ਕਿਸਾਨ ਜਥੇਬੰਦੀਆਂ ਵੱਲੋਂ ਬੁਲਾਈ ਸਰਬ ਪਾਰਟੀ ਮੀਟਿੰਗ ‘ ਚ ਸ਼ਾਮਲ ਨਹੀਂ ਹੋਵੇਗੀ ਭਾਕਿਯੂ ਏਕਤਾ-ਉਗਰਾਹਾਂ

by | Jul 8, 2025 | breaking news, daily | 0 comments

ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੀ ਨੀਤੀ ‘ਤੇ ਇੱਕਮੱਤ ਨੇ ਸਭ ਮੌਕਾਪ੍ਰਸਤ ਸਿਆਸੀ ਪਾਰਟੀਆਂ – ਉਗਰਾਹਾਂ

ਚੰਡੀਗੜ੍ਹ 8 ਜੁਲਾਈ —ਭਾਰਤੀ ਕਿਸਾਨ ਯੂਨੀਅਨ (ਏਕਤਾ -ਉਗਰਾਹਾਂ ) ਨੇ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਦਾ ਜ਼ੋਰਦਾਰ ਵਿਰੋਧ ਕਰਦਿਆਂ ਕੁੱਝ ਕਿਸਾਨ ਜਥੇਬੰਦੀਆਂ ਦੁਆਰਾ ਲੈਂਡ ਪੂਲਿੰਗ ਪਾਲਸੀ ਖਿਲਾਫ 18 ਜੁਲਾਈ ਨੂੰ ਚੰਡੀਗੜ੍ਹ ਵਿਖੇ ਸਿਆਸੀ ਪਾਰਟੀਆਂ ਦੀ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਜਥੇਬੰਦੀ ਦੀ ਹੋਈ ਸੂਬਾ ਕਮੇਟੀ ਮੀਟਿੰਗ ਉਪਰੰਤ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੱਲੋਂ ਦਿੱਤੀ ਗਈ।

ਉਨ੍ਹਾਂ ਆਖਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਸਥਾਪਾਤ ਨੀਤੀ ਹੈ ਕਿ ਕਿਸੇ ਵੀ ਮੌਕਾਪ੍ਰਸਤ ਸਿਆਸੀ ਪਾਰਟੀ ਨਾਲ਼ ਨਾਂ ਤਾਂ ਸਾਂਝੀ ਸਰਗਰਮੀ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦੇ ਆਗੂ ਨੂੰ ਸਟੇਜ ਤੋਂ ਬੋਲਣ ਦੀ ਆਗਿਆ ਦਿੱਤੀ ਜਾਵੇਗੀ। ਉਹਨਾਂ ਆਖਿਆ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਲੜੇ ਗਏ ਦਿੱਲੀ ਦੇ ਜੇਤੂ ਇਤਿਹਾਸਕ ਕਿਸਾਨ ਅੰਦੋਲਨ ਦੌਰਾਨ ਸਿਆਸੀ ਪਾਰਟੀਆਂ ਤੋਂ ਨਿਰਲੇਪਤਾ,ਧਰਮ ਨਿਰਪੱਖਤਾ ਅਤੇ ਇਲਾਕਾਈ ਵੰਡੀਆਂ ਤੋਂ ਉੱਪਰ ਉੱਠ ਕੇ ਚੱਲਣ ਵਾਲੀ ਨੀਤੀ ਇਸ ਅੰਦੋਲਨ ਦੀ ਵਿਲੱਖਣ ਪਛਾਣ ਬਣਕੇ ਉੱਭਰੀ ਜਿਸਨੂੰ ਵਿਸ਼ਾਲ ਕਿਸਾਨ ਜਨਤਾ ਨੇ ਭਰਪੂਰ ਸਮਰਥਨ ਦਿੱਤਾ। ਉਹਨਾਂ ਆਖਿਆ ਕਿ ਇਸੇ ਨੀਤੀ ‘ਤੇ ਚੱਲਦਿਆਂ ਹੀ ਦਿੱਲੀ ਦੇ ਇਤਿਹਾਸਕ ਕਿਸਾਨ ਅੰਦੋਲਨ ਵਿੱਚ ਮਿਸਾਲੀ ਜਿੱਤ ਪ੍ਰਾਪਤ ਕੀਤੀ ਗਈ ਹੈ । ਕਿਸਾਨ ਆਗੂਆਂ ਨੇ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਸੰਯੁਕਤ ਕਿਸਾਨ ਮੋਰਚਾ ਦੀ ਇਸ ਸਥਾਪਤ ਨੀਤੀ ‘ਤੇ ਡਟਕੇ ਪਹਿਰਾ ਦੇਵੇਗੀ ਅਤੇ 18 ਜੁਲਾਈ ਦੀ ਸਰਬ ਪਾਰਟੀ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ।

