ਕਾਂਗਰਸ ਇੱਕਜੁੱਟ ਹੈ ਅਤੇ ਸੱਤਾ ਵਿੱਚ ਵਾਪਸੀ ਲਈ ਤਿਆਰ ਹੈ: ਵੜਿੰਗ

by | Jul 14, 2025 | breaking news, daily, politics | 0 comments

ਪਾਇਲ, ਗਿੱਲ ਵਿੱਚ ਸੰਵਿਧਾਨ ਬਚਾਓ ਰੈਲੀਆਂ

ਕਿਹਾ: ਗੈਂਗਸਟਰਾਂ ਵੱਲੋਂ ਅੱਤਵਾਦ ਵਰਗੇ ਹਾਲਾਤ ਬਣਾ ਦਿੱਤੇ ਗਏ ਹਨ

ਪਰਚਿਆਂ ‘ਤੇ ਜਵਾਬਦੇਹੀ ਤੈਅ ਕਰਨ ਲਈ ਵੱਡੇ ਪੱਧਰ ਤੇ ਪੁਲਿਸ ਸੁਧਾਰਾਂ ਦੀ ਲੋੜ

ਰੰਧਾਵਾ ਨੇ ਅਕਾਲੀਆਂ, ਭਾਜਪਾ, ‘ਆਪ’ ਦੇ ਪੰਜਾਬ ਲਈ ਯੋਗਦਾਨ ‘ਤੇ ਕੀਤੇ ਸਵਾਲ

ਲੁਧਿਆਣਾ, 13 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਵਾਰ ਫਿਰ ਤੋਂ ਜ਼ੋਰ ਦਿੱਤਾ ਹੈ ਕਿ ਕਾਂਗਰਸ ਪੰਜਾਬ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ 2027 ਵਿੱਚ ਸੱਤਾ ਵਿੱਚ ਵਾਪਸ ਆਉਣ ਲਈ ਤਿਆਰ ਹੈ।

ਅੱਜ ਗਿੱਲ ਅਤੇ ਪਾਇਲ ਵਿਧਾਨ ਸਭਾ ਹਲਕਿਆਂ ਵਿੱਚ ‘ਸੰਵਿਧਾਨ ਬਚਾਓ ਰੈਲੀਆਂ’ ਨੂੰ ਸੰਬੋਧਨ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਜਾਅਲੀ ਪਰਚੇ ਦਰਜ ਕਰਨ ‘ਤੇ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕਰਨ ਲਈ ਵੱਡੇ ਪੱਧਰ ਤੇ ਪੁਲਿਸ ਸੁਧਾਰਾਂ ਦੀ ਲੋੜ ਉਪਰ ਜ਼ੋਰ ਦਿੱਤਾ।

ਵੜਿੰਗ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਗੈਂਗਸਟਰਾਂ ਨੇ ਸੂਬੇ ਵਿੱਚ ਅੱਤਵਾਦ ਦੇ ਦਿਨਾਂ ਵਾਂਗ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਅਉਣੀਆ ਆਮ ਗੱਲਾਂ ਬਣ ਗਈਆਂ ਹਨ ਅਤੇ ਬੇਸਹਾਰਾ ਲੋਕ ਫਿਰੌਤੀ ਦੇ ਪੈਸੇ ਦੇਣ ਲਈ ਮਜਬੂਰ ਹਨ ਤੇ ਉਹ ਸ਼ਿਕਾਇਤ ਕਰਨ ਦੀ ਹਿੰਮਤ ਵੀ ਨਹੀਂ ਕਰ ਪਾਉਂਦੇ

ਇਸ ਦੌਰਾਨ ਉਨ੍ਹਾਂ ਨੇ ਪਾਇਲ ਹਲਕੇ ਨਾਲ ਸਬੰਧਤ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਜੀ ਦੇ ਯੋਗਦਾਨ ਅਤੇ ਕੁਰਬਾਨੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਅਸੀਂ ਸਾਰੇ ਜਿਹੜਾ ਖੁਸ਼ਹਾਲ ਪੰਜਾਬ ਦੇਖ ਰਹੇ ਹਾਂ, ਉਸਨੂੰ ਬੇਅੰਤ ਸਿੰਘ ਜੀ ਨੇ ਆਪਣੇ ਖੂਨ ਨਾਲ ਮੁੜ ਸਿਰਜਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲ ਸਕਦਾ।

