ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

by | Aug 31, 2026 | breaking news, daily, politics | 0 comments

ਖਰੜ ਦੇ ਪਿੰਡ ਝੰਜੇੜੀ ਵਿਖੇ ਰੱਖੇ ਸਮਾਗਮ ਦੌਰਾਨ ਕੀਤੀ ਸ਼ਮੂਲੀਅਤ

ਪ੍ਰਧਾਨਮੰਤਰੀ ਦੇ ਸੰਕਲਪ ‘ਨਸ਼ਾ ਮੁਕਤ ਭਾਰਤ’ ਮੁਹਿੰਮ ਦਾ ਹਰ ਵਰਗ ਸਾਥ ਦੇਵੇ : ਕੇਵਲ ਸਿੰਘ ਢਿੱਲੋਂ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ‘ਡਬਲ ਇੰਜਣ’ ਭਾਜਪਾ ਸਰਕਾਰ ਦੀ ਲੋੜ: ਕੇਵਲ ਸਿੰਘ ਢਿੱਲੋਂ

ਆਪ ਸਰਕਾਰ ‘ਚ ਪੰਜਾਬ ਅੰਦਰ ਨਸ਼ਾ ਕਈ ਗੁਣਾ ਵਧਿਆ; ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਖ਼ਾਤਮਾ: ਕੇਵਲ ਸਿੰਘ ਢਿੱਲੋਂ

ਰਾਸ਼ਟਰ ਨਿਰਮਾਣ ਅਤੇ ਸਮਾਜਿਕ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਮੰਚ ਹੈ ‘ਮਨ ਕੀ ਬਾਤ’: ਪੰਜਾਬ ਭਾਜਪਾ ਪ੍ਰਧਾਨ

ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ ਜ਼ਿਲੇ ਦੇ ਹਲਕੇ ਖਰੜ ਦੇ ਪਿੰਡ ਝੰਜੇੜੀ ਵਿਖੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇਹ ਸਮਾਗਮ ਸੁਣਿਆ।
ਇਸ ਉਪਰੰਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਰਾਸ਼ਟਰ ਨਿਰਮਾਣ, ਜਨਤਕ ਭਾਗੀਦਾਰੀ ਅਤੇ ਸਮਾਜਿਕ ਜਾਗਰੂਕਤਾ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਚੁੱਕਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੇਰਨਾਦਾਇਕ ਸੰਦੇਸ਼ਾਂ ਨੂੰ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਦੇਸ਼ ਵਾਸੀਆਂ ਨੂੰ ਜਲ ਸੰਭਾਲ, ਸਵੱਛਤਾ, ਵਾਤਾਵਰਣ ਸੰਭਾਲ, ਮਹਿਲਾ ਸਸ਼ਕਤੀਕਰਨ, ਆਤਮਨਿਰਭਰ ਭਾਰਤ, ਸਥਾਨਕ ਉਤਪਾਦਾਂ ਦੀ ਵਰਤੋਂ, ਵਿਗਿਆਨ ਅਤੇ ਇਨੋਵੇਸ਼ਨ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੇ ਵਿਸ਼ਿਆਂ ‘ਤੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੇ ਵਿਚਾਰ ਸਮਾਜ ਨੂੰ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਦੇਸ਼ ਦੇ ਭਲੇ ਲਈ ਕੰਮ ਕਰਨ ਦੀ ਪ੍ਰੇਰਨਾ ਵੀ ਦਿੰਦੇ ਹਨ।
ਪ੍ਰਧਾਨ ਢਿੱਲੋਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਸ਼ੇ ਦੇ ਮੁੱਦੇ ਨੂੰ ਉਭਾਰਿਆ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਉਪਰ ਜ਼ੋਰ ਦਿੱਤਾ ਹੈ।ਪ੍ਰਧਾਨ ਮੰਤਰੀ ਮੋਦੀ ਦੇ ਸੰਕਲਪ ਅਨੁਸਾਰ ‘ਨਸ਼ਾ-ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ’ ਮੁਹਿੰਮ ਦਾ ਸਾਥ ਦੇ ਕੇ ਦੇਸ਼ ਦੇ ਨੌਜਵਾਨਾਂ ਦਾ ਉੱਜਵਲ ਭਵਿੱਖ ਬਣਾਉਣ ਦੀ ਲੋੜ ਹੈ।
ਉਹਨਾਂ ਕਿਹਾ ਕਿ ਇਸ ਨਸ਼ਾ ਮੁਕਤ ਮੁਹਿੰਮ ਦੀ ਸਭ ਤੋਂ ਵਧੇਰੇ ਲੋੜ ਪੰਜਾਬ ਨੂੰ ਹੈ, ਕਿਉਂਕਿ ਪੰਜਾਬ ਇਸ ਸਮੇਂ ਨਸ਼ੇ ਦੀ ਦਲਦਲ ਵਿੱਚ ਡੁੱਬ ਚੁੱਕਿਆ ਹੈ। ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ੇ ਕੀ ਗੁਣਾ ਵਧ ਗਿਆ ਹੈ। ਉਹਨਾਂ ਹਰ ਵਰਗ ਨੂੰ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਡਬਲ ਇੰਜਣ ਦੀ ਭਾਜਪਾ ਸਰਕਾਰ ਦੀ ਲੋੜ ਹੈ ਅਤੇ ਇਹ ਸਮਾਜਿਕ ਅਲਾਮਤ ਦਾ ਖਾਤਮਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮਾਗਮ ਵਿੱਚ ਮਹਿਲਾ ਸਸ਼ਕਤੀਕਰਨ, ਕਿਸਾਨੀ, ਖੇਤੀ ਅਤੇ ਗਰੀਬ ਤਬਕੇ ਦੇ ਅਹਿਮ ਮੁੱਦੇ ਉਠਾਏ ਹਨ, ਜੋ ਪ੍ਰਧਾਨ ਮੰਤਰੀ ਮੋਦੀ ਦੇ ਸਭਕਾ ਸਾਥ ਸਭਕਾ ਵਿਕਾਸ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਇਸ ਪ੍ਰੋਗਰਾਮ ਵਿੱਚ ਭਾਜਪਾ ਦੇ ਕੌਮੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸੰਜੀਵ ਵਿਸ਼ਸਟ ਵੀ ਹਾਜ਼ਰ ਸਨ।
ਇਸ ਸਮਾਗਮ ਦੌਰਾਨ ਹਾਜ਼ਰ ਸਾਰੇ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਸੰਦੇਸ਼ਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਕਲਪ ਲਿਆ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...