ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

by | Jul 28, 2026 | breaking news, daily, health, politics | 0 comments

ਜੇਲ੍ਹ ’ਚ ਬੰਦੀਆਂ ਨੂੰ 45 ਕਿਸਮਾਂ ਦੇ ਮੈਡੀਕਲ ਟੈਸਟਾਂ ਤੋਂ ਇਲਾਵਾ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਦੀ ਮਿਲੇਗੀ ਮੁਫ਼ਤ ਸਹੂਲਤ

ਪੰਜਾਬ ’ਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਹੋਈ 1090, ਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ੁਰੂ ਹੋਇਆ 77ਵਾਂ ਕਲੀਨਿਕ : ਡਾ.ਰਵਜੋਤ ਸਿੰਘ

ਸੂਬੇ ਦੀਆਂ 8 ਜੇਲ੍ਹਾਂ ’ਚ ਬੰਦੀਆਂ ਨੂੰ ਮਿਲੇਗੀ ਆਮ ਆਦਮੀ ਕਲੀਨਿਕਾਂ ਦੀ ਸਹੂਲਤ

5.90 ਕਰੋੜ ਦੇ ਕਰੀਬ ਲੋਕਾਂ ਨੇ ਆਮ ਆਦਮੀ ਕਲੀਨਿਕਾਂ ’ਚ ਲਈਆਂ ਸਿਹਤ ਸੇਵਾਵਾਂ, ਸਾਢੇ 3 ਕਰੋੜ ਤੋਂ ਵੱਧ ਹੋਏ ਟੈਸਟ

ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕਾਂ ਦੀ ਗਿਣਤੀ 77 ਹੋ ਗਈ ਹੈ ਅਤੇ ਹੁਣ ਜੇਲ੍ਹ ਵਿਚ ਬੰਦੀਆਂ ਦੇ 45 ਤਰ੍ਹਾਂ ਦੇ ਟੈਸਟ ਦੀ ਸਹੂਲਤ ਅੰਦਰ ਹੀ ਉਪਲਬਧ ਰਹੇਗੀ ਜਿਥੇ ਉਨ੍ਹਾਂ ਨੂੰ 100 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਵੀ ਮੁਫਤ ਮਿਲਣਗੀਆਂ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 8 ਜੇਲ੍ਹਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਤਾਂ ਜੋ ਜੇਲ੍ਹਾਂ ਵਿਚ ਬੰਦ ਕੈਦੀਆਂ ਲਈ ਸਿਹਤ ਸਹੂਲਤਾਂ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਇਨ੍ਹਾਂ ਕਲੀਨਿਕਾਂ ਅੰਦਰ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ, ਹੈਲਪਰ ਆਦਿ ਨੂੰ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਜੇਲ੍ਹ ਵਿਚ 1400 ਤੋਂ ਵੱਧ ਬੰਦੀਆਂ ਦੇ ਮੁੱਢਲੇ ਟੈਸਟ ਹੁਣ ਜੇਲ੍ਹ ਅੰਦਰਲੇ ਆਮ ਆਦਮੀ ਕਲੀਨਿਕ ਵਿਚ ਹੀ ਹੋ ਜਾਇਆ ਕਰਨਗੇ ਅਤੇ ਲੋੜੀਂਦੀਆਂ ਦਵਾਈਆਂ ਵੀ ਅੰਦਰੋਂ ਹੀ ਦਿੱਤੀਆਂ ਜਾਣਗੀਆਂ।

ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਵਲੋਂ ਲਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋਕਾਂ ਨੂੰ ਬਹੁਤ ਲਾਭ ਮਿਲ ਰਿਹਾ ਹੈ ਅਤੇ ਹੁਣ ਤੱਕ 5.90 ਕਰੋੜ ਮਰੀਜਾਂ ਵਲੋਂ ਆਪਣਾ ਚੈੱਕਅਪ ਕਰਵਾਇਆ ਜਾ ਚੁੱਕਾ ਹੈ ਅਤੇ ਸੂਬੇ ਵਿਚ ਪਹਿਲਾਂ ਚੱਲ ਰਹੇ 990 ਕਲੀਨਿਕਾਂ ਵਿਚੋਂ ਰੋਜ਼ਾਨਾ ਅੰਦਾਜ਼ਨ 83 ਹਜ਼ਾਰ ਲੋਕਾਂ ਵਲੋਂ ਸਿਹਤ ਸੇਵਾਵਾਂ ਲਈਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹੁਣ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1090 ਹੋ ਜਾਣ ਨਾਲ ਹੋਰ ਵੀ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਹੁਣ ਤੱਕ ਸਾਢੇ 3 ਕਰੋੜ ਦੇ ਕਰੀਬ ਟੈਸਟ ਕੀਤੇ ਜਾ ਚੁੱਕੇ ਹਨ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਦੀ ਦੇਖਭਾਲ, ਸਕਰੀਨਿੰਗ ਅਤੇ ਖੁਰਾਕ ਪ੍ਰਬੰਧਨ ਦੀਆਂ ਸੇਵਾਵਾਂ ਵੀ ਉਪਲਬੱਧ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਂਦੇ ਸਮੇਂ ਵਿਚ 300 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਜਵੀਜ਼ ਹੈ ਤਾਂ ਜੋ ਸੂਬੇ ਦੇ ਹਰ ਖੇਤਰ ਵਿਚ ਲੋਕਾਂ ਨੂੰ ਆਪਣੇ ਘਰਾਂ ਦੇ ਨਜ਼ਦੀਕ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ।

ਜੇਲ੍ਹ ਸੁਪਰਡੰਟ ਹਰਚਰਨ ਸਿੰਘ ਗਿੱਲ, ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸਥਾਪਤੀ, ਸਟਾਫ਼ ਅਤੇ ਉਪਲਬੱਧ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਸੁਪਰਡੰਟ ਹਰਬੰਸ ਸਿੰਘ, ਡਿਪਟੀ ਸੁਪਰਡੰਟ ਆਸ਼ਾ ਰਾਣੀ, ਆਮ ਆਦਮੀ ਕਲੀਨਿਕਾਂ ਦੇ ਸ਼ਹਿਰੀ ਨੋਡਲ ਅਧਿਕਾਰੀ ਡਾ. ਰੋਹਿਤ ਬਬੂਤਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਐਨ.ਐਚ.ਐਮ. ਮੁਹੰਮਦ ਆਸਿਫ ਵੀ ਮੌਜੂਦ ਸਨ।

ਕੈਪਸ਼ਨ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਉਂਦੇ ਹੋਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...