ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

by | Aug 20, 2026 | breaking news, daily, politics | 0 comments

ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦੀ ਇੱਕ ਵੀ ਚੈਟ ਜਾਂ ਸਬੂਤ ਪੇਸ਼ ਕਰੋ, ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੋ: ਰਾਜਵੀਰ ਸਿੰਘ ਘੁੰਮਣ

ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ ਇਲਜ਼ਾਮ ਲਗਾਉਣਾ ਸੌਖਾ ਹੈ, ਪਰ ਸਬੂਤ ਦੇਣਾ ਔਖਾ: ਰਾਜਵੀਰ ਸਿੰਘ ਘੁੰਮਣ

ਜਦੋਂ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕੀ, ਤਾਂ ਉਹ ਝੂਠ ਅਤੇ ਚਰਿੱਤਰ ਹਨਨ ‘ਤੇ ਉੱਤਰ ਆਈ ਹੈ: ਰਾਜਵੀਰ ਸਿੰਘ ਘੁੰਮਣ

ਆਮ ਪਰਿਵਾਰਾਂ ਦੇ ਨੌਜਵਾਨ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਪਹੁੰਚੇ ਹਨ, ਜਿਸ ਨਾਲ ਪੰਜਾਬ ‘ਤੇ ਸਾਲਾਂ ਬੱਧੀ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਠੱਲ੍ਹ ਪਈ ਹੈ: ਰਾਜਵੀਰ ਸਿੰਘ ਘੁੰਮਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਆਪਣੇ ਇਲਜ਼ਾਮਾਂ ਦੇ ਸਬੂਤ ਪੇਸ਼ ਕਰਨ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗਣ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ, “ਚੋਰ ਨੂੰ ਸਾਰੇ ਚੋਰ ਹੀ ਨਜ਼ਰ ਆਉਂਦੇ ਹਨ। ਇਲਜ਼ਾਮ ਲਗਾਉਣਾ ਬਹੁਤ ਸੌਖਾ ਹੈ, ਪਰ ਸਬੂਤ ਪੇਸ਼ ਕਰਨਾ ਔਖਾ ਹੈ।”

ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਅਕਾਲੀ ਆਗੂ ਨੂੰ ਸੰਬੋਧਨ ਕਰਦਿਆਂ ਰਾਜਵੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਿਕਰਮ ਸਿੰਘ ਮਜੀਠੀਆ, ਜਿਸ ਨੇ ਆਪਣੇ ਆਪ ਨੂੰ ਈਡੀ(ਇਨਫੋਰਸਮੈਂਟ ਡਾਇਰੈਕਟੋਰੇਟ) ਦਾ ਬੁਲਾਰਾ ਨਿਯੁਕਤ ਕੀਤਾ ਹੋਇਆ ਹੈ, ਨੂੰ ਖੁੱਲ੍ਹੀ ਚੁਣੌਤੀ ਦਿੰਦਾ ਹਾਂ ਕਿ ਜੇਕਰ ਉਸ ਕੋਲ ਮੇਰੀ ਇੱਕ ਵੀ ਚੈਟ ਜਾਂ ਮੇਰੇ ਵੱਲੋਂ ਕਿਸੇ ਤੋਂ ਪੈਸੇ ਮੰਗਣ ਦਾ ਕੋਈ ਸਬੂਤ ਹੈ, ਤਾਂ ਉਹ ਉਸਨੂੰ ਜਨਤਕ ਕਰੇ। ਜਾਂ ਤਾਂ ਲੋਕਾਂ ਸਾਹਮਣੇ ਸਬੂਤ ਲਿਆਵੇ ਜਾਂ ਜਨਤਕ ਤੌਰ ‘ਤੇ ਮਾਫ਼ੀ ਮੰਗੇ। ਨਹੀਂ ਤਾਂ ਮਾਨਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।”

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਈ ਅਸਲ ਤਕਲੀਫ਼ ਇਹ ਹੈ ਕਿ ਆਮ ਪਰਿਵਾਰਾਂ ਦੇ ਪੁੱਤਰ ਜ਼ਿੰਮੇਵਾਰੀ ਵਾਲੇ ਅਹੁਦਿਆਂ ‘ਤੇ ਪਹੁੰਚ ਗਏ ਹਨ ਅਤੇ ਸਾਲਾਂ ਤੋਂ ਪੰਜਾਬ ‘ਤੇ ਰਾਜ ਕਰਨ ਵਾਲਿਆਂ ਦੇ ਸਿਆਸੀ ਮੌਕਿਆਂ ਨੂੰ ਹੁਣ ਚੁਣੌਤੀ ਮਿਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ, “(ਮਜੀਠੀਆ) ਅਸਲ ਵਿੱਚ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਆਮ ਪਰਿਵਾਰਾਂ ਦੇ ਨੌਜਵਾਨ ਕਿਸ ਤਰ੍ਹਾਂ ਅੱਗੇ ਆਏ ਹਨ ਅਤੇ ਉਨ੍ਹਾਂ ਦੀਆਂ ਸਰਕਾਰ ਬਣਾਉਣ ਦੀਆਂ ਵਾਰੀਆਂ ਕਿਵੇਂ ਟੁੱਟੀਆਂ ਹਨ। ਜਦੋਂ ਉਹ ਸਾਡੇ ਕੰਮਾਂ ਦਾ ਮੁਕਾਬਲਾ ਨਹੀਂ ਕਰ ਸਕਦੇ, ਤਾਂ ਹੁਣ ਉਹ ਭੈੜੇ ਝੂਠਾਂ ਅਤੇ ਚਰਿੱਤਰ ਹਨਨ ‘ਤੇ ਉੱਤਰ ਆਏ ਹਨ।”

ਰਾਜਵੀਰ ਸਿੰਘ ਘੁੰਮਣ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ, “ਅਸੀਂ ਪੰਜਾਬ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਅਤੇ ਕਰਦੇ ਰਹਾਂਗੇ। ਜੇਕਰ ਉਨ੍ਹਾਂ ਵਿੱਚ ਹਿੰਮਤ ਹੈ, ਤਾਂ ਉਹ ਸਾਡੇ ਕੰਮਾਂ ‘ਤੇ ਗੱਲ ਕਰਨ, ਝੂਠੇ ਇਲਜ਼ਾਮਾਂ ‘ਤੇ ਨਹੀਂ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...