ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੇਪਰ ਲੀਕ ਖਿਲਾਫ਼ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ

by | Jul 28, 2026 | breaking news, daily, politics | 0 comments

ਪੰਜਾਬ ਵਿੱਚ ਪੇਪਰ ਲੀਕ ਮਾਮਲੇ ‘ਤੇ ਮਾਨ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ: ਵੜਿੰਗ

ਕਿਹਾ: ਆਪ ਸਰਕਾਰ ਦੇ ਕਾਰਜਕਾਲ ਦੌਰਾਨ ਛੇ ਪੇਪਰ ਲੀਕ ਹੋਏ

ਮੁੱਖ ਮੰਤਰੀ ਪੰਜ ਲੱਖ ਪ੍ਰਭਾਵਿਤ ਵਿਦਿਆਰਥੀਆਂ ਤੋਂ ਮੁਆਫੀ ਮੰਗਣ

ਕਿਹਾ: ਸਬੰਧਤ ਮੰਤਰੀ ਨੂੰ ਜਾਣਾ ਹੀ ਪਵੇਗਾ

ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਵਿੱਚ ਹੋਏ ਪੇਪਰ ਲੀਕ ਦੇ ਮਾਮਲਿਆਂ ਅਤੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਬਰਬਰਤਾ ਦੇ ਖ਼ਿਲਾਫ਼ ਸੰਸਦ ਭਵਨ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸੀ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਇਹ ਦੋਸ਼ ਵੀ ਲਗਾਇਆ ਕਿ ਉਹ ਬੇਸ਼ਰਮੀ ਨਾਲ ਝੂਠ ਬੋਲਦਿਆਂ, ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ, ਜਦਕਿ ਹੁਣ ਤੱਕ ਆਪ ਸਰਕਾਰ ਦੇ ਸ਼ਾਸਨ ਵਿੱਚ ਛੇ ਪੇਪਰ ਲੀਕ ਹੋ ਚੁੱਕੇ ਹਨ।

ਇਸ ਮੌਕੇ ਪ੍ਰਦਰਸ਼ਨ ਕਰਨ ਵਾਲੇ ਸੰਸਦ ਮੈਂਬਰਾਂ ਵਿੱਚ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ ਅਤੇ ਸ਼ੇਰ ਸਿੰਘ ਘੁਬਾਇਆ ਸ਼ਾਮਲ ਸਨ। ਉਹ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪੰਜਾਬ ਵਿੱਚ ਪੇਪਰ ਲੀਕ ਕਾਰਨ ਪ੍ਰਭਾਵਿਤ ਹੋਏ ਪੰਜ ਲੱਖ ਵਿਦਿਆਰਥੀਆਂ ਨੂੰ ਇਨਸਾਫ਼ ਦੇਣ ਦੀ ਮੰਗ ਕਰ ਰਹੇ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੇਪਰ ਲੀਕ ਮਾਮਲੇ ਵਿੱਚ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਅਤਿਆਚਾਰ ਲਈ ਵੀ ਮੁਆਫੀ ਮੰਗਣ ਦੀ ਮੰਗ ਕੀਤੀ।

ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਇਹ ਕਹਿ ਕੇ ਬੇਸ਼ਰਮੀ ਨਾਲ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ।

ਵੜਿੰਗ ਨੇ ਮਾਨ ਦੇ ਦਾਅਵਿਆਂ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ ਹਨ ਅਤੇ ਇਸਦੇ ਬਾਵਜੂਦ ਮੁੱਖ ਮੰਤਰੀ ਵਿੱਚ ਇਨ੍ਹਾਂ ਤੋਂ ਇਨਕਾਰ ਕਰਨ ਦੀ ਹਿੰਮਤ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜੇ ਪੇਪਰ ਲੀਕ ਨਹੀਂ ਹੋਏ, ਤਾਂ ਫਿਰ ਐਫ਼ਆਈਆਰਾਂ ਕਿਉਂ ਦਰਜ ਕੀਤੀਆਂ ਗਈਆਂ ਹਨ?

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਹੋਈਆਂ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਲਗਭਗ ਪੰਜ ਲੱਖ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਪ੍ਰਭਾਵਿਤ ਹੋਏ ਹਨ। ਜੇਕਰ ਮਾਨ ਜਾਂ ਉਨ੍ਹਾਂ ਦੇ ਦਿੱਲੀ ਵਾਲੇ ਆਗੂ ਇਹ ਸੋਚਦੇ ਹਨ ਕਿ ਉਹ ਪੇਪਰ ਲੀਕ ਮਾਮਲੇ ਨੂੰ ਦਬਾ ਦੇਣਗੇ, ਤਾਂ ਉਹ ਵੱਡੀ ਭੁੱਲ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਕਾਂਗਰਸ ਸਬੰਧਤ ਮੰਤਰੀ ਦੇ ਅਸਤੀਫ਼ੇ ਲਈ ਆਪਣੀ ਮੁਹਿੰਮ ਜਾਰੀ ਰੱਖੇਗੀ।

ਵੜਿੰਗ ਨੇ ਮੁੱਖ ਮੰਤਰੀ ਨੂੰ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਨੂੰ ਕਿਹਾ ਕਿ ਉਹ ਸਬੰਧਤ ਮੰਤਰੀ ਨੂੰ ਬਰਖ਼ਾਸਤ ਕਰਨ ਜਾਂ ਫਿਰ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਖੁਦ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮਾਮਲੇ ਨੂੰ ਅਸੀਂ ਇੰਝ ਹੀ ਨਹੀਂ ਜਾਣ ਦਿਆਂਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...