ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

by | Jan 21, 2026 | breaking news, daily | 0 comments

– ਇਹ ਹੈਂਡਬੁੱਕ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਉਸਾਰੀ ਕਾਮਿਆਂ ਨੂੰ ਸਮੇਂ ਸਿਰ ਭਲਾਈ ਲਾਭ ਪ੍ਰਦਾਨ ਕਰਨ ਵਿੱਚ ਅਹਿਮ ਮੀਲ ਪੱਥਰ ਸਾਬਤ ਹੋਵੇਗੀ- ਕਿਰਤ ਮੰਤਰੀ

ਚੰਡੀਗੜ੍ਹ, 20 ਜਨਵਰੀ:

ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ।

ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਕਿਰਤੀ ਪੱਖੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਸਬੰਧੀ ਚੁਣੌਤੀਆਂ ਅਤੇ ਖੇਤਰੀ ਤਜ਼ਰਬਿਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਚਰਚਾ ਦੌਰਾਨ ਨਵੇਂ ਲੇਬਰ ਕੋਡਾਂ ਦੇ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਪਾਰਦਰਸ਼ਤਾ, ਪਾਲਣਾ ਵਿੱਚ ਆਸਾਨੀ ਅਤੇ ਭਾਈਵਾਲਾਂ ਦੇ ਤਾਲਮੇਲ ‘ਤੇ ਜ਼ੋਰ ਦਿੱਤਾ ਗਿਆ।

ਸਮਾਗਮ ਦੌਰਾਨ ਬਿਹਤਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ। ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਦੇ ਸਬੰਧ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਸਹਾਇਕ ਲੇਬਰ ਕਮਿਸ਼ਨਰਾਂ ਅਤੇ ਲੇਬਰ ਇੰਸਪੈਕਟਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਸੌਂਪੇ ਗਏ।

ਅਨੁਰਾਗ ਕੁੰਡੂ, ਮੈਂਬਰ ਪੀਡੀਸੀ ਅਤੇ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ ਨੇ ਬੋਰਡ ਦੁਆਰਾ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਬੇਲੋੜੇ ਦਸਤਾਵੇਜ਼ਾਂ ਨੂੰ ਘਟਾਉਣ ਅਤੇ ਭਲਾਈ ਸਕੀਮਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਇਆ। ਇਸ ਦੌਰਾਨ ਉਸਾਰੀ ਕਾਮਿਆਂ ਤੱਕ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਬੋਰਡ ਦੀਆਂ ਪ੍ਰਾਪਤੀਆਂ ਨੂੰ ਵੀ ਸਾਂਝਾ ਕੀਤਾ ਗਿਆ।

ਰਾਜੀਵ ਗੁਪਤਾ ਕਿਰਤ ਕਮਿਸ਼ਨਰ-ਕਮ-ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਡਿਪਟੀ ਸਕੱਤਰ ਪਦਮਜੀਤ ਸਿੰਘ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਹੈਂਡਬੁੱਕ ਤਿਆਰ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਜ਼ਰੂਰਤਾਂ ਨੂੰ ਘਟਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ।

ਇਸ ਪ੍ਰੋਗਰਾਮ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਮਿਤ ਤਲਵਾਰ, ਡੀਸੀ ਸੰਗਰੂਰ ਰਾਹੁਲ ਚੱਬਾ, ਪਟਿਆਲਾ ਅਤੇ ਫਾਜ਼ਿਲਕਾ ਦੇ ਏਡੀਸੀ, ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ ਫੈਕਟਰੀਆਂ, ਕਿਰਤ ਇੰਸਪੈਕਟਰ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਕਿਰਤ ਭਲਾਈ ਬੋਰਡ ਦੇ ਮੁਲਾਜ਼ਮ ਵੀ ਸ਼ਾਮਲ ਹੋਏ।
—–

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...