ਸਿੱਖਿਆ, ਪਬਲਿਕ ਟ੍ਰਾਂਸਪੋਰਟ, ਰਿਹਾਇਸ਼, ਖੇਡਾਂ ਅਤੇ ਸੁਰੱਖਿਆ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਪ੍ਰੋਜੈਕਟ

ਮਾਣਯੋਗ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ, ਯੂ.ਟੀ. ਚੰਡੀਗੜ੍ਹ, ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ, ਸੈਕਟਰ 17, ਚੰਡੀਗੜ੍ਹ ਦੇ ਤਿਰੰਗਾ ਪਾਰਕ ਵਿਖੇ ਲਗਭਗ 258 ਕਰੋੜ ਦੇ ਨੌਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਲਗਭਗ 80 ਕਰੋੜ ਦੇ ਦੋ ਮੁਕੰਮਲ ਪ੍ਰੋਜੈਕਟ ਅਤੇ 178 ਕਰੋੜ ਦੇ ਅਨੁਮਾਨਿਤ ਸੱਤ ਆਉਣ ਵਾਲੇ ਪ੍ਰੋਜੈਕਟ ਸ਼ਾਮਲ ਹਨ।

ਇਸ ਅਵਸਰ ‘ਤੇ ਰਾਜ ਸਭਾ ਦੇ ਸੰਸਦ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ ਅਤੇ ਚੰਡੀਗੜ੍ਹ ਦੇ ਮੇਅਰ ਸ਼੍ਰੀ ਸੌਰਭ ਜੋਸ਼ੀ ਵੀ ਮੌਜੂਦ ਸਨ।

ਪ੍ਰੋਗਰਾਮ ਦੇ ਸ਼ੁਰੂ ਵਿੱਚ, ਯੂ.ਟੀ. ਚੰਡੀਗੜ੍ਹ ਦੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ ਵੀ ਨੇ ਸੁਆਗਤੀ ਭਾਸ਼ਣ ਦਿੰਦੇ ਹੋਏ ਮੁੱਖ ਮਹਿਮਾਨ ਸ਼੍ਰੀ ਅਮਿਤ ਸ਼ਾਹ ਅਤੇ ਹੋਰ ਪਤਵੰਤਿਆਂ ਦਾ ਹਾਰਦਿਕ ਸੁਆਗਤ ਕੀਤਾ। ਉਨ੍ਹਾਂ ਨੇ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਚੰਡੀਗੜ੍ਹ ਦੇ ਨਿਵਾਸੀਆਂ ਲਈ ਸੁਵਿਧਾਵਾਂ ਦੇ ਵਿਸਤਾਰ ਵਿੱਚ ਇਨ੍ਹਾਂ ਪ੍ਰੋਜੈਕਟਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸਿੱਖਿਆ, ਖੇਡਾਂ, ਸਿਹਤ ਸੇਵਾਵਾਂ, ਪਬਲਿਕ ਟ੍ਰਾਂਸਪੋਰਟ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਚੰਡੀਗੜ੍ਹ ਦੀ ਪ੍ਰਗਤੀ ਦੇ ਨਾਲ-ਨਾਲ ਅਖੁੱਟ ਊਰਜਾ, ਕਚਰਾ ਪ੍ਰਬੰਧਨ, ਗ੍ਰੀਨ ਕਵਰ ਅਤੇ ਡਿਜੀਟਲ ਸੁਸ਼ਾਸਨ ਦੇ ਖੇਤਰ ਵਿੱਚ ਉਪਲਬਧੀਆਂ ਦਾ ਉਲੇਖ ਕੀਤਾ। ਉਨ੍ਹਾਂ ਨੇ ਨਿਰੰਤਰ ਮਾਰਗਦਰਸ਼ਨ ਅਤੇ ਸਹਿਯੋਗ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦਾ ਆਭਾਰ ਵਿਅਕਤ ਕੀਤਾ ਅਤੇ ਚੰਡੀਗੜ੍ਹ ਨੂੰ ਇੱਕ ਸਵੱਛ, ਹਰਿਤ, ਸੁਰੱਖਿਅਤ, ਸਮਾਵੇਸ਼ੀ ਅਤੇ ਭਵਿੱਖ ਦੀਆਂ ਜ਼ਰੂਰਤਾਂ ਦੇ ਅਨੁਰੂਪ ਸ਼ਹਿਰ ਬਣਾਉਣ ਦੇ ਪ੍ਰਤੀ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਦੁਹਰਾਈ।

