ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Aug 10, 2026 | AGRICULTURE UPDATES, breaking news, daily, politics | 0 comments

ਕੇਂਦਰ ਨੇ ਪੰਜਾਬ ਦੀਆਂ ਮੰਡੀਆਂ ‘ਚ ਪਿਆ ਪੁਰਾਣਾ ਸਟਾਕ 20 ਸਤੰਬਰ ਤੱਕ ਚੁੱਕਣ ਦੀ ਹਾਮੀ ਭਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਤਿਆਰੀਆਂ ਤੇਜ਼ ਕੀਤੀਆਂ; ਕਿਸਾਨਾਂ ਨੂੰ ਆਪਣੀ ਫਸਲ ਵੇਚਣ ‘ਚ ਕੋਈ ਦਿੱਕਤ ਨਹੀਂ ਆਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੂੰ ਕਿਸਾਨਾਂ ਦੀਆਂ ਫਸਲਾਂ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੀ ਅਪੀਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇਸ਼ ਦਾ ਅੰਨ ਭੰਡਾਰ; ਸੂਬਾ ਇਸ ਸਾਲ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚੌਲ ਸਪਲਾਈ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਦਿਆਂ’ਤੇ ਚਰਚਾ ਕੀਤੀ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨਬ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।

ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵੱਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋੜੀਂਦੀ ਭੰਡਾਰਨ ਥਾਂ ਅਤੇ ਢੁਕਵੇਂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਨਾ ਸਿਰਫ ਪੰਜਾਬ ਦੇ ਕਿਸਾਨਾਂ ਲਈ ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਲਈ ਵੀ ਅਤਿ ਮਹੱਤਵਪੂਰਨ ਹੈ।

ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2025-26 ਦੇ ਚਾਵਲ ਦੀ ਡਿਲੀਵਰੀ ਲਈ ਲੋੜੀਂਦੀ ਭੰਡਾਰਨ ਥਾਂ ਬਣਾਉਣ ਦੀ ਤੁਰੰਤ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਆਪਣੀ ਮੁਲਾਕਾਤ ਦੌਰਾਨ, ਮੈਂ ਪੰਜਾਬ ਤੋਂ 18 ਲੱਖ ਮੀਟ੍ਰਿਕ ਟਨ ਚਾਵਲ ਤੁਰੰਤ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੇ ਸਟਾਕ ਦਾ ਚਾਵਲ ਕੇਂਦਰੀ ਪੂਲ ਵਿੱਚ ਪਹੁੰਚਾਉਣ ਲਈ ਪਹਿਲਾਂ ਢੁਕਵੀਂ ਭੰਡਾਰਨ ਥਾਂ ਬਣਾਉਣਾ ਅਤਿ ਜ਼ਰੂਰੀ ਹੈ। ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਕੋਲ ਜਗ੍ਹਾ ਦੀ ਲਗਾਤਾਰ ਘਾਟ ਦੇ ਬਾਵਜੂਦ, ਸਾਡੀਆਂ ਰਾਜ ਖਰੀਦ ਏਜੰਸੀਆਂ ਨੇ ਹੁਣ ਤੱਕ ਐਫ.ਸੀ.ਆਈ. ਨੂੰ 86 ਲੱਖ ਮੀਟ੍ਰਿਕ ਟਨ ਚਾਵਲ ਸਫਲਤਾਪੂਰਵਕ ਸਪਲਾਈ ਕਰ ਦਿੱਤਾ ਹੈ।”

ਸਾਉਣੀ ਮੰਡੀਕਰਨ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “18 ਲੱਖ ਮੀਟਰਕ ਟਨ ਥਾਂ ਦੀ ਉਪਲੱਬਧਤਾ ਇਹ ਯਕੀਨੀ ਬਣਾਏਗੀ ਕਿ ਲੰਬਿਤ ਚੌਲਾਂ ਨੂੰ ਜਲਦੀ ਤੋਂ ਜਲਦੀ ਐਫ.ਸੀ.ਆਈ. ਨੂੰ ਪਹੁੰਚਾਇਆ ਜਾਵੇ। 2025-26 ਸੀਜ਼ਨ ਚੌਲਾਂ ਦੀ ਡਿਲਿਵਰੀ ਨੂੰ ਸਮੇਂ ਸਿਰ ਪੂਰਾ ਕਰਨ ਨਾਲ ਆਉਣ ਵਾਲੇ ਸੀਜ਼ਨ ਲਈ ਚੌਲ ਮਿੱਲਰਾਂ ਨੂੰ ਵੀ ਉਤਸ਼ਾਹ ਮਿਲੇਗਾ । ਪੰਜਾਬ ਕੇਂਦਰ ਦੀ ਇੰਪਰੁਵੇਡ ਰਾਈਸ ਸਬੰਧੀ ਪ੍ਰਮੁੱਖ ਯੋਜਨਾ ਵਿੱਚ ਯੋਗਦਾਨ ਪਾਉਣ ਵਿੱਚ ਮੋਹਰੀ ਰਿਹਾ ਹੈ ਅਤੇ ਪਹਿਲਾਂ ਹੀ ਐਫ.ਸੀ.ਆਈ. ਨੂੰ 11.70 ਲੱਖ ਮੀਟਰਕ ਟਨ ਤੋਂ ਵੱਧ ਇੰਪਰੁਵਡ ਰਾਈਸ ਉਪਲੱਬਧ ਕਰਵਾ ਚੁੱਕਾ ਹੈ।”

ਕੇਂਦਰੀ ਖੁਰਾਕ ਮੰਤਰੀ ਨੂੰ ਆਉਣ ਵਾਲੇ ਖਰੀਫ਼ ਸੀਜ਼ਨ ਲਈ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸਾਡੇ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਨਤੀਜੇ ਵਜੋਂ, ਸੂਬੇ ਵਿੱਚ ਇਸ ਸਾਲ 180 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਨਾਲ ਇੱਕ ਹੋਰ ਬੰਪਰ ਫਸਲ ਹੋਣ ਦੀ ਉਮੀਦ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕਿਸਾਨਾਂ ਲਈ ਇੱਕ ਹੋਰ ਨਿਰਵਿਘਨ ਖਰੀਦ ਅਨੁਭਵ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਮੈਂ ਕੇਂਦਰ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਕੇਂਦਰ ਦੀਆਂ ਭਲਾਈ ਸਕੀਮਾਂ ਦੇ ਤਹਿਤ ਚੌਲ ਮਿੱਲਾਂ ਅਤੇ ਮੰਡੀ ਯਾਰਡਾਂ ਵਿੱਚ ਪਈ 27 ਲੱਖ ਮੀਟਰਿਕ ਟਨ ਕਣਕ ਨੂੰ ਰਾਜ ਤੋਂ ਦੂਜੇ ਖਪਤਕਾਰ ਰਾਜਾਂ ਵਿੱਚ ਤੁਰੰਤ ਚੁੱਕਣਾ ਯਕੀਨੀ ਬਣਾਇਆ ਜਾਵੇ। ਇਹ ਖਰੀਫ ਸੀਜਨ 2026-27 ਦੌਰਾਨ ਆਉਣ ਵਾਲੇ ਝੋਨੇ ਲਈ ਸਰਵੋਤਮ ਸਟੋਰੇਜ ਸਪੇਸ ਨੂੰ ਯਕੀਨੀ ਬਣਾਏਗਾ।”

ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...