ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

by | Jan 6, 2025 | breaking news, daily, Uncategorized | 0 comments

– ਸ਼ਿਕਾਇਤ ਸੈਲ ਦਾ ਟੋਲ ਫਰੀ ਨੰਬਰ 1800-121-5721 ਵੀ ਕੀਤਾ ਜਾਰੀ
– ਕੂੜੇ ਸਬੰਧੀ ਕੀਤੀ ਸ਼ਿਕਾਇਤ ‘ਤੇ 60 ਮਿੰਟ ‘ਚ ਹੋਵੇਗੀ ਕਾਰਵਾਈ
– ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
– ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਕੀਤਾ ਜਾਵੇਗਾ ਸ਼ੁਰੂ

ਚੰਡੀਗੜ੍ਹ/ਖੰਨਾ, 6 ਜਨਵਰੀ:

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਉਦਯੋਗ ਤੇ ਕਾਮਰਸ ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਹੈ। ਖੰਨਾ ਵਿਖੇ ਉਨ੍ਹਾਂ ਅੱਜ ਡੋਰ ਟੂ ਡੋਰ ਕੁਲੈਕਸ਼ਨ ਅਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕੀਤਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਪਾਇਲਟ ਪ੍ਰੋਜੈਕਟ ‘ਤੇ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੰਨਾ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ।

ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਖੰਨਾ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤੇ ਕੂੜਾ ਨਹੀਂ ਸੁੱਟਿਆ ਜਾਵੇਗਾ, ਜਿਸ ਨਾਲ ਖੰਨਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚੋਂ ਕੂੜਾ ਖਤਮ ਹੋ ਜਾਵੇਗਾ ਅਤੇ ਸ਼ਹਿਰ ਦੀ ਦਿੱਖ ਸੁੰਦਰ ਤੇ ਖੂਬਸੂਰਤ ਦਿਸੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਖੰਨਾ ਸ਼ਹਿਰ ਦੇ ਸਾਰੇ ਰਿਹਾਇਸ਼ੀ/ਵਪਾਰਕ/ਰੇਹੜੀ ਫੜ੍ਹੀ ਵਾਲਿਆਂ ਨੂੰ ਇੱਕ ਯੂਜ਼ਰ ਨੰਬਰ ਜਾਰੀ ਕਰ ਕੇ ਇੱਕ ਐਪ ਨਾਲ ਜੋੜਿਆ ਜਾਵੇਗਾ। ਕੂੜਾ ਇੱਕਠਾ ਕਰਨ ਦਾ ਬਹੁਤ ਹੀ ਘੱਟ ਬਿੱਲ ਹਰੇਕ ਯੂਜ਼ਰ ਨੂੰ ਮੈਸੇਜ ਰਾਹੀਂ ਮੋਬਾਇਲ ‘ਤੇ ਭੇਜਿਆ ਜਾਵੇਗਾ।

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਸ਼ਹਿਰ ਵਾਸੀ ਯੂਜ਼ਰ ਚਾਰਜੀਜ਼ ਨੂੰ ਆਨ ਲਾਈਨ ਅਤੇ ਆਫ ਲਾਈਨ ਦੋਹਾਂ ਤਰੀਕਿਆਂ ਨਾਲ ਅਦਾ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਇੱਕ ਸ਼ਿਕਾਇਤ ਸੈਲ ਵੀ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਟੋਲ ਫਰੀ ਨੰਬਰ 1800-121-5721 ਹੈ। ਉਨ੍ਹਾਂ ਕਿਹਾ ਕਿ ਇਸ ਟੋਲ ਫਰੀ ਨੰਬਰ ‘ਤੇ ਕੂੜੇ ਸਬੰਧੀ ਪ੍ਰਾਪਤ ਹੋਈ ਕੋਈ ਵੀ ਸ਼ਿਕਾਇਤ ‘ਤੇ 60 ਮਿੰਟ ਵਿਚ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਖੰਨਾ ਸ਼ਹਿਰ ਵਿਚ ਕੂੜਾ ਚੁੱਕਣ ਵਾਲੇ ਸਾਰੇ ਵਾਹਨਾਂ ਦੀ ਜੀ.ਪੀ.ਐਸ. ਟਰੈਕਿੰਗ ਹੋਵੇਗੀ। ਇਨ੍ਹਾਂ ਸਾਰੇ ਵਾਹਨਾਂ ਦਾ ਵੇਰਵਾ ਸਥਾਪਤ ਕੀਤੇ ਕੰਟਰੋਲ ਰੂਮ ਦੀ ਸਕਰੀਨ ‘ਤੇ ਲਾਈਵ ਦਿਖੇਗਾ ਕਿ ਕਿਹੜਾ ਵਾਹਨ ਖੰਨਾ ਸ਼ਹਿਰ ਦੇ ਕਿਹੜੇ ਵਾਰਡ ਵਿੱਚੋਂ ਕੂੜਾ ਚੁੱਕ ਰਿਹਾ ਹੈ।

ਸੌਂਦ ਨੇ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਖੰਨਾ ਸ਼ਹਿਰ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਉਣਾ ਹੈ, ਇਸ ਲਈ
ਡੋਰ ਟੂ ਡੋਰ ਕੂੜਾ ਚੁੱਕਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨਿਵੇਕਲੇ ਕੰਮ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਦੇ ਬਾਕੀ ਸਾਥੀਆਂ ਵੱਲੋਂ ਦਿੱਤੇ ਗਏ ਭਰਪੂਰ ਯੋਗਦਾਨ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਦੀ ਕਾਪੀ ਨਾ ਸਿਰਫ ਪੂਰੇ ਪੰਜਾਬ ਵਿਚ ਹੋਵੇਗੀ ਸਗੋਂ ਭਾਰਤ ਦੇ ਸਾਰੇ ਸੂਬੇ ਵੀ ਪੰਜਾਬ ਤੋਂ ਸੇਧ ਲੈਣਗੇ। ਇਸ ਪ੍ਰੋਜੈਕਟ ਰਾਹੀਂ ਕੂੜੇ ਨੂੰ ਅਲੱਗ ਅਲੱਗ (ਸੇਗਰੀਗੇਸ਼ਨ) ਕਰਨ ਤੋਂ ਬਾਅਦ ਗਿੱਲੇ ਕੂੜੇ ਤੋਂ ਖਾਦ ਬਣਾਈ ਜਾਵੇਗੀ ਅਤੇ ਪਲਾਸਟਿਕ ਦੀ ਰਹਿੰਦ-ਖੂੰਹਦ ਤੋਂ ਬਿਜਲੀ ਬਣਾਈ ਜਾਵੇਗੀ।

ਉਨ੍ਹਾਂ ਖੰਨਾ ਵਾਸੀਆਂ ਨੂੰ ਇਸ ਪ੍ਰੋਜੈਕਟ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਤੋਂ ਬਾਅਦ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਇਸ ਨੂੰ ਸ਼ੁਰੂ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਕੂੜਾ ਮੁਕਤ ਕਰਕੇ ‘ਰੰਗਲਾ ਪੰਜਾਬ’ ਬਣਾਉਣ ਵੱਲ ਇਕ ਸਾਰਥਕ ਕਦਮ ਵਧਾਇਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...