ਆਪਣੇ ਸੰਬੋਧਨ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ। ਚੰਡੀਗੜ੍ਹ ਦੀ ਵਿਲੱਖਣ ਪਹਿਚਾਣ ਅਤੇ ਪੰਜਾਬ ਅਤੇ ਹਰਿਆਣਾ ਨਾਲ ਇਸ ਦੇ ਜੁੜਾਅ ਦਾ ਉਲੇਖ ਕਰਦੇ ਹੋਏ ਉਨ੍ਹਾਂ ਨੇ ਇਸ ਨੂੰ ਦੇਸ਼ ਦੀ ਮੋਹਰੀ ਪ੍ਰਸ਼ਾਸਨਿਕ ਇਕਾਈ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ।

ਕੇਂਦਰੀ ਗ੍ਰਹਿ ਮੰਤਰੀ ਨੇ ਇਹ ਵੀ ਸੰਕੇਤ ਦਿੱਤਾ ਕਿ ਚੰਡੀਗੜ੍ਹ ਦੇ ਨਿਵਾਸੀਆਂ ਨਾਲ ਜੁੜੇ ਲੰਬੇ ਸਮੇਂ ਤੋਂ ਲੰਬਿਤ ਮੁੱਦਿਆਂ ‘ਤੇ ਰਾਹਤ ਦਾ ਐਲਾਨ ਪ੍ਰਸ਼ਾਸਕ ਵੱਲੋਂ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਕੁਝ ਮਾਮਲੇ ਕਈ ਦਹਾਕਿਆਂ ਤੋਂ ਅਣਸੁਲਝੇ ਰਹੇ ਹਨ।

ਸ਼੍ਰੀ ਅਮਿਤ ਸ਼ਾਹ ਨੇ
ਲਗਭਗ 12 ਕਰੋੜ ਦੀ ਲਾਗਤ ਨਾਲ ਬਣੇ
ਸਾਰੰਗਪੁਰ ਸਥਿਤ ਸਰਕਾਰੀ ਹਾਈ ਸਕੂਲ ਦਾ ਉਦਘਾਟਨ ਕੀਤਾ, ਜਿਸ ਨਾਲ ਖੇਤਰ ਵਿੱਚ ਸਰਕਾਰੀ ਸਕੂਲੀ ਸਿੱਖਿਆ ਦੀਆਂ ਸੁਵਿਧਾਵਾਂ ਦਾ ਵਿਸਤਾਰ ਹੋਵੇਗਾ। ਉਨ੍ਹਾਂ ਨੇ ਲਗਭਗ 68 ਕਰੋੜ ਦੀ ਲਾਗਤ ਨਾਲ ਵਿਕਸਿਤ ਰਾਏਪੁਰ ਕਲਾਂ ਸਥਿਤ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ ਡਿਪੂ-ਅਤੇ-
ਵਰਕਸ਼ਾਪ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਬੱਸਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੀਆਂ ਸੁਵਿਧਾਵਾਂ ਨੂੰ ਮਜ਼ਬੂਤੀ ​​ਮਿਲੇਗੀ।

ਕੇਂਦਰੀ ਗ੍ਰਹਿ ਮੰਤਰੀ ਨੇ ਨਿਮਨਲਿਖਤ ਸੱਤ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ:

1. ਚੰਡੀਗੜ੍ਹ ਆਰਮਡ ਪੁਲਿਸ ਕੰਪਲੈਕਸ, ਧਨਾਸ ਵਿਖੇ 192 ਟਾਇਪ-III ਆਵਾਸ – ਲਗਭਗ 84 ਕਰੋੜ: ਇਸ ਪ੍ਰੋਜੈਕਟ ਨਾਲ ਪੁਲਿਸ ਕਰਮੀਆਂ ਲਈ ਰਿਹਾਇਸ਼ੀ ਸੁਵਿਧਾਵਾਂ ਦਾ ਵਿਸਤਾਰ ਹੋਵੇਗਾ।

2.
ਪੀਜੀਆਈਐੱਮਈਆਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਜੋੜਨ ਵਾਲਾ ਪੈਦਲ ਯਾਤਰੀ ਸਬਵੇਅ – ਲਗਭਗ 12 ਕਰੋੜ: ਇਹ ਸਬਵੇਅ ਵਿਅਸਤ ਸੜਕ ਦੇ ਪਾਰ ਦੋਹਾਂ ਸੰਸਥਾਵਾਂ ਦੇ ਦਰਮਿਆਨ ਪੈਦਲ ਯਾਤਰੀਆਂ ਦੀ ਸੁਰੱਖਿਅਤ ਆਵਾਜਾਈ ਸੁਨਿਸ਼ਚਿਤ ਕਰੇਗਾ।

