ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

by | Jun 11, 2025 | breaking news, daily | 0 comments

* ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਵਿੱਚ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ: ਅਰਵਿੰਦ ਕੇਜਰੀਵਾਲ
* ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰ ਰਿਹਾ ਹੈ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਸ਼ਕਤੀ ਬਣਾ ਰਿਹਾ ਹੈ: ਮੁੱਖ ਮੰਤਰੀ ਮਾਨ

ਜਲੰਧਰ, 11 ਜੂਨ

ਪੰਜਾਬ ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ ‘ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ।

ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ ਉਦਯੋਗ ਦੀ ਵਿਸ਼ਵ-ਵਿਆਪੀ ਸਾਖ ਨੂੰ ਉਜਾਗਰ ਕਰਦੇ ਹੋਏ ਆਗੂਆਂ ਨੇ ਮਿਹਨਤੀ ਅਤੇ ਦੂਰਦਰਸ਼ੀ ਨਿਰਮਾਤਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਲਗਾਤਾਰ ਵਿਸ਼ਵ ਪੱਧਰੀ ਉਤਪਾਦ ਬਣਾਏ ਹਨ। ਉਨ੍ਹਾਂ ਨੇ ਇਸ ਵਧਦੇ ਹੋਏ ਖੇਤਰ ਨੂੰ ਮਜ਼ਬੂਤ ​​ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਤੇ ਉੱਦਮੀਆਂ ਦੀ ਧਰਤੀ ਰਹੀ ਹੈ ਅਤੇ ਅੱਜ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ ਉਥਾਨ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਉਦਯੋਗਿਕ ਨੀਤੀਆਂ ਵਿਸ਼ੇਸ਼ ਤੌਰ ‘ਤੇ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਤਿਆਰ ਕੀਤੀਆਂ ਗਈਆਂ ਹਨ, ਜੋ ਸੱਚਮੁੱਚ ਸੁਵਿਧਾਜਨਕ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਉਦਯੋਗ ਦੀਆਂ ਸਾਰੀਆਂ ਪ੍ਰਮੁੱਖ ਮੰਗਾਂ ਨੂੰ ਕੁਸ਼ਲਤਾ ਨਾਲ ਪੂਰਾ ਕੀਤਾ ਹੈ।

ਦੋਵਾਂ ਆਗੂਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਇਸ ਵੇਲੇ ਦੇਸ਼ ਵਿੱਚ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਮਾਣ ਕਰਦਾ ਹੈ, ਜੋ ਉਦਯੋਗਿਕ ਨਿਵੇਸ਼ ਨੂੰ ਹੋਰ ਵੀ ਆਕਰਸ਼ਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਹਿਲਾਂ ਹੀ 1.05 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕਰ ਲਏ ਹਨ, ਜਿਸ ਵਿੱਚ ਲਗਭਗ ਪੰਜ ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਪ੍ਰਮੁੱਖ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਵੱਧ ਰਹੀਆਂ ਹਨ, ਸੂਬੇ ਦੇ ਕਾਰੋਬਾਰ ਪੱਖੀ ਮਾਹੌਲ, ਮਜ਼ਬੂਤ ​​ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ​​ਉਦਯੋਗਿਕ ਕਾਰਜ ਨੈਤਿਕਤਾ ਦਾ ਪੂਰਾ ਫਾਇਦਾ ਉਠਾ ਰਹੀਆਂ ਹਨ।

ਸਾਵੀ ਇੰਟਰਨੈਸ਼ਨਲ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੰਪਨੀ ਇਸ ਗੱਲ ਦੀ ਮਿਸਾਲ ਦਿੰਦੀ ਹੈ ਕਿ ਕਿਵੇਂ ਪੰਜਾਬੀ ਆਪਣੀ ਮਿਹਨਤ, ਵਚਨਬੱਧਤਾ ਅਤੇ ਦ੍ਰਿਸ਼ਟੀ ਨਾਲ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਉਂਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੱਚਮੁੱਚ ਆਲਮੀ ਨਾਗਰਿਕ ਹਨ, ਜੋ ਆਪਣੀ ਲਚਕੀਲੇਪਣ ਅਤੇ ਉੱਦਮ ਦੀ ਭਾਵਨਾ ਲਈ ਮਸ਼ਹੂਰ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਉਦਯੋਗਪਤੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕੇਜਰੀਵਾਲ ਅਤੇ ਮਾਨ ਦੋਵਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਉਦਯੋਗ ਦੇ ਮਿਆਰ ਨੂੰ ਉੱਚਾ ਚੁੱਕਣਾ ਜਾਰੀ ਰੱਖਣਗੇ। ਉਨ੍ਹਾਂ ਨੇ ਖੇਡ ਨਿਰਮਾਣ ਖੇਤਰ ਨੂੰ ਹੋਰ ਵੀ ਉੱਚਾਈਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...