ਕਾਂਗਰਸ ਨੇ ਵੋਟ ਚੋਰੀ ਵਿਰੁੱਧ ਪੰਜਾਬ ਵਿੱਚ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ

by | Oct 1, 2025 | breaking news, daily | 0 comments

ਸੀਨੀਅਰ ਅਕਾਲੀ ਆਗੂ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਵਿੱਚ ਸ਼ਾਮਲ ਹੋਏ
ਵੋਟ ਚੋਰੀ ਦੇ ਖੁਲਾਸਿਆਂ ਨਾਲ, ਭਾਜਪਾ ਬੇਨਕਾਬ ਹੋਈ: ਬਘੇਲ
ਲੋਕ ‘ਆਪ’ ਸਰਕਾਰ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਚਾਹੁੰਦੇ ਹਨ: ਵੜਿੰਗ
ਪੰਜਾਬੀਆਂ ਨੇ ਸਮਝ ਲਿਆ ਹੈ ਕਿ ਸਿਰਫ਼ ਕਾਂਗਰਸ ਹੀ ਉਨ੍ਹਾਂ ਦੇ ਹਿੱਤ ਵਿੱਚ ਹੈ: ਬਾਜਵਾ

ਚੰਡੀਗੜ੍ਹ, 1 ਅਕਤੂਬਰ: ਕਾਂਗਰਸ ਨੇ ਅੱਜ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 15 ਅਕਤੂਬਰ ਨੂੰ ਭਾਰਤੀ ਚੋਣ ਕਮਿਸ਼ਨ ਨੂੰ 5 ਕਰੋੜ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ। ਜਿਨ੍ਹਾਂ ਵਿੱਚੋਂ ਪੰਜਾਬ ਤੋਂ 15 ਲੱਖ ਦਸਤਖ਼ਤ ਜਮ੍ਹਾਂ ਕਰਵਾਏ ਜਾਣਗੇ।

ਇਸ ਤੋਂ ਇਲਾਵਾ, ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਇੱਕ ਪ੍ਰਸਿੱਧ ਸਮਾਜਸੇਵੀ ਦੀਪਕ ਲਾਂਬਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਆਗੂਆਂ ਨੇ ਜੋਸ਼ੀ ਅਤੇ ਲਾਂਬਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ।

ਬਘੇਲ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਪੁਖਤਾ ਸਬੂਤਾਂ ਨਾਲ ਕੀਤੇ ਗਏ ਖੁਲਾਸਿਆਂ ਤੋਂ ਬਾਅਦ ਭਾਜਪਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਇੰਨੀ ਨਿਰਾਸ਼ਾ ਮਹਿਸੂਸ ਕਰ ਰਹੀ ਹੈ ਕਿ ਇਸਦੇ ਇੱਕ ਬੁਲਾਰੇ ਨੇ ਖੁੱਲ੍ਹ ਕੇ ਉਨ੍ਹਾਂ (ਗਾਂਧੀ) ਨੂੰ ਛਾਤੀ ਵਿੱਚ ਗੋਲੀ ਮਾਰਨ ਦੀ ਧਮਕੀ ਦੇ ਦਿੱਤੀ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਵੋਟ ਚੋਰੀ ਵਿਰੁੱਧ ਇੱਕ ਸੂਬਾ ਪੱਧਰੀ ‘ਯਾਤਰਾ’ ਦਾ ਆਯੋਜਨ ਕਰੇਗੀ, ਜਿਹੜੀ ਸਾਰੇ ਜ਼ਿਲ੍ਹਿਆਂ ਵਿੱਚੋਂ ਲੰਘਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰੇਗੀ।

ਬਘੇਲ ਨੇ ਜ਼ਿਕਰ ਕੀਤਾ ਕਿ ਅੱਜ ਸੂਬਾ ਕਾਂਗਰਸ ਦੀ ਇੱਕ ਮੀਟਿੰਗ ਦੌਰਾਨ, ਪਾਰਟੀ ਨੇ ਭਾਜਪਾ ਆਗੂ ਵੱਲੋਂ ਗਾਂਧੀ ਨੂੰ ਧਮਕੀ ਦੇਣ ਤੇ ਸਖ਼ਤ ਨਿੰਦਾ ਕੀਤੀ ਹੈ ਅਤੇ ਉਨ੍ਹਾਂ ਲਈ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

ਉੱਥੇ ਹੀ, ਜੋਸ਼ੀ ਅਤੇ ਲਾਂਬਾ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ, ਉਨ੍ਹਾਂ ਕਿਹਾ ਕਿ ਇਹ ਸੂਬੇ ਵਿਚ ਅੱਗੇ ਚੱਲ ਰਹੀ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।

