ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੰਬਿਤ ਰੇਲਵੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਅਪੀਲ

by | Jul 23, 2026 | breaking news, politics | 0 comments

ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਰਾਜ ਸਰਕਾਰ ਦੇ ਪੱਧਰ ’ਤੇ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਉਨ੍ਹਾਂ ਦੇ ਨਿੱਜੀ ਦਖ਼ਲ ਦੀ ਅਪੀਲ ਕੀਤੀ ਹੈ। ਇਨ੍ਹਾਂ ਲੰਬਿਤ ਮਾਮਲਿਆਂ ਕਾਰਨ ਪੰਜਾਬ ਦੀਆਂ ਕਈ ਅਹਿਮ ਰੇਲਵੇ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਦੇ ਕੰਮ ਵਿੱਚ ਦੇਰੀ ਹੋ ਰਹੀ ਹੈ।

ਆਪਣੇ ਪੱਤਰ ਵਿੱਚ ਸ਼੍ਰੀ ਬਿੱਟੂ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਨਾ ਸਿਰਫ਼ ਰਾਸ਼ਟਰੀ ਮਹੱਤਵ ਦਾ ਵਿਸ਼ਾ ਹੈ, ਸਗੋਂ ਪੰਜਾਬ ਵਿੱਚ ਰੇਲ ਸੰਪਰਕ ਨੂੰ ਮਜ਼ਬੂਤ ਕਰਨ, ਆਰਥਿਕ ਵਿਕਾਸ ਨੂੰ ਤੇਜ਼ੀ ਦੇਣ, ਉਦਯੋਗਿਕ ਤਰੱਕੀ ਨੂੰ ਉਤਸ਼ਾਹਿਤ ਕਰਨ, ਯਾਤਰੀਆਂ ਅਤੇ ਮਾਲ ਢੁਆਈ ਦੀਆਂ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਦੇ ਸਮੁੱਚੇ ਵਿਕਾਸ ਲਈ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਅਤੇ ਮਨਜ਼ੂਰੀਆਂ ਦਿੱਤੀਆਂ ਗਈਆਂ ਹਨ, ਪਰ ਰਾਜ ਸਰਕਾਰ ਦੇ ਪੱਧਰ ’ਤੇ ਜ਼ਮੀਨ ਅਧਿਗ੍ਰਹਿਣ, ਕਾਨੂੰਨੀ ਮਨਜ਼ੂਰੀਆਂ ਅਤੇ ਪ੍ਰਸ਼ਾਸਨਿਕ ਪ੍ਰਵਾਨਗੀਆਂ ਲੰਬਿਤ ਹੋਣ ਕਾਰਨ ਕਈ ਮਹੱਤਵਪੂਰਨ ਪ੍ਰੋਜੈਕਟ ਪ੍ਰਭਾਵਿਤ ਹੋ ਰਹੇ ਹਨ।

ਆਪਣੇ ਪੱਤਰ ਵਿੱਚ ਸ਼੍ਰੀ ਬਿੱਟੂ ਨੇ ਜਿਨ੍ਹਾਂ ਮੁੱਖ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਹੈ, ਉਹ ਹਨ—

ਫਿਰੋਜ਼ਪੁਰ–ਪੱਟੀ ਨਵੀਂ ਰੇਲ ਲਾਈਨ ਪ੍ਰੋਜੈਕਟ:
25.72 ਕਿਲੋਮੀਟਰ ਲੰਬੀ ਇਸ ਰੇਲ ਲਾਈਨ ਲਈ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ 165.69 ਹੈਕਟੇਅਰ ਜ਼ਮੀਨ ਦਾ ਅਧਿਗ੍ਰਹਿਣ ਕੀਤਾ ਜਾਣਾ ਹੈ। ਰੇਲਵੇ ਮੰਤਰਾਲੇ ਵੱਲੋਂ ਜ਼ਮੀਨ ਅਧਿਗ੍ਰਹਿਣ ਲਈ ₹194.11 ਕਰੋੜ ਦੀ ਪੂਰੀ ਰਕਮ ਦਸੰਬਰ 2025 ਵਿੱਚ ਪੰਜਾਬ ਸਰਕਾਰ ਨੂੰ ਜਮ੍ਹਾਂ ਕਰਵਾ ਦਿੱਤੀ ਗਈ ਸੀ, ਪਰ ਅੱਜ ਤੱਕ ਅਧਿਗ੍ਰਹਿਤ ਜ਼ਮੀਨ ਦਾ ਕਬਜ਼ਾ ਰੇਲਵੇ ਨੂੰ ਨਹੀਂ ਦਿੱਤਾ ਗਿਆ, ਜਿਸ ਕਾਰਨ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ।

