ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

by | Jul 31, 2026 | breaking news, daily, politics | 0 comments

ਪੰਜਾਬ ਸਰਕਾਰ ਨੇ ਕਰਦਾਤਿਆਂ ਲਈ ਟੈਕਸ ਵਿੱਚ ਵੱਡੀ ਰਾਹਤ ਦਾ ਲਾਭ ਲੈਣ ਦੇ ਆਖਰੀ ਮੌਕੇ ਵਜੋਂ ਓ.ਟੀ.ਐਸ-2025 ਦੀ ਅੰਤਮ ਮਿਤੀ 30 ਸਤੰਬਰ, 2026 ਤੱਕ ਵਧਾਈ: ਹਰਪਾਲ ਸਿੰਘ ਚੀਮਾ

9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ

ਬਾਕੀ ਰਹਿੰਦੇ 9,386 ਯੋਗ ਕਰਦਾਤਿਆਂ ਨੂੰ ਵਿਆਜ/ਜੁਰਮਾਨੇ ‘ਤੇ 100% ਛੋਟ ਅਤੇ ਸਲੈਬ ਅਨੁਸਾਰ ਮੂਲ ਟੈਕਸ ਵਿੱਚ ਵੱਡੀ ਛੋਟ ਪ੍ਰਾਪਤ ਕਰਨ ਲਈ ਇਸ ਵਾਧੇ ਦਾ ਲਾਭ ਲੈਣ ਦੀ ਅਪੀਲ: ਹਰਪਾਲ ਸਿੰਘ ਚੀਮਾ

ਸਖ਼ਤ ਕਾਰਵਾਈ ਰਾਹੀਂ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਗਈ, ਜਿਸ ਨਾਲ ਕਾਰਵਾਈ ਤੋਂ ਬਾਅਦ ਕਈ ਬਕਾਇਆਦਾਰਾਂ ਨੇ ਓ.ਟੀ.ਐਸ ਨੂੰ ਅਪਣਾਇਆ: ਹਰਪਾਲ ਸਿੰਘ ਚੀਮਾ

ਲਗਭਗ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ ਅਗਸਤ 2026 ਦੌਰਾਨ 13 ਨਿਲਾਮੀ ਦੀਆਂ ਕਾਰਵਾਈਆਂ ਤੈਅ ਕੀਤੀਆਂ ਗਈਆਂ: ਹਰਪਾਲ ਸਿੰਘ ਚੀਮਾ

30 ਸਤੰਬਰ 2026 ਸਖ਼ਤੀ ਨਾਲ ਆਖਰੀ ਮੌਕਾ, ਜਿਸ ਤੋਂ ਬਾਅਦ ਪੰਜਾਬ ਲੈਂਡ ਰੈਵੇਨਿਊ ਐਕਟ ਦੇ ਤਹਿਤ ਬੈਂਕ ਖਾਤੇ ਸੀਲ ਕਰਨ ਅਤੇ ਜਾਇਦਾਦਾਂ ਦੀ ਨਿਲਾਮੀ ਕਰਨ ਵਰਗੀਆਂ ਕਾਰਵਾਈਆਂ ਨੂੰ ਤੇਜ਼ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਸੁਪਰੀਮ ਕੋਰਟ ਦੇ ‘ਸਮਾਧਾਨ’ ਉਪਰਾਲੇ ਦਾ ਸਮਰਥਨ; 12 ਵੱਡੇ ਟੈਕਸ ਵਿਵਾਦਾਂ ਦਾ ਸੁਖਾਵਾਂ ਹੱਲ ਕੀਤਾ ਗਿਆ ਅਤੇ ਚਾਰ ਹੋਰ ਹੱਲ ਹੋਣ ਦੇ ਨੇੜੇ, ਜੋ ਸੁਖਾਵੇਂ ਕਾਰੋਬਾਰੀ ਮਾਹੌਲ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸ਼ਾਉਂਦਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਲਗਾਤਾਰ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਵਸੂਲੀ ਕਾਰਵਾਈਆਂ ਦੇ ਨਾਲ-ਨਾਲ ਕਾਰੋਬਾਰੀਆਂ ਦੀ ਭਲਾਈ ਦਾ ਸੰਤੁਲਨ ਬਣਾ ਕੇ ਚੱਲ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।”

