ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

by | Oct 5, 2025 | breaking news, daily | 0 comments

ਸਿੱਖਿਆ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕਰਨ ਦੇ ਨਿਰਦੇਸ਼

ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ

ਚੰਡੀਗੜ੍ਹ, 4 ਅਕਤੂਬਰ:

ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ।

ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ – ਉਹ ਗਿਆਨ ਅਤੇ ਕਦਰਾਂ-ਕੀਮਤਾਂ ਦੇ ਝੰਡਾ-ਬਰਦਾਰ ਹਨ, ਜਿਨ੍ਹਾਂ ਨੂੰ ਪੰਜਾਬ ਦੇ ਭਵਿੱਖ ਨੂੰ ਦਿਸ਼ਾ ਦੇਣ ਦੀ ਪਵਿੱਤਰ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਕਲਾਸਰੂਮਾਂ ਦੀ ਥਾਂ ਵੱਖ-ਵੱਖ ਪ੍ਰਸ਼ਾਸਕੀ ਕੰਮਾਂ ਲਈ ਵਰਤਿਆ ਜਾਣਾ ਨਾ ਸਿਰਫ਼ ਉਨ੍ਹਾਂ ਨਾਲ ਸਗੋਂ ਸਾਡੇ ਬੱਚਿਆਂ ਨਾਲ ਵੀ ਬੇਇਨਸਾਫ਼ੀ ਹੈ, ਅਜਿਹਾ ਕਰਨਾ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ਨਾਲ ਸਿੱਧਾ-ਸਿੱਧਾ ਸਮਝੌਤਾ ਹੈ।

ਸਿੱਖਿਆ ਮੰਤਰੀ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਬੱਚਿਆਂ ਦੇ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ (ਆਰ.ਟੀ.ਈ.) ਐਕਟ, 2009 ਦੀ ਧਾਰਾ 27, ਗੈਰ-ਸਿੱਖਿਆ ਉਦੇਸ਼ਾਂ ਲਈ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਮਨਾਹੀ ਕਰਦੀ ਹੈ। ਇਹ ਮਨਾਹੀ ਕੁਝ ਵਿਸ਼ੇਸ਼ ਮੌਕਿਆਂ ਜਿਵੇਂ ਦਸ ਸਾਲਾ ਆਬਾਦੀ ਜਨਗਣਨਾ, ਆਫ਼ਤ ਸਮੇਂ ਰਾਹਤ ਕਾਰਜਾਂ ਅਤੇ ਸਥਾਨਕ ਸੰਸਥਾਵਾਂ, ਰਾਜ ਵਿਧਾਨ ਸਭਾਵਾਂ ਜਾਂ ਸੰਸਦੀ ਚੋਣਾਂ ‘ਤੇ ਅਧਿਆਪਕਾਂ ਦੀ ਤਾਇਨਾਤੀ ਸਬੰਧੀ ਡਿਊਟੀਆਂ ‘ਤੇ ਲਾਗੂ ਨਹੀਂ ਹੈ। ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਹ ਵਿਵਸਥਾ ਬਹੁਤ ਸੂਝ-ਬੂਝ ਨਾਲ ਲਾਗੂ ਕੀਤੀ ਗਈ ਸੀ ਤਾਂ ਜੋ ਅਧਿਆਪਕਾਂ ਦਾ ਸਮਾਂ ਅਤੇ ਊਰਜਾ ਕਲਾਸਰੂਮ ਸਿੱਖਿਆ ਉਤੇ ਕੇਂਦ੍ਰਿਤ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ, ਜੋ ਸਾਡੇ ਸਮਾਜ ਦੀ ਤਰੱਕੀ ਦਾ ਧੁਰਾ ਹਨ।

ਉਹਨਾਂ ਕਿਹਾ ਕਿ ਕਈ ਵਾਰ ਜ਼ਰੂਰੀ ਸਰਕਾਰੀ ਕੰਮ ਹੋ ਸਕਦੇ ਹਨ, ਪਰ ਅਜਿਹੇ ਕਾਰਜਾਂ ਲਈ ਅਧਿਆਪਕ ਨੂੰ ਪਹਿਲਾ ਵਿਕਲਪ ਨਾ ਮੰਨਿਆ ਜਾਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਲਾਸਰੂਮਾਂ ਵਿੱਚ ਉਨ੍ਹਾਂ ਦੀ ਮੌਜੂਦਗੀ ਸੰਬੰਧੀ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।

ਇਹਨਾਂ ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਪ੍ਰਬੰਧਕੀ ਵਿਭਾਗਾਂ ਅਤੇ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਜਾਰੀ ਕੀਤੇ ਜਾਣ ਕਿ ਆਰ.ਟੀ.ਈ. ਐਕਟ, 2009 ਦੀ ਧਾਰਾ 27 ਵਿੱਚ ਦੱਸੀਆਂ ਗਈਆਂ ਡਿਊਟੀਆਂ ਤੋਂ ਇਲਾਵਾ ਅਧਿਆਪਕਾਂ ਦੀ ਕੋਈ ਵੀ ਗੈਰ-ਅਧਿਆਪਨ ਡਿਊਟੀ ਨਾ ਲਗਾਈ ਜਾਵੇ। ਅਜਿਹੀ ਕੋਈ ਵੀ ਸਥਿਤੀ, ਜਿੱਥੇ ਅਧਿਆਪਕਾਂ ਦੀ ਤਾਇਨਾਤੀ ਲੋੜੀਂਦੀ ਹੈ, ਅਜਿਹੀ ਕਿਸੇ ਵੀ ਤੈਨਾਤੀ ਤੋਂ ਪਹਿਲਾਂ ਸਕੂਲ ਸਿੱਖਿਆ ਵਿਭਾਗ ਤੋਂ ਲਿਖਤੀ ਪ੍ਰਵਾਨਗੀ ਲੈਣਾ ਲਾਜ਼ਮੀ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸਿੱਖਿਆ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨਾ ਹੈ ਤਾਂ ਜੋ ਸੂਬੇ ਦੇ ਹਰੇਕ ਬੱਚੇ ਲਈ ਮਿਆਰੀ ਤੇ ਨਿਰਵਿਘਨ ਸਿੱਖਿਆ ਦੇ ਸੰਵਿਧਾਨਕ ਅਧਿਕਾਰ ਨੂੰ ਨਿਰੰਤਰ ਜਾਰੀ ਰੱਖਿਆ ਜ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...