ਰਾਜਪੁਰਾ–ਮੋਹਾਲੀ ਨਵੀਂ ਰੇਲ ਲਾਈਨ ਪ੍ਰੋਜੈਕਟ:
18.11 ਕਿਲੋਮੀਟਰ ਲੰਬੀ ਇਸ ਪ੍ਰੋਜੈਕਟ ਦਾ ਕੰਮ ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਜ਼ਮੀਨ ਅਧਿਗ੍ਰਹਿਣ ਲੰਬਿਤ ਹੋਣ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਸ਼੍ਰੀ ਬਿੱਟੂ ਨੇ ਇਸ ਪ੍ਰਕਿਰਿਆ ਨੂੰ ਤਰਜੀਹੀ ਅਧਾਰ ’ਤੇ ਪੂਰਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪ੍ਰੋਜੈਕਟ ਦਾ ਕੰਮ ਸਮੇਂ ਸਿਰ ਅੱਗੇ ਵੱਧ ਸਕੇ।

ਨੰਗਲ ਡੈਮ–ਤਲਵਾੜਾ–ਮੁਕੇਰੀਆਂ ਨਵੀਂ ਰੇਲ ਲਾਈਨ ਪ੍ਰੋਜੈਕਟ:
ਇਸ ਪ੍ਰੋਜੈਕਟ ਅਧੀਨ ਦੋ ਪ੍ਰਸਤਾਵਾਂ ਲਈ ਸਟੇਜ-II ਜੰਗਲਾਤ ਮਨਜ਼ੂਰੀ ਮਿਲ ਚੁੱਕੀ ਹੈ, ਜਦਕਿ ਤੀਜੇ ਪ੍ਰਸਤਾਵ ਲਈ ਪੰਜਾਬ ਦੇ ਮੁੱਖ ਜੰਗਲੀ ਜੀਵ ਸੰਰਕਸ਼ਕ ਵੱਲੋਂ ਵਾਈਲਡਲਾਈਫ ਮਿਟੀਗੇਸ਼ਨ ਪਲਾਨ ਦੀ ਮਨਜ਼ੂਰੀ ਹਾਲੇ ਲੰਬਿਤ ਹੈ। ਰੇਲਵੇ ਵੱਲੋਂ 16 ਜੂਨ 2026 ਨੂੰ ਇਕੀਕ੍ਰਿਤ ਵਾਈਲਡਲਾਈਫ ਮਿਟੀਗੇਸ਼ਨ ਪਲਾਨ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਅੰਤਿਮ ਜੰਗਲਾਤ ਮਨਜ਼ੂਰੀ ਪ੍ਰਾਪਤ ਕਰਨ ਅਤੇ ਪ੍ਰੋਜੈਕਟ ਨੂੰ ਅੱਗੇ ਵਧਾਉਣ ਲਈ ਇਸ ਯੋਜਨਾ ਦੀ ਜਲਦੀ ਮਨਜ਼ੂਰੀ ਬਹੁਤ ਜ਼ਰੂਰੀ ਹੈ।

