ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

by | Aug 22, 2025 | breaking news, daily | 0 comments

ਸਤਲੁਜ ਕ੍ਰੀਕ ਨੇੜਲੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਧਿਕਾਰੀਆਂ ਨੂੰ ਪ੍ਰਭਾਵਿਤ ਲੋਕਾਂ ਨੂੰ ਜ਼ਰੂਰੀ ਸਹੂਲਤਾਂ ਮੁਹੱਈਆ ਕਰਾਉਣ ਦੇ ਦਿੱਤੇ ਨਿਰਦੇਸ਼

ਕਿਹਾ, ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪਹੁੰਚਾ ਰਹੀ ਹੈ ਫ਼ੌਰੀ ਮਦਦ

ਗਿਰਦਾਵਰੀ ਕਰਵਾ ਕੇ ਨੁਕਸਾਨ ਦਾ ਦਿੱਤਾ ਜਾਵੇਗਾ ਮੁਆਵਜ਼ਾ

ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ:

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ ‘ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ।

ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਪਿੰਡ ਨੂੰ ਜੋੜਨ ਵਾਲੀ ਸੜਕ ‘ਤੇ ਪਾਣੀ ਹੋਣ ਕਾਰਨ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਪਿੰਡ ਮੁਹਾਰ ਜਮਸ਼ੇਰ ਦੇ ਅੰਦਰ ਤੱਕ ਟਰੈਕਟਰ ‘ਤੇ ਗਏ। ਹਾਲਾਂਕਿ ਪਿੰਡ ਦੇ ਅੰਦਰ ਪਾਣੀ ਦਾਖ਼ਲ ਨਹੀਂ ਹੋਇਆ ਅਤੇ ਸਾਰੇ ਘਰ ਸੁਰੱਖਿਤ ਹਨ। ਸ੍ਰੀ ਗੋਇਲ ਨੇ ਦੱਸਿਆ ਕਿ ਡੈਮਾਂ ‘ਤੇ ਫ਼ਿਲਹਾਲ ਪਾਣੀ ਦੀ ਆਮਦ ਘਟੀ ਹੈ ਅਤੇ ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਰਾਹਤ ਦੀ ਉਮੀਦ ਹੈ।

ਗੱਲਬਾਤ ਦੌਰਾਨ ਦੋਵੇਂ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਇਸ ਦੌਰੇ ਦਾ ਮੁੱਖ ਉਦੇਸ਼ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਫ਼ੌਰੀ ਹੱਲ ਕਰਨਾ ਹੈ, ਉੱਥੇ ਸਮੱਸਿਆ ਦੇ ਸਥਾਈ ਹੱਲ ਦੀ ਯੋਜਨਾਬੰਦੀ ਲਈ ਗਰਾਊਂਡ ‘ਤੇ ਜਾ ਕੇ ਸਥਿਤੀ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਤੋਂ ਮੌਜੂਦਾ ਸਥਿਤੀ ਦੀ ਜਾਣਕਾਰੀ ਵੀ ਲਈ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਕੁਦਰਤੀ ਆਫਤ ਮੌਕੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੇ ਉਪਰਾਲੇ ਕੀਤੇ ਗਏ ਹਨ ਅਤੇ ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਟੀਮਾਂ, ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਲੋੜ ਅਨੁਸਾਰ ਰਾਸ਼ਨ ਵੀ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਤ ਸਮੇਂ ਸਾਰੇ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਫ਼ੌਰੀ ਮਦਦ ਉਪਲਬਧ ਕਰਵਾਉਣ ਲਈ ਸਾਰੀਆਂ ਟੀਮਾਂ ਤਾਇਨਾਤ ਹਨ ਅਤੇ ਸਾਰੇ ਪ੍ਰਭਾਵਿਤ ਇਲਾਕੇ ਨੂੰ ਸੈਕਟਰਾਂ ਵਿੱਚ ਵੰਡ ਕੇ ਸੈਕਟਰ ਅਫ਼ਸਰ ਲਗਾਏ ਗਏ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਜ਼ਰੂਰਤਮੰਦ ਲੋਕਾਂ ਤੱਕ ਮਦਦ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਆਖਿਆ ਕਿ ਸਾਰੇ ਪਿੰਡਾਂ ਦੇ ਲੋਕਾਂ ਦੇ ਸੰਪਰਕ ਨੰਬਰ ਪ੍ਰਸ਼ਾਸਨ ਵੱਲੋਂ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਹਰੇਕ ਵਿਅਕਤੀ ਤੱਕ ਸਿੱਧਾ ਸੰਪਰਕ ਹੋ ਸਕੇ।

ਕੈਬਨਿਟ ਮੰਤਰੀਆਂ ਨੇ ਇਹ ਵੀ ਕਿਹਾ ਕਿ ਵਿਸੇਸ਼ ਗਿਰਦਾਵਰੀ ਸਬੰਧੀ ਸਰਕਾਰ ਵੱਲੋਂ ਪਹਿਲਾਂ ਹੀ ਹੁਕਮ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦੇ ਹਰ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪਿੰਡਾਂ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕਾਂ ਦੀ ਤੁਰੰਤ ਮਦਦ ਹੋ ਸਕੇ।

ਇਸ ਮੌਕੇ ਲੋਕਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਅਤੇ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਹ ਖੁਦ ਇਹ ਮੰਗ ਪੱਤਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਸਰਹੱਦੀ ਖਿੱਤੇ ਲੋਕ ਬਹੁਤ ਬਹਾਦਰ ਹਨ ਅਤੇ ਦੇਸ਼ ਦੀ ਰੱਖਿਆ ਵਿਚ ਵੀ ਸਾਡੀ ਫ਼ੋਰਸ ਨਾਲ ਖੜਦੇ ਹਨ ਅਤੇ ਇਸ ਮੁਸਕਿਲ ਵਿਚ ਸਰਕਾਰ ਇਨ੍ਹਾਂ ਦੇ ਨਾਲ ਖੜੀ ਹੈ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇਲਾਕੇ ਵਿੱਚ ਕੱਚੀਆਂ ਜ਼ਮੀਨਾਂ ਦਾ ਮੁੱਦਾ ਕੈਬਨਿਟ ਮੰਤਰੀ ਸਾਹਮਣੇ ਰੱਖਿਆ। ਇਸ ‘ਤੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਵਿਸ਼ੇ ਬਾਰੇ ਕਮੇਟੀ ਪਹਿਲਾਂ ਹੀ ਕੰਮ ਕਰ ਰਹੀ ਹੈ ਅਤੇ ਸਰਕਾਰ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਅਨੁਸਾਰ ਅੱਗੇ ਵਧ ਰਹੀ ਹੈ।

ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਇਨ੍ਹਾਂ ਪਿੰਡਾਂ ਵਿੱਚ ਮੰਗ ਅਨੁਸਾਰ ਪਸ਼ੂ ਚਾਰਾ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਅਤੇ ਉਹ ਆਪ ਵੀ ਲਗਾਤਾਰ ਲੋਕਾਂ ਨਾਲ ਸਿੱਧਾ ਸੰਪਰਕ ਰੱਖ ਰਹੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਵਿੱਚ ਹੜ੍ਹ ਰਾਹਤ ਸਬੰਧੀ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਐਸ.ਡੀ.ਐਮ ਵੀਰਪਾਲ ਕੌਰ, ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜੀਨੀਅਰ ਆਲੋਕ ਚੌਧਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...