ਕੈਬਨਟ ਮੰਤਰੀ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਦੀਆਂ ਮੰਡੀਆਂ ਦਾ ਦੌਰਾ

by | Apr 20, 2025 | breaking news, daily | 0 comments

ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਅਤੇ 72 ਘੰਟਿਆਂ ਵਿੱਚ ਹੋਵੇਗੀ ਲਿਫਟਿੰਗ – ਧਾਲੀਵਾਲ

ਅੰਮ੍ਰਿਤਸਰ, 20 ਅਪ੍ਰੈਲ
ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹਲਕੇ ਅਜਨਾਲਾ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਮੰਡੀਆਂ ਵਿੱਚੋਂ ਖਰੀਦ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਜਾਂ ਆੜਤੀਆਂ ਕਿਸੇ ਨੂੰ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ, ਜਿਸ ਉੱਤੇ ਅਮਲ ਹੋਵੇਗਾ।

ਉਹਨਾਂ ਕਿਸਾਨਾਂ ਨੂੰ ਇਸ ਵਾਰ ਦੀ ਬੰਪਰ ਫਸਲ ਲਈ ਵਧਾਈ ਦਿੰਦਿਆਂ ਕਿਹਾ ਕਿ ਹੁਣ ਤੱਕ ਮੰਡੀਆਂ ਵਿੱਚ ਆਈ ਕਣਕ ਨੇ ਬਹੁਤ ਵਧੀਆ ਸੀਜਨ ਦੀ ਭਵਿੱਖਬਾਣੀ ਕੀਤੀ ਹੈ। ਧਾਲੀਵਾਲ ਨੇ ਅੱਜ ਅਜਨਾਲਾ, ਚਮਿਆਰੀ, ਅਵਾਣ ਅਤੇ ਸੁਧਾਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ।

ਕੈਬਨਿਟ ਮੰਤਰੀ ਨੇ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਦਿੱਤੀਆਂ ਗਈਆਂ ਸੁਵਿਧਾਵਾਂ ਤੇ ਸਫਾਈ ਪ੍ਰਬੰਧਾਂ ਦਾ ਵਿਸ਼ੇਸ਼ ਤੌਰ ਉੱਤੇ ਜਾਇਜਾ ਲਿਆ। ਵਰਨਣ ਯੋਗ ਹੈ ਕਿ ਅਜਨਾਲਾ ਦੀ ਅਨਾਜ ਮੰਡੀ ਜੋ ਕਿ ਸ਼ਹਿਰ ਦੇ ਬਿਲਕੁਲ ਨਾਲ ਹੈ , ਨੂੰ ਕੈਬਨਿਟ ਮੰਤਰੀ ਸ ਧਾਲੀਵਾਲ ਵੱਲੋਂ ਆਪਣੀਆਂ ਕੋਸ਼ਿਸ਼ਾਂ ਨਾਲ ਬਹੁਤ ਵਧੀਆ ਵਿਕਸਿਤ ਕੀਤਾ ਗਿਆ ਹੈ। ਇਸ ਅਨਾਜ ਮੰਡੀ ਵਿੱਚ ਸਾਲ ਦੇ ਲਗਭਗ ਚਾਰ ਮਹੀਨੇ ਫਸਲ ਦੀ ਖਰੀਦ ਵੇਚ ਲਈ ਵਰਤੋਂ ਕੀਤੀ ਜਾਂਦੀ ਹੈ ਅਤੇ ਬਾਕੀ ਦੇ ਕਰੀਬ ਅੱਠ ਮਹੀਨੇ ਸਥਾਨਕ ਵਾਸੀ ਮੰਡੀ ਵਿੱਚ ਸੈਰ ਕਰਨ, ਬੱਚੇ ਖੇਡਣ ਅਤੇ ਧੁੱਪੇ ਬੈਠਣ ਦਾ ਆਨੰਦ ਸਰਦੀਆਂ ਵਿੱਚ ਲੈਂਦੇ ਹਨ।

ਇਸ ਮੌਕੇ ਸ੍ਰੀ ਖੁਸ਼ਪਾਲ ਸਿੰਘ ਧਾਲੀਵਾਲ, ਜ਼ਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਓ.ਐਸ.ਡੀ ਗਰਜੰਟ ਸਿੰਘ ਸੋਹੀ, ਮਾਰਕੀਟ ਕਮੇਟੀ ਅਜਨਾਲਾ ਦੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਮਾਰਕਿਟ ਕਮੇਟੀ ਦੇ ਸਕੱਤਰ ਸ਼੍ਰੀਮਤੀ ਨਵਦੀਪ ਕੌਰ, ਆੜਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਸਤਬੀਰ ਸਿੰਘ ਸੰਧੂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ, ਲੇਖਾਕਾਰ ਸੰਦੀਪ ਸਿੰਘ ਰਿਆੜ, ਬਲਾਕ ਪ੍ਰਧਾਨ ਹਰਮਨਜੀਤ ਸਿੰਘ ਨੰਗਲ, ਸਰਪੰਚ ਇਕਬਾਲ ਸਿੰਘ ਰਿਆੜ, ਆੜਤੀ ਸੁਖਬੀਰ ਸਿੰਘ ਰਿਆੜ, ਕਰਮਜੀਤ ਸਿੰਘ ਗੋਲਡੀ ਰਿਆੜ, ਆੜ੍ਹਤੀ ਹਰਪਾਲ ਸਿੰਘ ਮੰਨਣ, ਆੜਤੀ ਹਰਜੀਤ ਸਿੰਘ ਅਲੀਵਾਲ ਅਤੇ ਹੋਰ ਪਤਵੰਤੇ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਕੈਪਸ਼ਨ
ਅਜਨਾਲਾ ਹਲਕੇ ਵਿੱਚ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...