ਉਨ੍ਹਾਂ ਜ਼ਿਕਰ ਕੀਤਾ ਕਿ ਕਿਵੇਂ ਬੇਅੰਤ ਸਿੰਘ ਜੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ 1992 ਵਿੱਚ ਚੋਣਾਂ ਲੜਨ ਲਈ ਅੱਗੇ ਆਈ ਸੀ, ਜਦੋਂ ਕਿ ਅਕਾਲੀ ਭੱਜ ਗਏ ਸਨ। ਜਦੋਂ ਕੁਝ ਅਮਰੀਕਾ ਅਤੇ ਕੈਨੇਡਾ ਭੱਜ ਗਏ ਸਨ, ਤਾਂ ਕੁਝ ਜੇਲ੍ਹਾਂ ਵਿੱਚ ਸਲਾਖਾਂ ਪਿੱਛੇ ਲੁਕ ਗਏ। ਉਦੋਂ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਪਣੀਆਂ ਜਾਨਾਂ ਦੇ ਕੇ ਕੀਮਤ ਖੁਸ਼ਹਾਲੀ ਢ ਚੁਕਾਈ ਗਈ ਸੀ।

ਉਨ੍ਹਾਂ ਨੇ ਪੰਜਾਬ ਵਿੱਚ ਚੱਲ ਰਹੀ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਤੁਰੰਤ ਖਤਮ ਕਰਨ ਲਈ ਕੋਈ ਜਾਦੂਈ ਛੜੀ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜੋ ਨਸ਼ਿਆਂ ਵਿਰੁੱਧ ਇੱਕ ਵਧੀਆ ਐਂਟੀਡੋਟ ਵਜੋਂ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਖਾਲੀ ਅਸਾਮੀਆਂ ਪਈਆਂ ਹਨ, ਜਿਨ੍ਹਾਂ ਨੂੰ ‘ਆਪ’ ਸਰਕਾਰ ਭਰ ਨਹੀਂ ਰਹੀ ਹੈ, ਕਿਉਂਕਿ ਉਸ ਕੋਲ ਪੈਸੇ ਨਹੀਂ ਹਨ।

ਵੜਿੰਗ ਨੇ ਅਫੀਮ ਅਤੇ ਭੁੱਕੀ ਵਰਗੀਆਂ ਕਾਨੂੰਨੀ ਅਤੇ ਨਿਯੰਤ੍ਰਿਤ ਰਵਾਇਤੀ ਚੀਜ਼ਾਂ ਪ੍ਰਦਾਨ ਕਰਨ ਦੇ ਵਿਕਲਪ ਦੀ ਪੜਚੋਲ ਕਰਨ ਦਾ ਸੁਝਾਅ ਵੀ ਦਿੱਤਾ, ਜਿਹੜੀਆਂ ਸਿੰਥੈਟਿਕ ਨਸ਼ਿਆਂ ਨਾਲੋਂ ਘੱਟ ਨੁਕਸਾਨਦੇਹ ਹਨ। ਉਨ੍ਹਾਂ ਕੈਨੇਡਾ ਦੀ ਉਦਾਹਰਣ ਦਿੱਤੀ, ਜਿੱਥੇ 2017 ਵਿੱਚ ਭੰਗ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ।

ਇਸ ਮੌਕੇ ਬੋਲਦਿਆਂ, ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਵੱਲੋਂ ਗਲਤ ਜਾਣਕਾਰੀ ਫੈਲਾਉਣ ਲਈ ਨਿੰਦਾ ਕੀਤੀ। ਉਨ੍ਹਾਂ ਪਾਰਟੀ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਜਾਂ ਬਾਅਦ ਵਿੱਚ ਇੱਕ ਪ੍ਰਾਪਤੀ ਨੂੰ ਦੇਸ਼ ਲਈ ਸੂਚੀਬੱਧ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ, ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਰੰਧਾਵਾ ਨੇ ਸਰਕਾਰ ਨੂੰ ਲਗਭਗ ਇੱਕ ਲੱਖ ਏਕੜ ਜ਼ਮੀਨ ਐਕਵਾਇਰ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨਾਂ ਦੀ 50,000 ਕਰੋੜ ਰੁਪਏ ਦੀ ਆਮਦਨ ਨੂੰ ਰੋਕਣ ਲਈ ਆਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ, ਡਾ. ਅਮਰ ਸਿੰਘ, ਤੇਜ ਪ੍ਰਕਾਸ਼, ਕੈਪਟਨ ਸੰਦੀਪ ਸੰਧੂ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਲਖਬੀਰ ਸਿੰਘ ਲੱਖਾ ਸਣੇ ਹੋਰ ਆਗੂ ਵੀ ਹਾਜਰ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...