ਕਾਂਗਰਸ ਹੀ ਇੱਕੋ ਪਾਰਟੀ ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ: ਬਘੇਲ

by | Aug 3, 2026 | breaking news, daily, politics | 0 comments

ਕਿਹਾ: ਇੱਥੇ ਸਭ ਨੂੰ ਨਾਲ ਲੈ ਕੇ ਸਹਿਮਤੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ

ਭਵਿੱਖਬਾਣੀ ਕੀਤੀ: ਦੇਸ਼ ਭਰ ਵਿੱਚ ਕਾਂਗਰਸ ਦੀ ਜਿੱਤ ਦੀ ਅਗਵਾਈ ਪੰਜਾਬ ਕਰੇਗਾ

ਕੇਜਰੀਵਾਲ ‘ਤੇ ਪੰਜਾਬ ਨੂੰ ਬੰਧਕ ਬਣਾ ਕੇ ਸ਼ੋਸ਼ਣ ਕਰਨ ਦੇ ਦੋਸ਼ ਲਗਾਏ

ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨਾ ਲਾਜ਼ਮੀ: ਵੜਿੰਗ

ਕਿਹਾ: ਕਾਂਗਰਸ ਹਰ ਕਿਸੇ ਨੂੰ ਮੌਕਾ ਦਿੰਦੀ ਹੈ

ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ: ਰਜ਼ੀਆ
ਬਰਨਾਲਾ, 2 ਅਗਸਤ: ਏਆਈਸੀਸੀ ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ਼ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਕਾਂਗਰਸ ਹੀ ਦੇਸ਼ ਦੀ ਇਕੱਲੀ ਅਜਿਹੀ ਪਾਰਟੀ ਹੈ, ਜਿਸ ਵਿੱਚ ਅੰਦਰੂਨੀ ਲੋਕਤੰਤਰ ਹੈ ਅਤੇ ਜਿੱਥੇ ਹਰ ਕਿਸੇ ਨੂੰ ਨਾਲ ਲੈ ਕੇ ਸਹਿਮਤੀ ਨਾਲ ਫ਼ੈਸਲੇ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਲਈ ਇਹ ਸਮਾਂ ਇਕਜੁੱਟ ਰਹਿ ਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਵੱਡੀ ਲੜਾਈ ਲੜਨ ਦਾ ਹੈ, ਕਿਉਂਕਿ ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਇੱਥੇ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ, ਬਘੇਲ ਨੇ ਕਿਹਾ ਕਿ ਦੇਸ਼ ਪੱਧਰ ‘ਤੇ ਕਾਂਗਰਸ ਦੀ ਜਿੱਤ ਦਾ ਰਾਹ ਪੰਜਾਬ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਕੇਂਦਰ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਆਪ ਸਰਕਾਰ ਤੋਂ ਛੁਟਕਾਰਾ ਪਾਉਣਾ ਹੈ। ਅਸੀਂ ਪੰਜਾਬ ਤੋਂ ਸ਼ੁਰੂਆਤ ਕਰਾਂਗੇ, ਭ੍ਰਿਸ਼ਟ ਅਤੇ ਨਾਕਾਬਿਲ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਲੋਕ-ਪੱਖੀ ਸਰਕਾਰ ਲਿਆਵਾਂਗੇ।

ਉਨ੍ਹਾਂ ਨੇ ਕਿਹਾ ਕਿ ਜਿੱਥੇ ਕਾਂਗਰਸ ਵਿੱਚ ਅੰਦਰੂਨੀ ਲੋਕਤੰਤਰ ਹੈ, ਉੱਥੇ ਹੀ ਭਾਜਪਾ ਅਤੇ ਆਪ ਵਰਗੀਆਂ ਪਾਰਟੀਆਂ ਵਿੱਚ ਕਿਸ ਤਰ੍ਹਾਂ ਪ੍ਰਧਾਨਾਂ ਅਤੇ ਕਨਵੀਨਰਾਂ ਦੀ ਨਿਯੁਕਤੀ ਹੁੰਦੀ ਹੈ, ਇਸ ਬਾਰੇ ਕਿਸੇ ਨੂੰ ਕੁਝ ਪਤਾ ਨਹੀਂ ਹੁੰਦਾ।

ਜਦਕਿ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ, ਉਨ੍ਹਾਂ ਨੇ ਕਿਹਾ ਕਿ ਇਹ ਸਰਕਾਰ ਘਰੇਲੂ ਅਤੇ ਵਿਦੇਸ਼ ਨੀਤੀ ਦੋਵੇਂ ਮੋਰਚਿਆਂ ‘ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਨਾਕਾਮ ਵਿਦੇਸ਼ ਨੀਤੀ ਕਾਰਨ ਪੈਟਰੋਲ, ਡੀਜ਼ਲ, ਐਲਪੀਜੀ ਅਤੇ ਖਾਦਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਜ਼ਰੂਰੀ ਵਸਤਾਂ ਦੀਆਂ ਕੀਮਤਾਂ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ ਅਤੇ ਇਸ ਲਈ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਜ਼ਿੰਮੇਵਾਰ ਹਨ।

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਵੀ ਉਨੀ ਹੀ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਆਪ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਇੱਕ ਵੀ ਪੂਰਾ ਨਹੀਂ ਕੀਤਾ ਹੈ। ਇਸਦੀ ਬਜਾਏ ਪੰਜਾਬ ਨੂੰ ਗੁੰਡਾਗਰਦੀ ਅਤੇ ਅਰਾਜਕਤਾ ਦਿੱਤੀ, ਜਿੱਥੇ ਗੈਂਗਸਟਰਾਂ ਦਾ ਰਾਜ ਹੈ ਅਤੇ ਫਿਰੌਤੀ ਦੀਆਂ ਕਾਲਾਂ ਆਮ ਗੱਲ ਬਣ ਚੁੱਕੀਆਂ ਹਨ।

