ਕਰਮਚਾਰੀਆਂ ਦੇ ਇਤਿਹਾਸਿਕ ਇਕੱਠ ਨੇ ਗੁਰੂ ਦੋਖੀ ਭਗਵੰਤ ਮਾਨ ਦੀ ਕੁਰਸੀ ਦੀਆਂ ਚੂਲਾਂ ਹਿਲਾਈਆਂ : ਬਿਕਰਮ ਸਿੰਘ ਮਜੀਠੀਆ

by | Aug 8, 2026 | breaking news, daily, politics | 0 comments

ਗੁਰੂ ਦੋਖੀ ਦੀ ਵਾਅਦਾਖ਼ਿਲਾਫ਼ ਸਰਕਾਰ ਨੂੰ ਪੰਜਾਬ ਦੇ ਕਰਮਚਾਰੀ ਤੇ ਪੈਨਸ਼ਨਰ ਹੁਣ ਦੇਣਗੇ ਵਿਧਾਨਸਭਾ ਚੋਣਾਂ ਵਿੱਚ ਕਰਾਰਾ ਜਵਾਬ—ਮਜੀਠੀਆ

ਪੰਜਾਬ ਦੇ ਮੁਲਜ਼ਮਾਂ ਪੈਨਸ਼ਨਰਾਂ ਅਤੇ ਕੱਚੇ ਕਾਮਿਆ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਹੱਲ ਕੀਤੇ ਜਾਣਗੇ ਬਿਕਰਮ ਸਿੰਘ ਮਜੀਠੀਆ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਚੰਡੀਗੜ੍ਹ ਪਹੁੰਚੇ ਸਰਕਾਰੀ ਕਰਮਚਾਰੀਆਂ, ਕੱਚੇ/ਠੇਕਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਵਿਸ਼ਾਲ ਅਤੇ ਇਤਿਹਾਸਿਕ ਇਕੱਠ ਨੂੰ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਸਮੂਹ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵਧਾਈ ਦਿੱਤੀ।

ਸ. ਮਜੀਠੀਆ ਨੇ ਕਿਹਾ ਕਿ ਅੱਜ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਆਪਣੀ ਏਕਤਾ ਦੀ ਤਾਕਤ ਨਾਲ ਭਗਵੰਤ ਮਾਨ ਸਰਕਾਰ ਨੂੰ ਸਾਫ਼ ਸੁਨੇਹਾ ਦੇ ਦਿੱਤਾ ਹੈ ਕਿ ਵਾਅਦੇ ਕਰਕੇ ਮੁੱਕਰ ਜਾਣ ਵਾਲੀ ਸਰਕਾਰ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦਾ ਇਕੱਠ ਸਿਰਫ਼ ਆਪਣੀਆਂ ਮੰਗਾਂ ਮਨਵਾਉਣ ਲਈ ਕੀਤਾ ਗਿਆ ਧਰਨਾ ਜਾਂ ਰੈਲੀ ਨਹੀਂ, ਸਗੋਂ ਇਹ ਭਗਵੰਤ ਮਾਨ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਪੰਜਾਬ ਦੇ ਮੁਲਾਜ਼ਮ ਵਰਗ ਦਾ ਵੱਡਾ ਲੋਕਤੰਤਰਕ ਰੋਸ ਹੈ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੇ ਸਰਕਾਰਾਂ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ, ਅੱਜ ਉਹੀ ਆਪਣੇ ਹੱਕਾਂ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਥਾਂ ਲਗਾਤਾਰ ਟਾਲਮਟੋਲ ਕੀਤੀ ਗਈ ਸਰਕਾਰੀ ਤੰਤਰ ਦਾ ਦੱਬਕੇ ਇਸਤੇਮਾਲ ਕੀਤਾ ਗਿਆ।