ਇਸ ਮੌਕੇ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ 10 ਅਕਤੂਬਰ ਤੱਕ ਪੰਜਾਬ ਤੋਂ ਵੋਟ ਚੋਰੀ ਵਿਰੁੱਧ ਘੱਟੋ-ਘੱਟ 15 ਲੱਖ ਦਸਤਖਤ ਕਰਵਾਏਗੀ।

ਉਨ੍ਹਾਂ ਨੇ ਜੋਸ਼ੀ ਅਤੇ ਲਾਂਬਾ ਦਾ ਪਾਰਟੀ ਵਿੱਚ ਸਵਾਗਤ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਹਨ, ਕਿਉਂਕਿ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ‘ਆਪ’ ਨੇ ਪੰਜਾਬ ਨੂੰ ਹਰ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਹੈ।

ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਅਨਿਲ ਜੋਸ਼ੀ ਅਤੇ ਦੀਪਕ ਲਾਂਬਾ ਦੋਵਾਂ ਦਾ ਸਵਾਗਤ ਕਰਦਿਆਂ, ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਇੱਕ ਆਮ ਭਾਵਨਾ ਹੈ ਕਿ ਸਿਰਫ਼ ਕਾਂਗਰਸ ਹੀ ਸੂਬੇ ਨੂੰ ਅਜਿਹੇ ਮਾੜੇ ਹਾਲਾਤਾਂ ਤੋਂ ਮੁਕਤ ਕਰ ਸਕਦੀ ਹੈ, ਜਿਸ ਵਿੱਚ ‘ਆਪ’ ਨੇ ਇਸਨੂੰ ਧੱਕਿਆ ਹੈ।

ਉਨ੍ਹਾਂ ਕਿਹਾ ਕਿ ਨਾ ਸਿਰਫ਼ ਹੋਰ ਸਿਆਸੀ ਪਾਰਟੀਆਂ ਦੇ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਸਗੋਂ ਸਮਾਜਸੇਵੀ, ਬੁੱਧੀਜੀਵੀ ਅਤੇ ਵਿਚਾਰਕ ਆਗੂ ਵੀ ਕਾਂਗਰਸ ਵੱਲ ਬਹੁਤ ਉਮੀਦਾਂ ਨਾਲ ਦੇਖ ਰਹੇ ਹਨ।

ਉਨ੍ਹਾਂ ਨੇ ਵੋਟ ਚੋਰੀ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਜੇਕਰ 2024 ਵਿੱਚ ਨਿਰਪੱਖ ਚੋਣਾਂ ਹੋਈਆਂ ਹੁੰਦੀਆਂ, ਤਾਂ ਭਾਜਪਾ ਨੂੰ 160 ਤੋਂ ਵੱਧ ਸੀਟਾਂ ਨਾ ਮਿਲਦੀਆਂ।

ਇਸ ਮੌਕੇ ਬੋਲਦਿਆਂ, ਅਨਿਲ ਜੋਸ਼ੀ ਨੇ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ। ਜੋਸ਼ੀ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਸਿਰਫ਼ ਕਾਂਗਰਸ ਹੀ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀ ਰਾਹ ‘ਤੇ ਲੈ ਜਾ ਸਕਦੀ ਹੈ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਸ੍ਰੀਮਤੀ ਰਜਿੰਦਰ ਕੌਰ ਭੱਠਲ, ਰਾਣਾ ਕੇ.ਪੀ.ਸਿੰਘ, ਡਾ. ਅਮਰ ਸਿੰਘ, ਵਿਜੇ ਇੰਦਰ ਸਿੰਗਲਾ, ਡਾ. ਧਰਮਵੀਰ ਗਾਂਧੀ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਸੁਖਮਿੰਦਰ ਸਿੰਘ ਡੈਨੀ, ਵਿਕਰਮਜੀਤ ਸਿੰਘ ਚੌਧਰੀ, ਬਲਬੀਰ ਸਿੰਘ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜੀਆ ਸੁਲਤਾਨਾ ਸਣੇ ਸਾਰੇ ਸੰਗਠਨਾਂ ਦੇ ਮੁਖੀ, ਸਾਰੇ ਜ਼ਿਲ੍ਹਾ ਪ੍ਰਧਾਨ, ਸਾਰੇ ਹਲਕਾ ਕੋਆਰਡੀਨੇਟਰ ਅਤੇ ਹੋਰ ਆਗੂ ਵੀ ਸ਼ਾਮਿਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...