ਉਹਨਾਂ ਆਖਿਆ ਕਿ ਆਪ ਸਮੇਤ ਅਕਾਲੀ, ਕਾਂਗਰਸ ਤੇ ਭਾਜਪਾ ਵਰਗੀਆਂ ਸਭ ਮੌਕਾਪ੍ਰਸਤ ਸਿਆਸੀ ਪਾਰਟੀਆਂ ਵਿਕਾਸ ਦੇ ਨਾਂਅ ਹੇਠ ਵੱਖ ਵੱਖ ਢੰਗਾਂ ਨਾਲ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਵਾਲੀ ਨੀਤੀ ‘ਤੇ ਪੂਰੀ ਤਰ੍ਹਾਂ ਇੱਕਮੱਤ ਹਨ ਅਤੇ ਇਹ ਸਭ ਪਾਰਟੀਆਂ ਆਪਣੀਆਂ ਸਰਕਾਰਾਂ ਦੌਰਾਨ ਇਸੇ ਨੀਤੀ ਨੂੰ ਲਾਠੀ ਗੋਲੀ ਦੇ ਜ਼ੋਰ ਲਾਗੂ ਕਰਦੀਆਂ ਆ ਰਹੀਆਂ ਹਨ। ਉਹਨਾਂ ਆਖਿਆ ਕਿ ਕਾਂਗਰਸ ਸਰਕਾਰ ਸਮੇਂ ਬਰਨਾਲਾ ਜ਼ਿਲ੍ਹੇ ‘ਚ ਧੌਲਾ , ਛੰਨਾ ਤੇ ਸੰਘੇੜਾ ਵਿਖੇ ਅਤੇ ਅਕਾਲੀ -ਭਾਜਪਾ ਸਰਕਾਰ ਸਮੇਂ ਗੋਬਿੰਦਪੁਰਾ ( ਮਾਨਸਾ) ਵਿਖੇ ਕਿਸਾਨਾਂ ਦੀਆਂ ਜ਼ਮੀਨਾਂ ਜ਼ਬਰੀ ਐਕਵਾਇਰ ਕਰਨ ਲਈ ਕਿਸਾਨਾਂ ‘ਤੇ ਢਾਹੇ ਗਏ ਅੰਨ੍ਹੇ ਪੁਲਿਸੀ ਕਹਿਰ ਵਰਗੀਆਂ ਘਟਨਾਵਾਂ ਇਹਨਾਂ ਪਾਰਟੀਆਂ ਦੇ ਕਿਸਾਨ ਵਿਰੋਧੀ ਤੇ ਕਾਰਪੋਰੇਟ ਘਰਾਣਿਆਂ ਪੱਖੀ ਕਿਰਦਾਰ ਦਾ ਮੂੰਹੋਂ ਬੋਲਦਾ ਸਬੂਤ ਹਨ। ਉਹਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੰਯੁਕਤ ਕਿਸਾਨ ਮੋਰਚਾ ਦੀ ਅਮਲ ‘ਚ ਪਰਖੀ ਇਸ ਨੀਤੀ ‘ਤੇ ਪਹਿਰਾ ਦੇਣ ਅਤੇ ਮੌਕਾਪ੍ਰਸਤ ਸਿਆਸੀ ਪਾਰਟੀਆਂ ਨੂੰ ਆਪਣੇ ਘੋਲਾਂ ਦੇ ਨੇੜੇ ਨਾ ਫਟਕਣ ਦੇਣ ।

ਉਹਨਾਂ ਆਖਿਆ ਕਿ ਜੇਕਰ ਇਹਨਾਂ ਪਾਰਟੀਆਂ ਨੂੰ ਸੱਚੀਓ ਹੀ ਕਿਸਾਨਾਂ ਦਾ ਹੇਜ ਹੈ ਤਾਂ ਉਹ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ ਆਪਣੇ ਪਲੇਟਫਾਰਮ ਤੋਂ ਸਰਗਰਮੀ ਕਰ ਸਕਦੀਆਂ ਹਨ।
ਜ਼ਾਰੀ ਕਰਤਾ ਜੋਗਿੰਦਰ ਸਿੰਘ ਉਗਰਾਹਾਂ 6284 135 477
ਸੁਖਦੇਵ ਸਿੰਘ ਕੋਕਰੀ ਕਲਾਂ 9417466038

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...