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “30 ਜੁਲਾਈ 2026 ਤੱਕ ਆਬਕਾਰੀ ਅਤੇ ਕਰ ਵਿਭਾਗ ਨੂੰ 9,782 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ ਹੈ। ਇਹਨਾਂ ਅਰਜ਼ੀਆਂ ਦੇ ਮੁਕਾਬਲੇ ਕਰਦਾਤਿਆਂ ਨੇ 167.23 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ, ਜਦੋਂ ਕਿ ਰਾਜ ਸਰਕਾਰ ਨੇ ਛੋਟ ਰਾਹੀਂ 534.54 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਇਹ ਅੰਕੜੇ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ-ਪੱਖੀ ਨੀਤੀਆਂ ਵਿੱਚ ਕਰਦਾਤਿਆਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦੇ ਹਨ, ਜਿਸਦਾ ਉਦੇਸ਼ ਸਥਾਨਕ ਉਦਯੋਗਾਂ ਨੂੰ ਪੁਰਾਣੇ ਟੈਕਸ ਵਿਵਾਦਾਂ ਦੇ ਬੋਝ ਤੋਂ ਮੁਕਤ ਕਰਕੇ ਨਵੀਂ ਸ਼ੁਰੂਆਤ ਕਰਨ ਵਿੱਚ ਮਦਦ ਕਰਨਾ ਹੈ।”

ਆਬਕਾਰੀ ਤੇ ਕਰ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜਿੱਥੇ ਰਾਜ ਸਰਕਾਰ ਲੋਕ-ਭਲਾਈ ਯੋਜਨਾਵਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ, ਉੱਥੇ ਹੀ ਲਗਾਤਾਰ ਟੈਕਸ ਨਾ ਭਰਨ ਵਾਲਿਆਂ ਤੋਂ ਸਰਕਾਰੀ ਖਜ਼ਾਨੇ ਦੀ ਰੱਖਿਆ ਕਰਨ ਲਈ ਵੀ ਉੱਨੀ ਹੀ ਸਖ਼ਤ ਹੈ। ਉਨ੍ਹਾਂ ਕਿਹਾ, “ਕਰ ਵਿਭਾਗ ਨੇ ਜਾਇਦਾਦਾਂ ਦੀ ਕੁਰਕੀ ਅਤੇ ਨਿਲਾਮੀ ਰਾਹੀਂ ਵੈਟ ਦੇ ਪੁਰਾਣੇ ਬਕਾਇਆਦਾਰਾਂ ਵਿਰੁੱਧ ਵਸੂਲੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਇਹਨਾਂ ਸਖ਼ਤ ਕਾਰਵਾਈਆਂ ਰਾਹੀਂ 12.39 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ ਜਾ ਚੁੱਕੀ ਹੈ, ਅਤੇ ਕਈ ਕਰਦਾਤਿਆਂ ਨੇ ਆਪਣੇ ਵਿਰੁੱਧ ਕਾਰਵਾਈ ਜਾਂ ਨਿਲਾਮੀ ਸ਼ੁਰੂ ਹੁੰਦਿਆਂ ਹੀ ਓ.ਟੀ.ਐਸ ਸਕੀਮ ਤਹਿਤ ਬਕਾਏ ਦਾ ਨਿਪਟਾਰਾ ਕਰਨ ਦਾ ਵਿਕਲਪ ਚੁਣਿਆ ਹੈ।”

