ਕਰਮਚਾਰੀਆਂ ਨੂੰ ਉਨ੍ਹਾਂ ਦਾ ਹੱਕ ਦੇਣ ਦੀ ਬਜਾਏ ਧਮਕਾਉਣਾ ਬੰਦ ਕਰੇ ਅਹੰਕਾਰੀ ਮਾਨ ਸਰਕਾਰ: ਰੰਧਾਵਾ

by | Aug 28, 2026 | daily, politics | 0 comments

ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਡੀਏ ਰੋਕਿਆ, ਕਰਮਚਾਰੀਆਂ ਨੂੰ ਸੜਕਾਂ ’ਤੇ ਉਤਰਨ ਲਈ ਕੀਤਾ ਮਜਬੂਰ: ਰੰਧਾਵਾ

ਮੁੱਖ ਮੰਤਰੀ ਯਾਦ ਰੱਖਣ ਕਿ ਕਰਮਚਾਰੀ ਕਿਸੇ ਸਿਆਸੀ ਪਾਰਟੀ ਦੇ ਵਰਕਰ ਨਹੀਂ, ਸਗੋਂ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ

ਚੰਡੀਗੜ੍ਹ, 27 ਅਗਸਤ:

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਿਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ (ਡੀਏ) ਦੇਣ ਵਿੱਚ ਇੰਨੀ ਆਨਾਕਾਨੀ ਕਿਉਂ ਕੀਤੀ ਜਾ ਰਹੀ ਹੈ। ਜਦੋਂ ਕਰਮਚਾਰੀ ਆਪਣੇ ਹੱਕ ਦੀ ਮੰਗ ਕਰ ਰਹੇ ਹਨ ਅਤੇ ਅਦਾਲਤ ਵੀ ਉਨ੍ਹਾਂ ਦੇ ਹੱਕ ਵਿੱਚ ਹੁਕਮ ਦੇ ਚੁੱਕੀ ਹੈ ਤਾਂ ਸਰਕਾਰ ਵੱਲੋਂ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਟਕਰਾਅ ਦਾ ਰਸਤਾ ਅਪਣਾਉਣ ਦੀ ਕੀ ਲੋੜ ਹੈ?

ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਅਪਣਾ ਲਈ ਹੈ, ਜਿਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਮੁਲਾਜ਼ਮ ਡਰਨ ਵਾਲੇ ਨਹੀਂ ਹਨ। ਲੋਕਤੰਤਰਿਕ ਸਰਕਾਰਾਂ ਵਿੱਚ ਗੱਲਬਾਤ ਰਾਹੀਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ, ਕਰਮਚਾਰੀਆਂ ਦੀ ਆਵਾਜ਼ ਦਬਾ ਕੇ ਨਹੀਂ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦੇ ਮਹੱਤਵਪੂਰਨ ਸਾਲ ਪੰਜਾਬ ਦੀ ਸੇਵਾ ਵਿੱਚ ਲਗਾ ਦਿੱਤੇ, ਅੱਜ ਉਹੀ ਆਪਣੇ ਜਾਇਜ਼ ਹੱਕਾਂ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਕਾਰਨ ਲੱਖਾਂ ਆਮ ਲੋਕਾਂ ਦਾ ਰੋਜ਼ਾਨਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਸਰਕਾਰ ਵੱਲੋਂ ਇਸ ਸਮੱਸਿਆ ਦੇ ਹੱਲ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਜਾ ਰਿਹਾ।

ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਸਰਕਾਰੀ ਕਰਮਚਾਰੀ ਕਿਸੇ ਸਿਆਸੀ ਪਾਰਟੀ ਦੇ ਵਰਕਰ ਨਹੀਂ, ਸਗੋਂ ਪੰਜਾਬ ਦੀ ਪ੍ਰਸ਼ਾਸਨਿਕ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੇ ਹੱਕਾਂ ਨੂੰ ਰੋਕਣਾ ਸਿਰਫ਼ ਆਰਥਿਕ ਬੇਇਨਸਾਫ਼ੀ ਨਹੀਂ, ਸਗੋਂ ਪੰਜਾਬ ਦੀ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ ਦਾ ਅਪਮਾਨ ਵੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਕੰਮ ਕਰਮਚਾਰੀਆਂ ਨੂੰ ਹੜਤਾਲ ਲਈ ਮਜਬੂਰ ਕਰਨਾ ਨਹੀਂ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਜੇ ਭਗਵੰਤ ਮਾਨ ਸਰਕਾਰ ਨੇ ਸਮੇਂ ਸਿਰ ਕਰਮਚਾਰੀਆਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਗੱਲਬਾਤ ਕੀਤੀ ਹੁੰਦੀ ਤਾਂ ਅੱਜ ਸੂਬੇ ਵਿੱਚ ਟਕਰਾਅ ਦੀ ਸਥਿਤੀ ਪੈਦਾ ਹੀ ਨਾ ਹੁੰਦੀ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਆਪਣੀ ਵਿੱਤੀ ਬਦਇੰਤਜ਼ਾਮੀ ਦਾ ਠੀਕਰਾ ਕਰਮਚਾਰੀਆਂ ਦੇ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਸਿਆਸੀ ਪ੍ਰਚਾਰ ਅਤੇ ਦੂਜੇ ਸੂਬਿਆਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ’ਤੇ ਪੈਸਾ ਖਰਚ ਕਰਨ ਲਈ ਸਰੋਤ ਉਪਲਬਧ ਹਨ ਤਾਂ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਜਾਇਜ਼ ਬਕਾਏ ਅਦਾ ਕਰਨ ਲਈ ਖ਼ਜ਼ਾਨਾ ਖਾਲੀ ਕਿਉਂ ਹੋ ਜਾਂਦਾ ਹੈ?

ਰੰਧਾਵਾ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਪਰ ਸਰਕਾਰਾਂ ਵੱਲੋਂ ਲਏ ਗਏ ਫ਼ੈਸਲਿਆਂ ਦਾ ਅਸਰ ਲੰਬੇ ਸਮੇਂ ਤੱਕ ਲੋਕਾਂ ਅਤੇ ਕਰਮਚਾਰੀਆਂ ’ਤੇ ਰਹਿੰਦਾ ਹੈ। ਇਸ ਲਈ ਮੁੱਖ ਮੰਤਰੀ ਆਪਣਾ ਅਹੰਕਾਰ ਛੱਡਣ, ਅਦਾਲਤ ਦੇ ਹੁਕਮਾਂ ਦਾ ਸਨਮਾਨ ਕਰਨ ਅਤੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਲੰਬਿਤ ਜਾਇਜ਼ ਬਕਾਏ ਤੁਰੰਤ ਜਾਰੀ ਕਰਨ।

ਉਨ੍ਹਾਂ ਕਿਹਾ ਕਿ ਕਾਂਗਰਸ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਕੀਮਤ ’ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਣ ਨਹੀਂ ਦਿੱਤਾ ਜਾਵੇਗਾ।

ਜਾਰੀਕਰਤਾ:

ਦਫ਼ਤਰ, ਸੁਖਜਿੰਦਰ ਸਿੰਘ ਰੰਧਾਵਾ

ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ, ਪੰਜਾਬ

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...