ਕਾਂਗਰਸੀ ਆਗੂ ਨੂੰ ਗੈਂਗਸਟਰ ਤੋਂ ਫੋਨ ਕਰਵਾਉਣ ਵਾਲੇ ਡੀਐਸਪੀ ਨੂੰ ਬਰਖਾਸਤ ਕੀਤਾ ਜਾਵੇ: ਵੜਿੰਗ

by | May 17, 2026 | daily, politics | 0 comments

ਫਿਰੋਜਪੁਰ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਨਨਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਘਟਨਾ ਆਈ ਸਾਹਮਣੇ

ਚੰਡੀਗੜ੍ਹ, 16 ਮਈ: ਪੰਜਾਬ ਕਾਂਗਰਸ ਪ੍ਰਧਾਨ ਨੇ ਕਾਂਗਰਸੀ ਉਮੀਦਵਾਰ ਆਸ਼ੂ ਬਾਂਗੜ ਨੂੰ ਡਰਾਉਣ ਅਤੇ ਧਮਕਾਉਣ ਲਈ ਗੈਂਗਸਟਰ ਸੇਖੋਂ ਤੋਂ ਫੋਨ ਕਰਵਾਉਣ ਵਾਲੇ ਕਰਨ ਨਾਮ ਦੇ ਡੀਐਸਪੀ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਸ ਬਾਰੇ ਖੁਲਾਸਾ ਕਰਦੇ, ਵੜਿੰਗ ਨੇ ਕਿਹਾ ਕਿ ਆਸ਼ੂ ਬਾਂਗੜ ਫਿਰੋਜ਼ਪੁਰ ਵਿੱਚ ਮਿਉਂਸੀਪਲ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਉਨ੍ਹਾਂ ਨਾਲ ਗਏ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ‘ਸੇਖੋਂ’ ਨਾਂਮ ਦਾ ਗੈਂਗਸਟਰ ਅਤੇ ਉਸਦੇ ਸਾਥੀ ਬਾਂਗੜ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਕਾਂਗਰਸ ਉਮੀਦਵਾਰਾਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਾ ਜਾਣ ਦੀ ਚੇਤਾਵਨੀ ਦੇ ਰਹੇ ਸਨ। ਇਸ ਦੌਰਾਨ ਬਾਂਗੜ ਲਈ ਹੈਰਾਨੀ ਕਰਨ ਵਾਲੀ ਗੱਲ ਇਹ ਸੀ ਕਿ ਡੀਐਸਪੀ ਕਰਨ ਨੇ ਹੀ ਗੈਂਗਸਟਰ ਸੇਖੋਂ ਦੀ ਉਸ ਨਾਲ ਗੱਲ ਕਰਵਾਈ।

ਇਸ ਦੌਰਾਨ ਵੜਿੰਗ ਨੇ ਮੰਗ ਕੀਤੀ ਹੈ ਕਿ ਸੰਬੰਧਿਤ ਡੀਐਸਪੀ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਹੇਠ ਐਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹੋਰ ਕੁਝ ਮਹੀਨਿਆਂ ਦੀ ਹੀ ਗੱਲ ਹੈ, ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਡੀਐਸਪੀ ਕਰਨ ਵਰਗੇ ਅਧਿਕਾਰੀਆਂ ਨੂੰ ਨਾ ਸਿਰਫ਼ ਨੌਕਰੀ ਤੋਂ ਕੱਢਿਆ ਜਾਵੇਗਾ, ਸਗੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਲਗਾਤਾਰ ਇਸ ਗੱਲ ਤੇ ਜ਼ੋਰ ਦਿੰਦੀ ਆ ਰਹੀ ਹੈ ਕਿ ਪੁਲਿਸ ਦੀ ਗੈਂਗਸਟਰਾਂ ਨਾਲ ਮਿਲੀ ਭੁਗਤ ਹੈ ਅਤੇ ਡੀਐਸਪੀ ਕਰਨ ਨੇ ਅੱਜ ਇਸਨੂੰ ਸਾਬਿਤ ਕਰ ਦਿੱਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜੇ ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਨਹੀਂ ਸੀ, ਤਾਂ ਫਿਰ ਲੌਰੈਂਸ ਬਿਸ਼ਨੋਈ ਦਾ ਜੇਲ ਦੇ ਅੰਦਰੋਂ ਟੈਲੀਵਿਜ਼ਨ ਇੰਟਰਵਿਊ ਕਿਵੇਂ ਹੋਣ ਦਿੱਤਾ ਗਿਆ।

ਵੜਿੰਗ ਨੇ ਖੁਲਾਸਾ ਕੀਤਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਕਾਂਗਰਸ ਉਮੀਦਵਾਰਾਂ ‘ਤੇ ਹਮਲਾ ਕੀਤਾ ਗਿਆ ਅਤੇ ਇਕ ਮਹਿਲਾ ਉਮੀਦਵਾਰ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਸ ਦੀਆਂ ਦੋਵੇਂ ਟੰਗਾਂ ਟੁੱਟ ਗਈਆਂ।

ਉਹਨਾਂ ਨੇ ਸਰਕਾਰ ਅਤੇ ਪੁਲਿਸ ਨੂੰ ਚੇਤਾਵਨੀ ਦਿੰਦਿਆਂ, ਦੁਹਰਾਇਆ ਕਿ ਕੁਝ ਮਹੀਨਿਆਂ ਬਾਅਦ ਹਰ ਕਿਸੇ ਤੋਂ ਹਿਸਾਬ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ, ਸਰਕਾਰ ਅਤੇ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਮੁਕਾਬਲਾ ਕਰਨ ਲਈ ਕਾਂਗਰਸ ਵਰਕਰਾਂ ਨੂੰ ਵਧਾਈ ਵੀ ਦਿੱਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...