ਬਾਕੀ ਰਹਿੰਦੇ 9,386 ਯੋਗ ਕਰਦਾਤਿਆਂ ਨੂੰ ਸੰਬੋਧਨ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਚੀਮਾ ਨੇ ਉਨ੍ਹਾਂ ਨੂੰ 30 ਸਤੰਬਰ, 2026 ਤੋਂ ਪਹਿਲਾਂ ਵਧਾਈ ਗਈ ਮਿਆਦ ਦਾ ਤੁਰੰਤ ਲਾਭ ਲੈਣ ਦੀ ਅਪੀਲ ਕੀਤੀ ਤਾਂ ਜੋ ਵਿਆਜ ਅਤੇ ਜੁਰਮਾਨੇ ‘ਤੇ 100 ਪ੍ਰਤੀਸ਼ਤ ਛੋਟ ਦੇ ਨਾਲ-ਨਾਲ ਉਨ੍ਹਾਂ ਦੀ ਸਲੈਬ ਦੇ ਆਧਾਰ ‘ਤੇ ਮੂਲ ਟੈਕਸ ਵਿੱਚ ਵੀ ਵੱਡੀ ਛੋਟ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਆਪਣੀ ਮਰਜ਼ੀ ਨਾਲ ਟੈਕਸ ਨਿਪਟਾਰਾ ਕਰਨਾ ਕਾਰੋਬਾਰਾਂ ਲਈ ਸਭ ਤੋਂ ਕਫ਼ਾਇਤੀ ਰਸਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਚੇਤਾਵਨੀ ਦਿੱਤੀ ਕਿ ਇਹ ਵਾਧਾ ਆਖਰੀ ਹੈ ਅਤੇ ਇਸ ਤੋਂ ਬਾਅਦ ਕੋਈ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ, “ਇੱਕ ਵਾਰ ਇਹ ਵਧਾਈ ਗਈ ਮਿਆਦ ਸਮਾਪਤ ਹੋਣ ਤੋਂ ਬਾਅਦ, ਵਿਭਾਗ ਟੈਕਸ ਕਾਨੂੰਨਾਂ ਅਤੇ ਪੰਜਾਬ ਲੈਂਡ ਰੈਵੇਨਿਊ ਐਕਟ ਦੇ ਤਹਿਤ ਬੈਂਕ ਖਾਤੇ ਸੀਲ ਕਰਨ ਅਤੇ ਜਾਇਦਾਦਾਂ ਦੀ ਨਿਲਾਮੀ ਸਮੇਤ ਸਖ਼ਤ ਵਸੂਲੀ ਕਾਰਵਾਈਆਂ ਨੂੰ ਅਮਲ ਵਿੱਚ ਲਿਆਵੇਗਾ।”

ਚੱਲ ਰਹੀ ਸਖ਼ਤੀ ਦੀ ਉਦਾਹਰਨ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਅਗਸਤ 2026 ਲਈ ਲਗਭਗ 48.48 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਲਈ 13 ਨਿਲਾਮੀ ਕਾਰਵਾਈਆਂ ਤੈਅ ਕੀਤੀਆਂ ਹਨ ਅਤੇ ਸਬੰਧਤ ਕਰਦਾਤਿਆਂ ਨੂੰ ਨਿਲਾਮੀ ਦੀ ਮਿਤੀ ਤੋਂ ਪਹਿਲਾਂ ਓ.ਟੀ.ਐਸ ਸਕੀਮ ਰਾਹੀਂ ਨਿਪਟਾਰਾ ਕਰਨ ਦੀ ਸਲਾਹ ਦਿੱਤੀ ਹੈ। ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, “ਵਿਭਾਗ ਮਾਨਯੋਗ ਸੁਪਰੀਮ ਕੋਰਟ ਦੇ ‘ਸਮਾਧਾਨ’ ਉਪਰਾਲੇ ਨਾਲ ਸਰਗਰਮੀ ਨਾਲ ਜੁੜਿਆ ਹੋਇਆ ਹੈ, ਜਿਸ ਦੇ ਤਹਿਤ 12 ਟੈਕਸ ਵਿਵਾਦਾਂ ਦਾ ਸੁਖਾਵਾਂ ਹੱਲ ਕੀਤਾ ਜਾ ਚੁੱਕਾ ਹੈ ਅਤੇ 4 ਤੋਂ ਵੱਧ ਹੋਰ ਵਿਵਾਦ ਹੱਲ ਹੋਣ ਦੇ ਨੇੜੇ ਹਨ। ਸਵੈ-ਇੱਛੁਕ ਵਿਵਾਦ ਨਿਪਟਾਰੇ ਅਤੇ ਸਖ਼ਤ ਕਾਰਵਾਈ ਦੀ ਇਹ ਦੋਹਰਾ ਪਹੁੰਚ ਪੰਜਾਬ ਦੀ ਸੁਖਾਵੇਂ ਕਾਰੋਬਾਰੀ ਮਾਹੌਲ, ਜ਼ਿੰਮੇਵਾਰ ਪ੍ਰਸ਼ਾਸਨ ਅਤੇ ਰਾਜ ਦੇ ਮਾਲੀਏ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...