ਸ. ਮਜੀਠੀਆ ਨੇ ਕਿਹਾ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ, ਮਹਿੰਗਾਈ ਭੱਤੇ ਦੀਆਂ ਲੰਬਿਤ ਕਿਸ਼ਤਾਂ ਅਤੇ ਹੋਰ ਬਕਾਏ ਜਾਰੀ ਕਰਨਾ, ਤਨਖ਼ਾਹ ਤੇ ਪੈਨਸ਼ਨ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਅਤੇ ਸੇਵਾ ਸਬੰਧੀ ਹੋਰ ਜਾਇਜ਼ ਮੰਗਾਂ ਸ਼ਾਮਲ ਹਨ। ਅੱਜ ਦੀ ਰੈਲੀ ਵਿੱਚ ਵੀ ਇਹ ਮੁੱਦੇ ਮੁੱਖ ਤੌਰ ’ਤੇ ਉਠਾਏ ਗਏ ਜਿਹਨਾਂ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਦਾ ਸਮਰਥਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਅਧਿਆਪਕ, ਸਿਹਤ ਕਰਮਚਾਰੀ, ਕਲਰਕ, ਪਟਵਾਰੀ, ਬਿਜਲੀ ਕਰਮਚਾਰੀ, ਪੁਲਿਸ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਦਿਨ-ਰਾਤ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਹਨ। ਉਨ੍ਹਾਂ ਦੇ ਹੱਕਾਂ ਨੂੰ ਲਟਕਾਉਣਾ ਸਿਰਫ਼ ਕਰਮਚਾਰੀਆਂ ਨਾਲ ਬੇਇਨਸਾਫ਼ੀ ਨਹੀਂ, ਸਗੋਂ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਨੂੰ ਕਮਜ਼ੋਰ ਕਰਨਾ ਹੈ।

ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਕੱਚੇ, ਠੇਕਾ ਅਤੇ ਆਊਟਸੋਰਸ ਕਰਮਚਾਰੀ ਸਾਲਾਂ ਤੋਂ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ ਜਿਸਨੂੰ ਗੁਰੂ ਦੋਖੀ ਨੇ ਕਦੇ ਵੀ ਸੀਰੀਅਸ ਨਹੀਂ ਲਿਆ ਅਤੇ ਗੱਲ਼ਾ ਦਾ ਕੜਾਹ ਹੀ ਖਿਲਾਇਆ ਹੈ।

ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਸਾਲਾਂ ਤੋਂ ਸਰਕਾਰੀ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਕੱਚਾ ਰੱਖ ਕੇ ਉਨ੍ਹਾਂ ਦੀ ਮਿਹਨਤ ਦਾ ਲਾਭ ਲੈਣਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਅਸੁਰੱਖਿਅਤ ਰੱਖਣਾ ਕਿਸੇ ਵੀ ਲੋਕ-ਪੱਖੀ ਸਰਕਾਰ ਦੀ ਨਿਸ਼ਾਨੀ ਨਹੀਂ ਹੋ ਸਕਦੀ। ਸਰਕਾਰ ਨੂੰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਾਂ ਅਨੁਸਾਰ ਪੱਕਾ ਕਰਨ ਲਈ ਸਪੱਸ਼ਟ ਅਤੇ ਸਮਾਂਬੱਧ ਨੀਤੀ ਲਿਆਉਣੀ ਚਾਹੀਦੀ ਹੈ।

ਸ. ਮਜੀਠੀਆ ਨੇ ਕਿਹਾ ਕਿ ਆਪਣੀ ਜ਼ਿੰਦਗੀ ਦੇ ਕੀਮਤੀ ਦਹਾਕੇ ਪੰਜਾਬ ਦੀ ਸੇਵਾ ਵਿੱਚ ਲਗਾ ਚੁੱਕੇ ਪੈਨਸ਼ਨਰਾਂ ਨੂੰ ਵੀ ਆਪਣੇ ਬਣਦੇ ਹੱਕਾਂ ਲਈ ਸਰਕਾਰ ਕੋਲ ਵਾਰ-ਵਾਰ ਗੁਹਾਰ ਲਗਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਬਕਾਏ, ਮਹਿੰਗਾਈ ਭੱਤਾ ਅਤੇ ਪੈਨਸ਼ਨ ਨਾਲ ਸਬੰਧਤ ਹੋਰ ਮਸਲਿਆਂ ਨੂੰ ਲਟਕਾਉਣਾ ਉਨ੍ਹਾਂ ਬਜ਼ੁਰਗਾਂ ਨਾਲ ਅਨਿਆਂ ਹੈ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਪੰਜਾਬ ਦੀ ਸੇਵਾ ਨੂੰ ਸਮਰਪਿਤ ਕੀਤੀ।

ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ’ਤੇ ਆਪਣਾ ਹੱਕ ਮੰਗਣ ਵਾਲੇ ਕਰਮਚਾਰੀਆਂ ਨੂੰ ਜਵਾਬ ਦੇਣ ਦੀ ਬਜਾਏ ਸਰਕਾਰ ਨੂੰ ਆਪਣੀ ਤਰਜੀਹ ਤੈਅ ਕਰਨੀ ਚਾਹੀਦੀ ਹੈ। ਜੇ ਸਰਕਾਰ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਪੈਸਾ ਖਰਚ ਕਰ ਸਕਦੀ ਹੈ ਤਾਂ ਪੰਜਾਬ ਦੇ ਮੁਲਾਜ਼ਮਾਂ ਦੇ ਬਣਦੇ ਹੱਕ ਦੇਣ ਲਈ ਫੇਰ ਟਾਲਮਟੋਲ।ਕਿਉਂ ਹੋਇਆ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਅੱਜ ਦੀ ਏਕਤਾ ਨੇ ਭਗਵੰਤ ਮਾਨ ਨੂੰ ਇਹ ਸਪੱਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਜਨਤਾ ਕੋਲ ਕਿਸੇ ਨੂੰ ਸੱਤਾ ਦੇ ਤਖ਼ਤ ’ਤੇ ਬਿਠਾਉਣ ਦੀ ਤਾਕਤ ਹੈ ਤਾਂ ਵਾਅਦਾਖ਼ਿਲਾਫ਼ੀ ਕਰਨ ਵਾਲੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀ ਤਾਕਤ ਵੀ ਉਸੇ ਜਨਤਾ ਕੋਲ ਹੈ।

ਉਨ੍ਹਾਂ ਕਿਹਾ ਕਿ ਅੱਜ ਦੇ ਇਤਿਹਾਸਿਕ ਇਕੱਠ ਨੇ ਭਗਵੰਤ ਮਾਨ ਦੀ ਕੁਰਸੀ ਦੀਆਂ ਚੂਲਾਂ ਹਿਲਾ ਦਿੱਤੀਆਂ ਹਨ। ਇਹ ਸਰਕਾਰ ਲਈ ਚੇਤਾਵਨੀ ਹੈ ਕਿ ਹੁਣ ਸਿਰਫ਼ ਐਲਾਨਾਂ, ਬਿਆਨਾਂ ਅਤੇ ਇਸ਼ਤਿਹਾਰਾਂ ਨਾਲ ਪੰਜਾਬ ਦੇ ਕਰਮਚਾਰੀਆਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ।

ਸ. ਮਜੀਠੀਆ ਨੇ ਕਿਹਾ ਕਿ ਉਹ ਪੰਜਾਬ ਦੇ ਸਮੂਹ ਸਰਕਾਰੀ ਕਰਮਚਾਰੀਆਂ, ਕੱਚੇ ਅਤੇ ਠੇਕਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਜ ਦੇ ਇਤਿਹਾਸਿਕ ਅਤੇ ਸਫ਼ਲ ਇਕੱਠ ਲਈ ਦਿਲੋਂ ਵਧਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸ਼ਾਂਤਮਈ ਅਤੇ ਲੋਕਤੰਤਰਕ ਢੰਗ ਨਾਲ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨਾ ਹਰ ਨਾਗਰਿਕ ਦਾ ਹੱਕ ਹੈ।

ਸ. ਮਜੀਠੀਆ ਨੇ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਜਾਇਜ਼ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨਾਲ ਸਿਰਫ਼ ਚੋਣਾਂ ਵੇਲੇ ਵਾਅਦੇ ਕਰਨ ਦੀ ਬਜਾਏ ਉਨ੍ਹਾਂ ਨਾਲ ਲਗਾਤਾਰ ਸੰਵਾਦ ਕਾਇਮ ਕੀਤਾ ਜਾਵੇਗਾ ਅਤੇ ਲੰਬਿਤ ਮਸਲਿਆਂ ਦੇ ਹੱਲ ਲਈ ਸਪੱਸ਼ਟ, ਪਾਰਦਰਸ਼ੀ ਅਤੇ ਸਮਾਂਬੱਧ ਨੀਤੀ ਬਣਾਈ ਜਾਵੇਗੀ।

“ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਸਰਕਾਰ ਦੇ ਵਿਰੋਧੀ ਨਹੀਂ ਹਨ ਉਹ ਪੰਜਾਬ ਦੀ ਸਰਕਾਰੀ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੇ ਹੱਕਾਂ ਦਾ ਸਨਮਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਅੱਜ ਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਮੁਲਾਜ਼ਮ ਵਰਗ ਇਕਜੁੱਟ ਹੋ ਜਾਵੇ ਤਾਂ ਵੱਡੇ ਤੋਂ ਵੱਡੇ ਸੱਤਾ ਦੇ ਤਖ਼ਤ ਦੀਆਂ ਚੂਲਾਂ ਹਿਲ ਸਕਦੀਆਂ ਹਨ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...