ਕਾਂਗਰਸ ਤੇ ਆਮ ਆਦਮੀ ਪਾਰਟੀ ਦੱਸਣ ਇੱਕ ਕੰਮ ਜੋ ਉਹਨਾਂ ਨੇ ਪੰਜਾਬ ਲਈ ਕੀਤਾ ਹੋਵੇ : ਬੀਬੀ ਹਰਸਿਮਰਤ ਕੌਰ ਬਾਦਲ

by | Oct 31, 2025 | breaking news, daily, Uncategorized | 0 comments

ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੇਘਰਾਂ ਨੂੰ ਘਰ ਮੁਹੱਈਆ ਕਰਵਾਉਣ, ਬੁਢ਼ਾਪਾ ਪੈਨਸ਼ਨ ਤੇ ਪੰਜ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵਚਨਬੱਧ ਹਾਂ।

ਤਰਨਤਾਰਨ/30 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਉਹ ਇੱਕ ਕੰਮ ਦੱਸਣ ਜੋ ਉਹਨਾਂ ਨੇ ਪੰਜਾਬ ਵਿੱਚ ਕੀਤਾ ਹੋਵੇ। ਇਸ ਨਾਲ ਹੀ ਉਨ੍ਹਾਂ ਨੇ ਪੰਜਾਬੀਆਂ ਨੂੰ ਉਸ ਖੇਤਰੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਜਿਸ ਨੇ ਹਮੇਸ਼ਾਂ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲੜਾਈ ਲੜੀ ਹੈ।

ਬਠਿੰਡਾ ਸੰਸਦ ਮੈਂਬਰ ਨੇ ਅਕਾਲੀ ਉਮੀਦਵਾਰ ਪ੍ਰਿੰਸਿਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਆਪਣੇ ਹਲਕੇ ਵਿੱਚ ਕਈ ਜਨਸਭਾਵਾਂ ਕੀਤੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਿਸਾਨਾਂ ਅਤੇ ਗਰੀਬਾਂ ਲਈ ਸ਼ੁਰੂ ਕੀਤੀਆਂ ਵੱਖ-ਵੱਖ ਯੋਜਨਾਵਾਂ ਨੂੰ ਹੋਰ ਅੱਗੇ ਵਧਾਉਣ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ, “ਅਸੀਂ ਬੇਘਰ ਲੋਕਾਂ ਨੂੰ ਘਰ ਦਿਆਂਗੇ, ਬੁਢ਼ਾਪਾ ਪੈਨਸ਼ਨ ਵਿੱਚ ਵਾਧਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਲਈ ਪੰਜ ਲੱਖ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਅਸੀਂ ਸਿਰਫ ਪੰਜਾਬੀਆਂ ਲਈ ਨੌਕਰੀਆਂ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਅਤੇ ਬਾਹਰਲੇ ਲੋਕਾਂ ਨੂੰ ਪੰਜਾਬ ਵਿੱਚ ਜ਼ਮੀਨ ਖਰੀਦਣ ਤੋਂ ਵੀ ਰੋਕ ਲਗਾਵਾਂਗੇ।”

ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਬੀਬੀ ਬਾਦਲ ਨੇ ਕਿਹਾ, “ਅਕਾਲੀ ਦਲ ਨੇ ਕਦੇ ਵੀ ਰਾਜਨੀਤਿਕ ਲਾਭ ਲਈ ਝੂਠ ਨਹੀਂ ਬੋਲਿਆ। ਅਸੀਂ ਹਮੇਸ਼ਾਂ ਆਪਣੇ ਵਾਅਦੇ ਪੂਰੇ ਕੀਤੇ ਹਨ — ਚਾਹੇ ਉਹ ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਮੁਫ਼ਤ ਬਿਜਲੀ ਦੇਣ ਦੀ ਗੱਲ ਹੋਵੇ ਜਾਂ ਬੁਢ਼ਾਪਾ ਪੈਨਸ਼ਨ, ਆਟਾ-ਦਾਲ ਤੇ ਸ਼ਗਨ ਵਰਗੀਆਂ ਸਮਾਜਿਕ ਭਲਾਈ ਯੋਜਨਾਵਾਂ ਸ਼ੁਰੂ ਕਰਨ ਦੀ। ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖਾ ਦੇਣ ਤੋਂ ਇਲਾਵਾ ਕੁਝ ਨਹੀਂ ਕੀਤਾ। ਕਾਂਗਰਸ ਨੇ ਕਰਜ਼ਾ ਮਾਫ਼ੀ ਦਾ ਵਾਅਦਾ ਤੋੜ ਦਿੱਤਾ, ਜਦਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਦਾਅਵਾ ਕੀਤਾ ਸੀ ਪਰ ਹੁਣ ਉਹ ਡਰੱਗ ਮਾਫੀਆ ਨੂੰ ਸਹਾਰਾ ਦੇ ਰਹੀ ਹੈ ਅਤੇ ਖੁਦ ਵੀ ਨਸ਼ੇ ਵੇਚਣ ਵਿੱਚ ਸ਼ਾਮਲ ਹੋ ਗਈ ਹੈ।”

ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਅਰਾਜਕਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਬੀਬੀ ਬਾਦਲ ਨੇ ਕਿਹਾ, “ਅਸੀਂ ਵੇਖਿਆ ਹੈ ਕਿ ਕਿਵੇਂ ਡਾ. ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ ਅਤੇ ਅਮਿਤ ਰਤਨ ਵਰਗੇ ਆਮ ਆਦਮੀ ਪਾਰਟੀ ਦੇ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਹਨ। ਹਾਲ ਹੀ ਵਿੱਚ ਅਸੀਂ ਇਹ ਵੀ ਵੇਖਿਆ ਕਿ ਕਿਵੇਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਹਰ ਮਹੀਨੇ ਆਮ ਆਦਮੀ ਪਾਰਟੀ ਲਈ ਕਰੋੜਾਂ ਰੁਪਏ ਇਕੱਠੇ ਕਰ ਰਹੇ ਸਨ — ਉਨ੍ਹਾਂ ਦੇ ਘਰ ’ਤੇ ਛਾਪੇ ਦੌਰਾਨ 7.50 ਕਰੋੜ ਰੁਪਏ ਨਕਦ, ਚਾਰ ਕਿਲੋ ਸੋਨਾ ਅਤੇ 60 ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਬਰਾਮਦ ਕੀਤੇ ਗਏ।” ਉਨ੍ਹਾਂ ਕਿਹਾ ਕਿ ਪੰਜਾਬ ਇਸ ਲਈ ਪੀੜਤ ਹੈ ਕਿਉਂਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਲੁੱਟ ਰਹੀ ਹੈ ਅਤੇ ਦਿੱਲੀ ਵਿੱਚ ਪਾਰਟੀ ਦਾ ਖ਼ਜ਼ਾਨਾ ਭਰਦਿਆਂ ਹੋਏ ਹੋਰ ਰਾਜਾਂ ਵਿੱਚ ਚੋਣਾਂ ਲੜਨ ਲਈ ਪੈਸਾ ਭੇਜ ਰਹੀ ਹੈ।

ਲੋਕਾਂ ਨੂੰ ਪ੍ਰਿੰਸਿਪਲ ਰੰਧਾਵਾ ਦਾ ਤਹਿ ਦਿਲੋਂ ਸਮਰਥਨ ਕਰਨ ਦੀ ਅਪੀਲ ਕਰਦਿਆਂ ਬੀਬੀ ਬਾਦਲ ਨੇ ਕਿਹਾ, “ਸਾਨੂੰ ਉਸ ਧਰਮੀ ਫੌਜੀ ਪਰਿਵਾਰ ਨਾਲ ਏਕਤਾ ਦਿਖਾਉਣੀ ਚਾਹੀਦੀ ਹੈ, ਜਿਸ ਦੇ ਮੈਂਬਰ ਨੇ ਆਪਣੀ ਨੌਕਰੀ ਦੀ ਕੁਰਬਾਨੀ ਦਿੱਤੀ ਅਤੇ ਜ਼ੁਲਮ ਦਾ ਸਾਹਮਣਾ ਕੀਤਾ ਕਿਉਂਕਿ ਇੰਦਰਾ ਗਾਂਧੀ ਵੱਲੋਂ ਸ਼੍ਰੀ ਦਰਬਾਰ ਸਾਹਿਬ ’ਤੇ ਹਮਲੇ ਨਾਲ ਉਸ ਦੀਆਂ ਭਾਵਨਾਵਾਂ ਆਹਤ ਹੋਈਆਂ ਸਨ।”

ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਵਿੱਚ ਸ਼ਰਨਜੀਤ ਸਿੰਘ ਢਿੱਲੋਂ, ਰਵਿੰਦਰਪਾਲ ਸਿੰਘ ਬ੍ਰਹਮਪੁਰਾ, ਅਲਵਿੰਦਰਪਾਲ ਸਿੰਘ ਪਖੋਕੇ, ਬੀਬੀ ਹਰਗੋਬਿੰਦ ਕੌਰ, ਗੌਰਵਦੀਪ ਸਿੰਘ ਵਲਟੋਹਾ, ਇਕਬਾਲ ਸਿੰਘ ਸੰਧੂ ਅਤੇ ਸੁਖਪਾਲ ਸਿੰਘ ਨੰਨੂ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...