ਕੀ ਤੁਸੀਂ ਐਮ ਬੀ ਬੀ ਐਸ ਫੀਸ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਦੀ ਫੀਸ ਵੀ ਵਾਪਸ ਕਰਵਾਓਗੇ ? ਐਸ ਆਈ ਨੇ ਭਗਵੰਤ ਮਾਨ ਨੂੰ ਕੀਤਾ ਸਵਾਲ

by | Jun 4, 2026 | breaking news, daily, education, politics | 0 comments

ਐਸ ਓ ਆਈ ਮੁਖੀ ਢਿੱਲੋਂ ਨੇ ਸਕੂਲ ਫੀਸ ਵਾਪਸੀ ਦੇ ਮੁੱਖ ਮੰਤਰੀ ਦੇ ਐਲਾਨ ਨੂੰ ਇਕ ਹੋਰ ਨੌਟੰਕੀ ਦਿੱਤਾ ਕਰਾਰ

ਚੰਡੀਗੜ੍ਹ, 4 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਤਿੰਨ ਸੈਸ਼ਨਾਂ ਦੀ ਸਕੂਲ ਫੀਸ ਮਾਪਿਆਂ ਨੂੰ ਵਾਪਸ ਕਰਵਾਉਣ ਦੇ ਕੀਤੇ ਐਲਾਨ ਨੂੰ ਇਕ ਹੋਰ ਨੌਟੰਕੀ ਕਰਾਰ ਦਿੰਦਿਆਂ ਇਸਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਉਹ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਵੱਲੋਂ ਫੀਸਾਂ ਵਿਚ ਕੀਤੇ ਵਾਧੇ ਬਾਰੇ ਚੁੱਪੇ ਹਨ ਕਿਉਂਕਿ ਇਹ ਲੋਕ ਸੱਤਾਧਾਰੀ ਪਾਰਟੀ ਦਾ ਖ਼ਜ਼ਾਨਾ ਭਰ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਫੀਸਾਂ ਵਿਚ ਕੀਤਾ ਵਾਧਾ ਵਾਪਸ ਮਾਪਿਆਂ ਨੂੰ ਦੁਆਉਣ ਦੇ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਦਾ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਪਰ ਮੁੱਖ ਮੰਤਰੀ ਇਹ ਵੀ ਦੱਸਣ ਕਿ ਇਹ ਫੈਸਲਾ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ’ਤੇ ਕਿਉਂ ਲਾਗੂ ਨਹੀਂ ਕੀਤਾ ਗਿਆ ਜੋ ਵਿਦਿਆਰਥੀਆਂ ਤੋਂ ਮੋਟੀਆਂ ਫੀਸਾਂ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਅਦਾਰਿਆਂ ਵਿਚ ਫੀਸਾਂ ਵਿਚ ਵਾਧੇ ਦੀ ਕੋਈ ਹੱਦ ਨਹੀਂ ਹੈ।

ਐਸ ਓ ਆਈ ਆਗੂ ਨੇ ਕਿਹਾ ਕਿ ਅਜਿਹਾ ਇਸ ਕਰ ਕੇ ਹੈ ਕਿਉਂਕਿ ਇਹਨਾਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਮਾਲਕ ਸੱਤਾਧਾਰੀ ਪਾਰਟੀ ਦਾ ਖ਼ਜ਼ਾਨਾ ਭਰ ਰਹੇ ਹਨ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪਸਾਰ ਵਾਸਤੇ ਇਸਨੂੰ ਫੰਡ ਪ੍ਰਦਾਨ ਕਰ ਰਹੇ ਹਨ।

ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆਕਿ ਕੀ ਉਹ ਸਰਕਾਰੀ ਮੈਡੀਕਲ ਕਾਲਜਾਂ ਵਿਚ ਐਮ ਬੀ ਬੀ ਐਸ ਵਿਦਿਆਰਥੀਆਂ ਜਿਹਨਾਂ ਤੋਂ ਪਿਛਲੀ ਅਕਾਲੀ ਦਲ ਦੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਲਈ ਜਾਂਦੀ 4 ਲੱਖ ਰੁਪਏ ਫੀਸ ਦੀ ਥਾਂ ਹੁਣ ਲਈ ਜਾ ਰਹੀ 10 ਲੱਖ ਰੁਪਏ ਤੋਂ ਵੱਧ ਦੀ ਫੀਸ ਦੀ ਵੀ ਵਾਪਸੀ ਕਰਵਾਉਣਗੇ ? ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋ਼ ਐਮ ਬੀ ਬੀ ਐਸ ਫੀਸਾਂ ਵਿਚ ਕੀਤੇ ਇਸ ਵਾਧੇ ਦੀ ਸਭ ਤੋਂ ਵੱਡੀ ਮਾਰ ਵਿਦਿਆਰਥੀਆਂ ਨੂੰ ਪਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੱਸਣ ਕਿ ਫੀਸਾਂ ਵਿਚ ਕੀਤਾ ਇਹ ਵਾਧਾ ਕਿਵੇਂ ਵਿਦਿਆਰਥੀਆਂ ਨੂੰ ਵਾਪਸ ਮਿਲੇਗਾ ?

ਸਰਦਾਰ ਢਿੱਲੋਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਸਕੂਲਾਂ ਤੋਂ ਫੀਸ ਵਾਪਸ ਕਰਵਾਉਣ ਦਾ ਕੀਤਾ ਐਲਾਨ ਹੋਰ ਕੁਝ ਨਹੀਂ ਬਲਕਿ ਇਕ ਹੋਰ ਡਰਾਮਾ ਹੈ ਜਿਸਦਾ ਮਕਸਦ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋਣ ਸਮੇਤ ਸਰਕਾਰ ਦੀਆਂ ਅਸਫਲਤਾਵਾਂ ਅਤੇ 2022 ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...