ਕਾਦੀਆਂ ਦੀ ਘਟਨਾ ਬੋਲੇ ਵੜਿੰਗ: ਇਹ ਧੱਕੇਸ਼ਾਹੀ ਨਹੀਂ, ਬਲਕਿ ਅਗਵਾ ਕਰਨਾ ਹੈ

by | Jul 17, 2026 | daily, politics | 0 comments

ਆਪ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਦਿੱਤੀ ਸਖ਼ਤ ਚੇਤਾਵਨੀ

ਕਿਹਾ: ਆਪ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ, ਆਪਣੇ ਬਚੇ ਹੋਏ ਦਿਨ ਗਿਣ ਲਵੇ

ਐਲਾਨ: ਸਜ਼ਾ ਦੀ ਯਾਦ ਦਿਵਾਉਣ ਲਈ, ਸਾਰੇ ਦੋਸ਼ੀ ਅਧਿਕਾਰੀਆਂ ਦੇ ਪੋਸਟਰ ਕਾਂਗਰਸ ਭਵਨ ਵਿੱਚ ਲਗਾਏ ਜਾਣਗੇ

ਚੰਡੀਗੜ੍ਹ, 16 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਦੀਆਂ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕਾਂਗਰਸੀ ਕੌਂਸਲਰਾਂ ਨੂੰ ਅਗਵਾ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਇੱਕ ਸਖਤ ਲਹਿਜੇ ਵਾਲੇ ਵੀਡੀਓ ਸੰਦੇਸ਼ ਵਿੱਚ ਵੜਿੰਗ ਨੇ ਕਿਹਾ ਕਿ ਹੁਣ ਤੱਕ ਅਸੀਂ ਧੱਕੇਸ਼ਾਹੀ ਦੇ ਮਾਮਲੇ ਵੇਖਦੇ ਆਏ ਹਾਂ, ਪਰ ਅੱਜ ਜੋ ਕੁਝ ਹੋਇਆ ਉਹ ਸੱਤਾਧਾਰੀ ਪਾਰਟੀ ਵੱਲੋਂ ਨਿਯਮਾਂ ਤਹਿਤ ਚੁਣੇ ਗਏ ਕਾਂਗਰਸੀ ਕੌਂਸਲਰਾਂ ਨੂੰ ਸਿੱਧੇ ਤੌਰ ਤੇ ਅਗ਼ਵਾ ਕਰਨਾ ਹੈ। ਇਹ ਸਰਕਾਰ ਨਹੀਂ, ਸਗੋਂ ਮਾਫੀਆ ਚਲਾ ਰਹੇ ਹਨ। ਇਸ ਦੌਰਾਨ, ਉਨ੍ਹਾਂ ਨੇ ਆਪ ਸਰਕਾਰ ਨਾਲ ਮਿਲ ਕੇ ਸਾਜ਼ਿਸ਼ ਰਚਣ ਵਾਲੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ, ਕਿਹਾ ਕਿ ਉਹ ਕਾਂਗਰਸ ਦੀ ਸਰਕਾਰ ਆਉਣ ਦੀ ਉਡੀਕ ਕਰਨ ਅਤੇ ਆਪਣੇ ਕੀਤੇ ਦੇ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਸੂਬਾ ਕਾਂਗਰਸ ਪ੍ਰਧਾਨ ਨੇ ਐਲਾਨ ਕੀਤਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉਹਨਾਂ ਸਾਰੇ ਅਧਿਕਾਰੀਆਂ ਦੇ ਪੋਸਟਰ, ਜਿਨ੍ਹਾਂ ਨੇ ਆਪ ਨਾਲ ਮਿਲ ਕੇ ਕਾਂਗਰਸੀ ਕੌਂਸਲਰਾਂ ਨੂੰ ਅਗਵਾ ਕਰਨ ਦੀ ਸਾਜ਼ਿਸ਼ ਰਚੀ ਹੈ, ਕਾਂਗਰਸ ਭਵਨ ਵਿੱਚ ਲਗਾਏ ਜਾਣਗੇ, ਤਾਂ ਜੋ ਇਹ ਹਮੇਸ਼ਾ ਯਾਦ ਰਹੇ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸਿਰਫ਼ ਛੇ ਮਹੀਨਿਆਂ ਦੀ ਹੀ ਗੱਲ ਰਹੀ ਗਈ ਹੈ, ਉਸ ਤੋਂ ਬਾਅਦ ਹਰ ਇੱਕ ਅਧਿਕਾਰੀ ਤੋਂ ਉਸ ਦੇ ਕੀਤੇ ਦਾ ਹਿਸਾਬ ਲਿਆ ਜਾਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਿਹਾ ਕਿ ਉਹ ਵੀ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਣਗੇ।

ਵੜਿੰਗ ਨੇ ਆਪ ਨੂੰ ਕਿਹਾ ਕਿ ਉਹ ਕੰਧ ਤੇ ਲਿਖਿਆ ਹੋਇਆ ਪੜ੍ਹ ਲਵੇ। ਜੇਕਰ ਅਸੀਂ ਤੁਹਾਡੀ ਇੰਨੀ ਧੱਕੇਸ਼ਾਹੀ ਦੇ ਬਾਵਜੂਦ ਮਿਉਂਸੀਪਲ ਚੋਣਾਂ ਵਿੱਚ ਤੁਹਾਨੂੰ ਹਰਾ ਸਕਦੇ ਹਾਂ, ਤਾਂ ਸੋਚੋ ਵਿਧਾਨ ਸਭਾ ਚੋਣਾਂ ਵਿੱਚ ਤੁਹਾਡਾ ਕੀ ਹਾਲ ਹੋਵੇਗਾ, ਜਦੋਂ ਤੁਹਾਡੇ ਕੋਲ ਨਾ ਪ੍ਰਸ਼ਾਸਨ ‘ਤੇ ਅਤੇ ਨਾ ਹੀ ਪੁਲਿਸ ‘ਤੇ ਕੰਟਰੋਲ ਹੋਵੇਗਾ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਕੋਈ ਵੀ ਸੱਤਾ ਸਥਾਈ ਨਹੀਂ ਹੁੰਦੀ ਹੈ।

ਵੜਿੰਗ ਨੇ ਕਾਂਗਰਸ ਵਿਧਾਇਕ ਦਲ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਸੱਤਾਧਾਰੀ ਆਪ ਦੀ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਦਾ ਸਮੂਹ ਆਗੂ ਅਤੇ ਵਰਕਰ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਆਪ ਦੀ ਅਪਰਾਧਿਕ ਧੱਕੇਸ਼ਾਹੀ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਸਾਥ ਦੇਣਗੇ। ਅਸੀਂ ਹਰ ਸੰਭਵ ਤਰੀਕੇ ਨਾਲ ਇਹ ਲੜਾਈ ਲੜਾਂਗੇ, ਫਿਰ ਭਾਵੇਂ ਜੋ ਵੀ ਹਾਲਾਤ ਬਣਨ ਅਤੇ ਅੰਤ ਤੱਕ ਇਕੱਠੇ ਹੋ ਕੇ ਲੜਦੇ ਰਹਾਂਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...