੇਰਣਾਦਾਈ ਸੁਰ ਸਥਾਪਿਤ ਕੀਤੀ।

ਇਸ ਅਵਸਰ ‘ਤੇ ਉਪਸਥਿਤ ਪਤਵੰਤਿਆਂ ਵਿੱਚ ਡਾ. ਅਜੀਤ ਸਿਦਾਨਾ, ਸੰਯੁਕਤ ਡਾਇਰੈਕਟਰ, ਗ੍ਰਿੱਡ (ਜੀਆਰਆਈਆਈਡੀ/GRIID); ਪ੍ਰੋ. ਵਿਨੈ ਕੁਮਾਰ ਸਿੰਘ, ਵਿਭਾਗ ਮੁਖੀ, ਵਿਭਾਗ ਮੁਖੀ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN), ਡਾ. ਸ਼ਿਲਪਾ ਮਨੋਗਨਾ, ਐਸੋਸੀਏਟ ਪ੍ਰੋਫੈਸਰ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN); ਡਾ. ਸੁਮਿਨ ਪ੍ਰਕਾਸ਼, ਐਸੋਸੀਏਟ ਪ੍ਰੋਫੈਸਰ, ਵਿਸ਼ੇਸ਼ ਜ਼ਰੂਰਤਾਂ ਵਾਲੇ ਸਮੂਹਾਂ ਦੇ ਸਿੱਖਿਆ ਵਿਭਾਗ
(ਡੀਈਜੀਐੱਸਐੱਨ/DEGSN); ਡਾ. ਐੱਮ. ਕਰੁੱਪਸਾਮੀ, ਕੋਆਰਡੀਨੇਟਰ, ਕਾਲਜ ਆਵ੍ ਸਪੈਸ਼ਲ ਐਜੂਕੇਸ਼ਨ, ਗ੍ਰਿੱਡ (ਜੀਆਰਆਈਆਈਡੀ/GRIID); ਡਾ. ਯਸ਼ਵਿੰਦਰ ਕਪਿਲ; ਅਤੇ ਡਾ. ਬਿਭਾਕਰ ਵਿਸ਼ਵਕਰਮਾ, ਚੰਡੀਗੜ੍ਹ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...