3. ਚੰਡੀਗੜ੍ਹ ਕਾਲਜ ਆਵ੍ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਸੈਕਟਰ 26 ਵਿਖੇ ਲੜਕਿਆਂ ਦਾ ਹੋਸਟਲ — ਲਗਭਗ 25 ਕਰੋੜ: ਇਸ ਸੁਵਿਧਾ ਨਾਲ ਵਿਦਿਆਰਥੀਆਂ ਲਈ ਰਿਹਾਇਸ਼ੀ ਵਿਵਸਥਾ ਦਾ ਵਿਸਤਾਰ ਹੋਵੇਗਾ।

4. ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ 46 ਵਿਖੇ ਜਿਮਨੇਜ਼ੀਅਮ ਹਾਲ — ਲਗਭਗ 11 ਕਰੋੜ: ਇਸ ਪ੍ਰੋਜੈਕਟ ਨਾਲ ਇਨਡੋਰ ਖੇਡਾਂ ਅਤੇ ਸਰੀਰਕ ਤੰਦਰੁਸਤੀ ਲਈ ਸੁਵਿਧਾਵਾਂ ਨੂੰ ਮਜ਼ਬੂਤੀ ਮਿਲੇਗੀ।

5. ਸੈਕਟਰ 7 ਸਥਿਤ
ਸਪੋਰਟਸ ਕੰਪਲੈਕਸ, ਦੀ ਅਪਗ੍ਰੇਡੇਸ਼ਨ — ਲਗਭਗ 20 ਕਰੋੜ: ਇਨ੍ਹਾਂ ਕਾਰਜਾਂ ਨਾਲ ਖੇਡ ਸਬੰਧੀ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਲਈ ਸੁਵਿਧਾਵਾਂ ਵਿੱਚ ਸੁਧਾਰ ਹੋਵੇਗਾ।

6. ਪੁਲਿਸ ਸਟੇਸ਼ਨ, ਸੈਕਟਰ 49 — ਲਗਭਗ 21 ਕਰੋੜ: ਨਵੇਂ ਭਵਨ ਨਾਲ ਪੁਲਿਸਿੰਗ ਅਤੇ ਜਨ ਸੇਵਾਵਾਂ ਲਈ ਬਿਹਤਰ ਸੁਵਿਧਾਵਾਂ ਉਪਲਬਧ ਹੋਣਗੀਆਂ।

7. ਪੰਦਰਾਂ ਸਥਾਈ ਸੁਰੱਖਿਆ ਜਾਂਚ ਚੌਕੀਆਂ — ਲਗਭਗ 5 ਕਰੋੜ: ਸ਼ਹਿਰ ਦੇ ਪ੍ਰਵੇਸ਼ ਦੁਆਰ ਅਤੇ ਸੀਮਾਵਰਤੀ ਸਥਾਨਾਂ ‘ਤੇ ਬਣਨ ਵਾਲੀਆਂ ਇਹ ਸੁਵਿਧਾਵਾਂ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨਗੀਆਂ।

ਇਸ ਤੋਂ ਪਹਿਲਾਂ ਦਿਨ ਵਿੱਚ, ਕੇਂਦਰੀ ਗ੍ਰਹਿ ਮੰਤਰੀ ਨੇ ਸੈਕਟਰ 26 ਸਥਿਤ ਪੁਲਿਸ ਲਾਇਨਸ ਵਿਖੇ ਚੰਡੀਗੜ੍ਹ ਪੁਲਿਸ ਦੇ ਡਾਇਮੰਡ ਜੁਬਲੀ ਸਥਾਪਨਾ ਦਿਵਸ ਸਮਾਰੋਹ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਨ੍ਹਾਂ ਨੇ ਪੁਲਿਸ ਫੋਰਸ ਨੂੰ ਪ੍ਰਤਿਸ਼ਠਿਤ ‘ਪ੍ਰੈਜ਼ੀਡੈਂਟਸ ਕਲਰ’ ਪ੍ਰਦਾਨ ਕੀਤਾ ਅਤੇ 141 ਨਵੇਂ ਪੁਲਿਸ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਨੇ ਇਸ ਸਨਮਾਨ ਨੂੰ ਛੇ ਦਹਾਕਿਆਂ ਦੀ ਸੇਵਾ, ਸਮਰਪਣ ਅਤੇ ਨਾਗਰਿਕਾਂ ਪ੍ਰਤੀ ਸੰਵੇਦਨਸ਼ੀਲਤਾ ਦੀ ਪਹਿਚਾਣ ਦੱਸਿਆ ਅਤੇ ਚੰਡੀਗੜ੍ਹ ਪੁਲਿਸ ਦੀਆਂ ਨਾਗਰਿਕ-ਕੇਂਦ੍ਰਿਤ ਪੁਲਿਸਿੰਗ ਪਹਿਲਾਂ ਦੀ ਸ਼ਲਾਘਾ ਕੀਤੀ।