ਰਾਮਾਂ ਮੰਡੀ–ਸੱਦਾ ਸਿੰਘਵਾਲਾ ਨਵੀਂ ਰੇਲ ਲਾਈਨ ਪ੍ਰੋਜੈਕਟ:
ਮਾਨਸਾ–ਬਠਿੰਡਾ ਡਬਲਿੰਗ ਪ੍ਰੋਜੈਕਟ ਅਧੀਨ ਆਉਣ ਵਾਲੀ ਇਸ ਮਹੱਤਵਪੂਰਨ ਰੇਲ ਲਾਈਨ ਲਈ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁੱਲ 192.42 ਹੈਕਟੇਅਰ ਜ਼ਮੀਨ ਦਾ ਅਧਿਗ੍ਰਹਿਣ ਕੀਤਾ ਜਾਣਾ ਹੈ। ਸ਼੍ਰੀ ਬਿੱਟੂ ਨੇ ਰਾਜ ਸਰਕਾਰ ਨੂੰ ਇਸ ਪ੍ਰਕਿਰਿਆ ਨੂੰ ਤਰਜੀਹੀ ਅਧਾਰ ’ਤੇ ਪੂਰਾ ਕਰਨ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ, ਸ਼੍ਰੀ ਬਿੱਟੂ ਨੇ ਪੰਜਾਬ ਵਿੱਚ ਵੱਖ-ਵੱਖ ਰੋਡ ਓਵਰ ਬ੍ਰਿਜ਼ (ROB) ਅਤੇ ਲਿਮਿਟਡ ਹਾਈਟ ਸਬਵੇਅ (LHS) ਪ੍ਰੋਜੈਕਟਾਂ ਵਿੱਚ ਹੋ ਰਹੀ ਦੇਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨ ਅਧਿਗ੍ਰਹਿਣ ਨਾਲ ਸਬੰਧਤ ਵਿਵਾਦਾਂ, ਐਨਓਸੀ (NOC), ਸੜਕਾਂ ਬੰਦ ਕਰਨ ਦੀ ਮਨਜ਼ੂਰੀ, ਟ੍ਰੈਫਿਕ ਡਾਇਵਰਜ਼ਨ ਯੋਜਨਾਵਾਂ ਦੀ ਪ੍ਰਵਾਨਗੀ ਅਤੇ ਹੋਰ ਪ੍ਰਸ਼ਾਸਨਿਕ ਮਨਜ਼ੂਰੀਆਂ ਲੰਬਿਤ ਹੋਣ ਕਾਰਨ ਕਈ ਪ੍ਰੋਜੈਕਟ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਲੁਧਿਆਣਾ, ਫਾਜ਼ਿਲਕਾ, ਸੰਗਰੂਰ, ਹੁਸ਼ਿਆਰਪੁਰ, ਮੋਹਾਲੀ, ਬਠਿੰਡਾ, ਜਲੰਧਰ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਲੋੜੀਂਦੀਆਂ ਮਨਜ਼ੂਰੀਆਂ ਹਾਲੇ ਤੱਕ ਨਹੀਂ ਮਿਲੀਆਂ, ਜਿਸ ਕਾਰਨ ਇਨ੍ਹਾਂ ਪ੍ਰੋਜੈਕਟਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਹੋ ਰਹੀ ਹੈ।

ਸ਼੍ਰੀ ਬਿੱਟੂ ਨੇ ਕਿਹਾ ਕਿ ਇਨ੍ਹਾਂ ਰੇਲਵੇ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪੰਜਾਬ ਵਿੱਚ ਰੇਲ ਸੰਪਰਕ ਹੋਰ ਮਜ਼ਬੂਤ ਹੋਵੇਗਾ, ਮਾਲ ਢੁਆਈ ਅਤੇ ਲੌਜਿਸਟਿਕਸ ਪ੍ਰਣਾਲੀ ਵਿੱਚ ਸੁਧਾਰ ਆਵੇਗਾ, ਲੈਵਲ ਕਰਾਸਿੰਗਾਂ ਖਤਮ ਹੋਣ ਨਾਲ ਸੜਕ ਸੁਰੱਖਿਆ ਵਿੱਚ ਵੱਡਾ ਸੁਧਾਰ ਹੋਵੇਗਾ, ਉਦਯੋਗਿਕ ਅਤੇ ਖੇਤੀਬਾੜੀ ਵਿਕਾਸ ਨੂੰ ਗਤੀ ਮਿਲੇਗੀ, ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।

ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕਰਦਿਆਂ ਸ਼੍ਰੀ ਬਿੱਟੂ ਨੇ ਬੇਨਤੀ ਕੀਤੀ ਕਿ ਸਬੰਧਤ ਵਿਭਾਗਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਨੂੰ ਸਭ ਤੋਂ ਉੱਚੀ ਤਰਜੀਹ ਦਿੱਤੀ ਜਾਵੇ, ਤਾਂ ਜੋ ਸਾਲਾਂ ਤੋਂ ਲੰਬਿਤ ਇਹ ਮਹੱਤਵਪੂਰਨ ਰੇਲਵੇ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਕੀਤੇ ਜਾ ਸਕਣ।

ਸ਼੍ਰੀ ਬਿੱਟੂ ਨੇ ਕਿਹਾ, “ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਭੂਤਪੂਰਵ ਨਿਵੇਸ਼ ਕੀਤਾ ਹੈ। ਇਨ੍ਹਾਂ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਮੁਕੰਮਲ ਕਰਨ ਅਤੇ ਪੰਜਾਬ ਦੇ ਲੋਕਾਂ ਤੱਕ ਇਨ੍ਹਾਂ ਦਾ ਲਾਭ ਜਲਦੀ ਪਹੁੰਚਾਉਣ ਲਈ ਰਾਜ ਸਰਕਾਰ ਦਾ ਸਮੇਂ ਸਿਰ ਸਹਿਯੋਗ ਬਹੁਤ ਜ਼ਰੂਰੀ ਹੈ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...