ਉਨ੍ਹਾਂ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਇਸਦੀ ਸਰਕਾਰ ਨੂੰ ਬੰਧਕ ਬਣਾ ਰੱਖਿਆ ਹੋਇਆ ਹੈ। ਕੇਜਰੀਵਾਲ ਪੰਜਾਬ ਦਾ ਸ਼ੋਸ਼ਣ ਕਰ ਰਹੇ ਹਨ ਅਤੇ ਇੱਥੋਂ ਹੀ ਦਿੱਲੀ, ਗੁਜਰਾਤ ਅਤੇ ਗੋਆ ਦੀ ਸਿਆਸਤ ਚਲਾ ਰਹੇ ਹਨ। ਉਨ੍ਹਾਂ ਦੀ ਪੂਰੀ ਟੀਮ ਪੰਜਾਬ ਨੂੰ ਲੁੱਟਣ ਲਈ ਇੱਥੇ ਤਾਇਨਾਤ ਹੈ।

ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਰਕਰਾਂ ਨੂੰ ਅਨੁਸ਼ਾਸਨ ਅਤੇ ਸਮਰਪਣ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕੀਤੇ ਬਿਨਾਂ ਕੋਈ ਵੀ ਚੋਣ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੈਠੇ ਅਤੇ ਸਾਬਕਾ ਮੁੱਖ ਮੰਤਰੀ ਵੀ ਇਸ ਲਈ ਹਾਰ ਗਏ ਸਨ, ਕਿਉਂਕਿ 2017 ਤੋਂ 2022 ਤੱਕ ਚੰਗਾ ਕੰਮ ਕਰਨ ਦੇ ਬਾਵਜੂਦ ਕਾਂਗਰਸ ਨੇ ਬੂਥ ਪੱਧਰ ਦੀ ਮਾਈਕਰੋ ਮੈਨੇਜਮੈਂਟ ‘ਤੇ ਪੂਰਾ ਧਿਆਨ ਨਹੀਂ ਦਿੱਤਾ ਸੀ।

ਉਨ੍ਹਾਂ ਨੇ ਵਰਕਰਾਂ ਨੂੰ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ 2024 ਦੀ ਜ਼ਿਮਨੀ ਚੋਣ ਵਿੱਚ ਬਰਨਾਲਾ ਵਿੱਚ ਆਪ ਦਾ ਗੜ੍ਹ ਢਾਹਿਆ ਸੀ, ਉਸੇ ਤਰ੍ਹਾਂ ਹੁਣ ਅਗਲਾ ਨਿਸ਼ਾਨਾ ਸੰਗਰੂਰ ਹੋਣਾ ਚਾਹੀਦਾ ਹੈ, ਜਿਹੜਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਗੜ੍ਹ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਪੰਜਾਬ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।

ਵੜਿੰਗ ਨੇ ਕਿਹਾ ਕਿ ਆਪ ਨੇ ਪੰਜਾਬ ਨੂੰ ਸਿਰਫ਼ ਗੈਂਗਸਟਰ, ਨਸ਼ੇ ਅਤੇ ਕਰਜ਼ਾ ਹੀ ਦਿੱਤਾ ਹੈ। ਇਸ ਤੋਂ ਇਲਾਵਾ, ਇਸਨੇ ਪੁਲਿਸ ਦਾ ਜ਼ੁਲਮ ਢਾਹ ਕੇ ਸਮਾਜ ਦੇ ਕਿਸੇ ਵੀ ਵਰਗ ਨੂੰ ਨਹੀਂ ਛੱਡਿਆ, ਫਿਰ ਭਾਵੇਂ ਉਹ ਬਰਨਾਲਾ ਦੇ ਸਫ਼ਾਈ ਸੇਵਕਾਂ ਹੋਣ, ਜਾਂ ਫਿਰ ਅਧਿਆਪਕ, ਪੀਐੱਸਪੀਸੀਐੱਲ ਦੇ ਲਾਈਨਮੈਨ, ਕਿਸਾਨ ਅਤੇ ਮਨਰੇਗਾ ਵਰਕਰ ਹੋਣ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਨੇ ਪਾਰਟੀ ਹਾਈ ਕਮਾਂਡ ਨੂੰ ਅਪੀਲ ਕੀਤੀ ਕਿ ਅਨੁਸ਼ਾਸਨਹੀਣਤਾ ਕਰਨ ਅਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ, ਤਾਂ ਪਾਰਟੀ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੁਰਾਈ ਨੂੰ ਸ਼ੁਰੂ ਵਿੱਚ ਹੀ ਖਤਮ ਕਰਨਾ ਚਾਹੀਦਾ ਹੈ।

ਇਸ ਮੌਕੇ ਬ੍ਰਹਮ ਮਹਿੰਦਰਾ, ਡਾ. ਰਾਜ ਕੁਮਾਰ ਵੇਰਕਾ, ਕਾਲਾ ਢਿੱਲੋਂ, ਕੁਲਬੀਰ ਜ਼ੀਰਾ, ਹੀਨਾ ਕਾਂਵਰੇ, ਦੁਰਲੱਭ ਸਿੱਧੂ ਸਮੇਤ ਹੋਰ ਕਈ ਆਗੂ ਸ਼ਾਮਿਲ ਰਹੇ।

ਇਸ ਦੌਰਾਨ ਲਹਿਰਾ ਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਚਾਰ ਵਾਰ ਨਗਰ ਕੌਂਸਲਰ ਰਹਿ ਚੁੱਕੀ ਬਲਵਿੰਦਰ ਕੌਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...