ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

by | Sep 26, 2025 | breaking news, daily | 0 comments

ਕੇਰਲ ਸਰਕਾਰ ਦੇ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 25 ਸਤੰਬਰ

ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ
ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ। ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ ‘ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ।

ਭਵਿੱਖੀ ਯੋਜਨਾਵਾਂ ਸਾਂਝੀਆਂ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਫਲਾਂ ਅਤੇ ਸਬਜ਼ੀਆਂ ਦੀਆਂ ਪ੍ਰੋਸੈਸਿੰਗ ਯੂਨਿਟਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਬਿਹਤਰ ਮਾਰਕੀਟ ਮੁੱਲ ਮਿਲ ਸਕੇ। ਉਨ੍ਹਾਂ ਕਿਹਾ ਕਿ ਨਵੇਂ ਕੋਲਡ ਸਟੋਰੇਜ, ਵੈਲਿਊ ਐਡੀਸ਼ਨ ਸੈਂਟਰ ਅਤੇ ਐਗਰੋ-ਪ੍ਰੋਸੈਸਿੰਗ ਕਲੱਸਟਰ ਬਣਾਏ ਜਾ ਰਹੇ ਹਨ।

ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ.ਪ੍ਰਸਾਦ ਨੇ ਕਿਹਾ ਕਿ ਪੰਜਾਬ ਵੱਲੋਂ ਕਿਸਾਨਾਂ ਲਈ ਕੀਤੇ ਜਾ ਰਹੇ ਅਜਿਹੇ ਪ੍ਰਗਤੀਸ਼ੀਲ ਉਪਾਅ ਸ਼ਲਾਘਾ ਯੋਗ ਯੋਗ ਹਨ। ਉਨ੍ਹਾਂ ਨੇ ਪੰਜਾਬ ਦੇ ਬਾਗਬਾਨੀ ਮਾਡਲ ਨੂੰ ਦੂਜੇ ਰਾਜਾਂ ਲਈ ਇੱਕ ਰੋਡਮੈਪ ਦੱਸਿਆ ਹੈ। ਆਪਣੇ ਰਾਜ ਦੇ ਵੇਰਵੇ ਸਾਂਝੇ ਕਰਦਿਆਂ ਕੇਰਲ ਦੇ ਖੇਤੀਬਾੜੀ ਮੰਤਰੀ ਪੀ.ਪ੍ਰਸਾਦ ਨੇ ਕਿਹਾ ਕਿ ਕੇਰਲ ਵਿੱਚ ਬਾਗਬਾਨੀ ਲਗਭਗ 22 ਲੱਖ ਹੈਕਟੇਅਰ ਨੂੰ ਕਵਰ ਕਰਦੀ ਹੈ, ਜਿਸ ਵਿੱਚ ਕੇਲਾ, ਨਾਰੀਅਲ, ਮਸਾਲੇ ਅਤੇ ਸਬਜ਼ੀਆਂ ਵਰਗੀਆਂ ਫਸਲਾਂ ‘ਤੇ ਮੁੱਖ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਮੰਤਰੀ ਮੋਹਿੰਦਰ ਭਗਤ ਨੂੰ ਕੇਰਲ ਵਿੱਚ ਹੋਣ ਵਾਲੇ ਅੰਤਰਰਾਸ਼ਟਰੀ ਖੇਤੀਬਾੜੀ ਮੇਲੇ “ਵੈਗਾ” ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।

ਸਦਭਾਵਨਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਸੰਕੇਤ ਵਜੋਂ ਮੰਤਰੀ ਮੋਹਿੰਦਰ ਭਗਤ ਨੇ ਕੇਰਲਾ ਦੇ ਖੇਤੀਬਾੜੀ ਮੰਤਰੀ ਨੂੰ ਪੰਜਾਬ ਦੀ ਇੱਕ ਫੁਲਕਾਰੀ ਭੇਟ ਕੀਤੀ ਅਤੇ ਮੰਤਰੀ ਪੀ.ਪ੍ਰਸਾਦ ਨੇ ਮੰਤਰੀ ਭਗਤ ਨੂੰ ਇੱਕ ਰਵਾਇਤੀ ਕੇਰਲਾ ਸੱਪ ਕਿਸ਼ਤੀ ਅਤੇ ਧੋਤੀ ਯਾਦਗਾਰੀ ਚਿੰਨ੍ਹ ਵੱਜੋਂ ਭੇਟ ਕੀਤੀ। ਦੋਵਾਂ ਧਿਰਾਂ ਨੇ ਬਾਗਬਾਨੀ ਵਿੱਚ ਅੰਤਰ-ਰਾਜੀ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...