ਕਾਂਗਰਸ ਦਾ ਤਰਨਤਾਰਨ ਵਿੱਚ ਏਕਤਾ ਦਾ ਸ਼ਾਨਦਾਰ ਪ੍ਰਦਰਸ਼ਨ

by | Oct 16, 2025 | breaking news, daily, election, politics | 0 comments

ਕਾਂਗਰਸ ਦੇ ਉਮੀਦਵਾਰ ਬੁਰਜ ਨੇ ਤਰਨਤਾਰਨ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ
ਹਜ਼ਾਰਾਂ ਕਾਂਗਰਸੀ ਵਰਕਰ ਰੋਡ ਸ਼ੋਅ ਵਿੱਚ ਸ਼ਾਮਲ ਹੋਏ
ਇਹ ਕਾਂਗਰਸ ਲਈ ਮਹੱਤਵਪੂਰਨ ਲੜਾਈ: ਬਘੇਲ
ਅਜਿਹਾ ਉਮੀਦਵਾਰ ਚੁਣੋ ਜੋ ਹਮੇਸ਼ਾ ਤੁਹਾਡੇ ਨਾਲ ਰਹੇ: ਵੜਿੰਗ
ਲੋਕ ਕਾਂਗਰਸ ਦੀ ਬਹੁਤ ਉਮੀਦਾਂ ਨਾਲ ਉਡੀਕ ਕਰ ਰਹੇ ਹਨ: ਬਾਜਵਾ
‘ਆਪ’ ਨੇ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਜਿਨ੍ਹਾਂ ਨੇ ਇਸ ਲਈ ਕੰਮ ਕੀਤਾ: ਚੰਨੀ
ਬੁਰਜ ਧਾਰਮਿਕ ਪਰਿਵਾਰ ਨਾਲ ਸਬੰਧਤ ਹਨ; ਦਾਦਾ ਜੀ ਨੇ ਸ਼੍ਰੀ ਦਰਬਾਰ ਸਾਹਿਬ ਦੀ ਸੇਵਾ ਕੀਤੀ

ਤਰਨਤਾਰਨ, 15 ਅਕਤੂਬਰ: ਕਾਂਗਰਸ ਨੇ ਅੱਜ ਏਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ, ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਦੌਰਾਨ ਪਾਰਟੀ ਦੀ ਪੂਰੀ ਸੀਨੀਅਰ ਲੀਡਰਸ਼ਿਪ ਮੌਜੂਦ ਸੀ।

ਇਸ ਮੌਕੇ 11 ਨਵੰਬਰ ਨੂੰ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਸ਼ਾਨਦਾਰ ਰੋਡ ਸ਼ੋਅ ਵਿੱਚ ਹਿੱਸਾ ਲਿਆ।

ਇਸ ਰੋਡ ਸ਼ੋਅ ਵਿੱਚ ਪਾਰਟੀ ਆਗੂਆਂ ਸਮੇਤ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ, ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਈ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਏ।

ਪਾਰਟੀ ਆਗੂਆਂ ਨੇ ਬੁਰਜ ਪਰਿਵਾਰ ਦੀਆਂ ਸਿੱਖ ਪੰਥ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਦੇ ਦਾਦਾ ਜਵਾਹਰ ਸਿੰਘ ਸ਼੍ਰੋਮਣੀ ਕਮੇਟੀ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਦੇ ‘ਮੁੱਖ ਸੇਵਾਦਾਰ’ ਸਨ। ਉਹ ਆਪਣੇ ਪਿੰਡ ਤੋਂ ਸਾਈਕਲ ‘ਤੇ ਸ਼੍ਰੀ ਦਰਬਾਰ ਸਾਹਿਬ ਜਾਂਦੇ ਸਨ ਅਤੇ ਘਰੋਂ ਆਪਣਾ ਭੋਜਨ ਨਾਲ ਲੈ ਕੇ ਜਾਇਆ ਕਰਦੇ ਸਨ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਸਿੱਖ ਧਰਮ ਅਤੇ ਸ਼੍ਰੀ ਦਰਬਾਰ ਸਾਹਿਬ ਦੀ ਸੇਵਾ ਲਈ ਸਮਰਪਿਤ ਅਜਿਹੀ ਧਾਰਮਿਕ ਪਰਿਵਾਰਕ ਪਰੰਪਰਾ ਦੇ ਨਾਲ, ਬੁਰਜ ਤਰਨਤਾਰਨ ਵਰਗੇ ਪਵਿੱਤਰ ਸਥਾਨ ਦੀ ਨੁਮਾਇੰਦਗੀ ਕਰਨ ਲਈ ਸਭ ਤੋਂ ਵਧੀਆ ਉਮੀਦਵਾਰ ਹਨ।

ਇਸ ਮੌਕੇ ਬੋਲਦਿਆਂ, ਭੁਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਚੋਣਾਂ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜਿਮਨੀ ਚੋਣ ਪਾਰਟੀ ਦੇ ਨਾਲ-ਨਾਲ ਸੂਬੇ ਲਈ ਵੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਜ਼ਿਮਨੀ ਚੋਣ ਭਾਰੀ ਅੰਤਰ ਨਾਲ ਜਿੱਤੇਗੀ।

ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਰਨਤਾਰਨ ਦੀ ਜਿਮਨੀ ਚੋਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਲਈ ਦਿਸ਼ਾ ਤੈਅ ਕਰੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਹ ਸਮਝਦਾਰੀ ਨਾਲ ਵੋਟ ਪਾਉਣ ਅਤੇ ਇੱਕ ਅਜਿਹਾ ਉਮੀਦਵਾਰ ਚੁਣਨ, ਜੋ ਉਨ੍ਹਾਂ ਦੇ ਨਾਲ 24 ਘੰਟੇ ਖੜ੍ਹਾ ਰਹੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਾਂਗਰਸ ਦਾ ਉਮੀਦਵਾਰ ਚਾਰਾਂ ਵਿੱਚੋਂ ਸਭ ਤੋਂ ਵਧੀਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਇੱਕ ਅਜਿਹੇ ਦਲ ਬਦਲੂ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਿਸਨੇ ਬਹੁਤ ਸਾਰੀਆਂ ਪਾਰਟੀਆਂ ਬਦਲੀਆਂ ਹਨ। ਜਦੋਂ ਕਿ ਅਕਾਲੀਆਂ ਨੂੰ ਕੋਈ ਉਮੀਦਵਾਰ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਇੱਕ ਅਜਿਹਾ ਉਮੀਦਵਾਰ ਖੜ੍ਹਾ ਕਰਨਾ ਪਿਆ, ਜਿਹੜਾ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਇੱਕ ਹੋਰ ਉਮੀਦਵਾਰ ਦੇਸ਼ ਦੇ ਸੰਵਿਧਾਨ ਵਿੱਚ ਵੀ ਵਿਸ਼ਵਾਸ ਨਹੀਂ ਰੱਖਦਾ।

ਉੱਥੇ ਹੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਕਾਲੇ ਦਿਨਾਂ ਦੀ ਵਾਪਸੀ ਵਿਰੁੱਧ ਚੇਤਾਵਨੀ ਦਿੱਤੀ, ਜਦੋਂ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ, ਪੰਜਾਬ ਵਿੱਚ ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ, ਖਾਸ ਕਰਕੇ ਸਰਹੱਦੀ ਪੱਟੀ ਦੇ ਨਾਲ ਹਾਲਾਤ ਅਜਿਹੇ ਹੀ ਹਨ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਨੂੰ ਇੱਕ ਸਾਫ਼-ਸੁਥਰੀ ਸਰਕਾਰ ਆਉਣ ਦੀ ਉਡੀਕ ਕਰ ਰਹੇ ਹਨ, ਜਿਹੜੀ ਉਨ੍ਹਾਂ ਦੀ ਸੇਵਾ ਕਰੇਗੀ ਅਤੇ ਉਨ੍ਹਾਂ ਦੀ ਲੁੱਟ-ਖਸੁੱਟ ਨਹੀਂ ਕਰੇਗੀ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਸਗੋਂ ਆਪਣੇ ਵਰਕਰਾਂ ਨੂੰ ਵੀ ਨਹੀਂ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਦਲਿਤ, ਕਿਸਾਨ ਜਾਂ ਗਰੀਬ ਪਰਿਵਾਰ ਦੇ ਕਿਸੇ ਵੀ ਵਿਅਕਤੀ ਨੂੰ ਰਾਜ ਸਭਾ ਲਈ ਨਾਮਜ਼ਦ ਨਹੀਂ ਕੀਤਾ ਗਿਆ।

ਇਸ ਮੌਕੇ ਉੱਘੇ ਕਾਂਗਰਸੀ ਆਗੂ ਸੁਖਬਿੰਦਰ ਸਿੰਘ ਸਰਕਾਰੀਆ, ਗੁਰਜੀਤ ਔਜਲਾ, ਓ.ਪੀ. ਸੋਨੀ, ਰਾਣਾ ਕੇਪੀ ਸਿੰਘ, ਅਨਿਲ ਜੋਸ਼ੀ, ਬਲਬੀਰ ਸਿੱਧੂ, ਕੁਲਬੀਰ ਜ਼ੀਰਾ, ਸੰਤੋਖ ਸਿੰਘ ਭਲਾਈਪੁਰ, ਰਮਨਜੀਤ ਸਿੰਘ ਸਿੱਕੀ, ਕੈਪਟਨ ਸੰਦੀਪ ਸੰਧੂ, ਹਰਮਿੰਦਰ ਗਿੱਲ, ਸੁਖਪਾਲ ਭੁੱਲਰ, ਇੰਦਰਬੀਰ ਬੁਲਾਰੀਆ, ਸੰਗਤ ਗਿਲਜੀਆਂ, ਪਵਨ ਕੁਮਾਰ ਆਦੀਆ, ਅਰੁਣ ਡੋਗਰਾ, ਮਾਲਵਿਕਾ ਸੂਦ, ਰਾਜਬੀਰ ਭੁੱਲਰ ਅਤੇ ਹੋਰ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...