ਕਾਂਗਰਸ ਆਗੂਆਂ ਨੇ ਲੁਧਿਆਣਾ ਚੋਣ ਵਿੱਚ ਮੁੱਖ ਮੰਤਰੀ ਦਾ ਅਹਿਸਾਨ ਚੁਕਾਇਆ, ਨਾਲੇ ਪਾਰਟੀ ਅੰਦਰ ਉਭਰਦੇ ਆਗੂ ਦਾ ਭਵਿੱਖ ਡੋਬਿਆ- ਸੁਨੀਲ ਜਾਖੜ

by | Jun 25, 2025 | breaking news, daily, politics | 0 comments

ਚੰਡੀਗੜ੍ਹ 25 ਜੂਨ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਲੁਧਿਆਣਾ ਉਪ ਚੋਣ ਦੇ ਨਤੀਜੇ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਾਂਗਰਸ ਦੇ ਕੁਝ ਆਗੂਆਂ ਵੱਲੋਂ ਮੁੱਖ ਮੰਤਰੀ ਅੱਗੇ ਸੌਦੇਬਾਜੀ ਤਹਿਤ ਕੀਤੇ ਆਤਮ ਸਮਰਪਣ ਕਾਰਨ ਕਾਂਗਰਸ ਦੀ ਹਾਰ ਹੋਈ ਹੈ।

ਇਥੋਂ ਜਾਰੀ ਬਿਆਨ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ ਹੁਣ ਆਪਣੇ ਭੇਦ ਖੁੱਲਣ ਦੇ ਡਰੋਂ ਕਾਂਗਰਸ ਦੇ ਆਗੂ ਉਲਟਾ ਭਾਜਪਾ ਤੇ ਦੋਸ਼ ਲਗਾ ਰਹੇ ਹਨ ਪਰ ਅਸਲ ਵਿੱਚ ਕਾਂਗਰਸ ਦੀ ਹਾਰ ਲਈ ਉਹੀ ਆਗੂ ਜਿੰਮੇਵਾਰ ਹਨ ਜਿਹੜੇ ਹੁਣ ਅੱਗੇ ਹੋ ਕੇ ਦੂਜਿਆਂ ਸਿਰ ਦੋਸ਼ ਲਾ ਰਹੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਲੁਕੀ ਛਿਪੀ ਨਹੀਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਟਰਾਂਸਪੋਰਟ ਵਿਭਾਗ ਦੇ ਘਪਲਿਆਂ ਦਾ ਜ਼ਿਕਰ ਕਰਦਿਆਂ ਕਿਸ ਆਗੂ ਖਿਲਾਫ ਪਰਚੇ ਕਰਨ ਦੀ ਗੱਲ ਆਖੀ ਸੀ। ਉਹਨਾਂ ਆਖਿਆ ਕਿ ਇਨਾ ਲੰਮਾ ਸਮਾਂ ਬੀਤ ਜਾਣ ਬਾਅਦ ਵੀ ਭਰਿਸ਼ਟਾਚਾਰ ਬਾਰੇ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਵਾਲੀ ਸਰਕਾਰ ਨੇ ਉਕਤ ਅਖੌਤੀ ਘਪਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਜਾਂ ਤਾਂ ਇਸ ਘਪਲੇ ਨੂੰ ਦਬਾਉਣ ਦੇ ਨਾਂ ਤੇ ਇੱਕ ਹੋਰ ਭਰਿਸ਼ਟਾਚਾਰ ਹੋ ਗਿਆ ਹੈ ਜਾਂ ਫਿਰ ਜਿੰਮੇਵਾਰ ਨੇ ਮੁੱਖ ਮੰਤਰੀ ਅੱਗੇ ਆਪਣੀ ਪਾਰਟੀ ਦੇ ਹਿੱਤ ਵੇਚਦਿਆਂ ਸਮਰਪਣ ਕਰ ਦਿੱਤਾ ਹੈ ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਤਾਂ ਚੋਣ ਪ੍ਰਚਾਰ ਦੌਰਾਨ ਵੀ ਲੁਧਿਆਣਾ ਵਿੱਚ ਇਹ ਗੱਲ ਆਖ ਕੇ ਆਏ ਸਨ ਕਿ ਜਿਸ ਭਰਿਸ਼ਟਾਚਾਰ ਦੀ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਨ ਸਭਾ ਵਿੱਚ ਕਰਦੇ ਸਨ ਅਤੇ ਪਰਚੇ ਦਰਜ ਕਰਵਾਉਣ ਲਈ ਗੱਲ ਆਖਦੇ ਸਨ ਹੁਣ ਸਰਕਾਰ ਦੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਉਕਤ ਮੁੱਦੇ ਤੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ । ਇਹ ਸਪਸ਼ਟ ਸੰਕੇਤ ਹੈ ਕਿ ਦੋਹਾਂ ਧਿਰਾਂ ਵਿੱਚ ਅੰਦਰ ਖਾਤੇ ਗੰਢ ਤੁੱਪ ਹੋ ਗਈ ਹੈ।

ਸੁਨੀਲ ਜਾਖੜ ਨੇ ਆਖਿਆ ਕਿ ਇੱਕ ਪਾਸੇ ਤਾਂ ਕਾਂਗਰਸ ਆਗੂਆਂ ਨੇ ਮੁੱਖ ਮੰਤਰੀ ਨਾਲ ਸਾਂਝ ਪੁਗਾ ਲਈ ਹੈ ਦੂਜੇ ਪਾਸੇ ਪਾਰਟੀ ਦੇ ਅੰਦਰ ਆਸੂ ਵਰਗੇ ਵੱਡੇ ਕੱਦ ਦੇ ਆਗੂ ਦਾ ਕੈਰੀਅਰ ਖਰਾਬ ਕਰਕੇ ਆਪਣਿਆਂ ਨੂੰ ਹੀ ਡੰਗ ਮਾਰਨ ਦੀ ਆਪਣੀ ਪੁਰਾਣੀ ਆਦਤ ਦਾ ਪ੍ਰਦਰਸ਼ਨ ਕੀਤਾ ਹੈ ।

ਭਾਜਪਾ ਪ੍ਰਧਾਨ ਨੇ ਕਿਹਾ ਕਿ ਤਕਰੀਬਨ ਦੱਸ ਦਿਨ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਜਦੋਂ ਉਹਨਾਂ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਾਰੇ ਪਾਰਟੀ ਆਗੂਆਂ ਦੇ ਭਰਿਸ਼ਟਾਚਾਰ ਦੀ ਜਾਂਚ ਅਤੇ ਇਹ ਪਤਾ ਲਗਾਉਣ ਦੀ ਮੰਗ ਕੀਤੀ ਸੀ ਕਿ ਨਸ਼ਿਆਂ ਤੋਂ ਹੋਣ ਵਾਲੀ ਕਮਾਈ ਦੀ ਲੜੀ ਕਿਸ ਨਾਲ ਜੁੜਦੀ ਹੈ। ਪਰ ਹਰ ਦਿਨ ਨਵੇਂ ਡਰਾਮੇ ਕਰਨ ਵਾਲੀ ਸਰਕਾਰ ਇਸ ਮਸਲੇ ਤੇ ਚੁੱਪ ਹੈ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਕੇਵਲ ਸੁਰਖੀਆਂ ਦੇ ਸਹਾਰੇ ਚੱਲ ਰਹੀ ਹੈ ਅਤੇ ਇਸ ਕੋਲ ਅਸਲ ਵਿੱਚ ਕੁਝ ਵੀ ਕਰਨ ਨੂੰ ਨਹੀਂ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...