ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ

by | Mar 27, 2025 | breaking news, daily, sports | 0 comments

• 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਦੀ ਕੀਤੀ ਪ੍ਰਧਾਨਗੀ
* ਖੇਡਾਂ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਨੇ

ਚੰਡੀਗੜ੍ਹ, 27 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ।

ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍ਹੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੀ ਗਿਣਤੀ ਖਿਡਾਰੀ ਪੈਦਾ ਕਰਨ ਲਈ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਲਈ ਕੌਮੀ ਟੀਮ ਵਿੱਚ ਸ਼ਾਮਲ ਹੋਣ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਕੋਲ ਅਥਾਹ ਖੇਡ ਹੁਨਰ ਹੈ ਅਤੇ ਪੰਜਾਬ ਸਰਕਾਰ ਇਸ ਗੱਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਭਾਰਤ ਲਈ ਤਮਗੇ ਜਿੱਤਣ ਦੇ ਯੋਗ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਲਈ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਫੰਡ ਮੁਹੱਈਆ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਖੇਡਾਂ ਦਾ ਆਪਸੀ ਰਿਸ਼ਤਾ ਬੜਾ ਗੂੜ੍ਹਾ ਹੈ, ਜਿਸ ਕਾਰਨ ਪੰਜਾਬੀ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਰਸੇ ਵਿੱਚ ਖੇਡ ਸੱਭਿਆਚਾਰ ਮਿਲਿਆ ਹੈ ਪਰ ਪਿਛਲੀਆਂ ਸਰਕਾਰਾਂ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ-ਆਧੁਨਿਕ ਖੇਡ ਸੱਭਿਆਚਾਰ ਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਕਾਰਨ ਖਿਡਾਰੀਆਂ ਨੇ ਆਪਣੇ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ 1975 ਦੀ ਹਾਕੀ ਵਿਸ਼ਵ ਕੱਪ ਜੇਤੂ ਟੀਮ ਵਿੱਚ ਅੱਠ ਖਿਡਾਰੀ ਅਤੇ ਕੋਚ ਦੇ ਨਾਲ-ਨਾਲ ਮੈਨੇਜਰ ਪੰਜਾਬ ਨਾਲ ਸਬੰਧਤ ਸਨ।

ਮੁੱਖ ਮੰਤਰੀ ਨੇ ਕਿਹਾ ਕਿ 1975 ਦਾ ਵਿਸ਼ਵ ਕੱਪ ਦੇਸ਼ ਲਈ ਮਾਣ ਵਾਲਾ ਪਲ ਸੀ ਕਿਉਂਕਿ ਭਾਰਤ ਨੇ ਇੱਕੋ ਇੱਕ ਵਿਸ਼ਵ ਕੱਪ ਜਿੱਤਿਆ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀ ਸਰਕਾਰ ਨੇ ਕਦੇ ਵੀ ਖੇਡਾਂ ਅਤੇ ਖਿਡਾਰੀਆਂ ਦੀ ਪਰਵਾਹ ਨਹੀਂ ਕੀਤੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ‘ਤੇ ਪੂਰਾ ਧਿਆਨ ਦਿੱਤਾ ਹੈ ਤਾਂ ਜੋ ਖਿਡਾਰੀਆਂ ਨੂੰ ਹੌਸਲਾ ਮਿਲੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਵਿਲੱਖਣ ਸਮਾਗਮ ਹੈ ਕਿਉਂਕਿ ਜਿਨ੍ਹਾਂ ਨੇ ਦੇਸ਼ ਦੇ ਝੰਡੇ ਨੂੰ ਉੱਚਾ ਚੁੱਕਿਆ ਹੈ, ਉਹ ਇਸ ਸਮਾਗਮ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਕੱਟੜ ਖੇਡ ਪ੍ਰੇਮੀ ਹਨ, ਇਸ ਲਈ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਸਮਾਗਮ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦਾ ਪ੍ਰਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚੋਂ ਤਮਗੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪੰਜਾਬ ਵਿੱਚ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ, ਜਿਸ ਕਾਰਨ ਪੰਜਾਬ ਇਸ ਲਈ ਕੋਈ ਕਸਰ ਨਹੀਂ ਛੱਡ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਜਾਣ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਛਾਣ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬਾ ਸਰਕਾਰ ਵੱਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਵੱਲ ਇੱਕ ਸਹੀ ਕਦਮ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਤਾਕਤਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦਾ ਮੌਕਾ ਹੈ ਕਿ ਅੱਜ ਇਸ ਇਤਿਹਾਸਕ ਸਮਾਗਮ ਵਿੱਚ ਪ੍ਰਸਿੱਧ ਖਿਡਾਰੀਆਂ ਨੇ ਸ਼ਿਰਕਤ ਕੀਤੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ 1975 ਦੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਹਾਲ ਹੀ ਵਿੱਚ ਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈਣ ਵਾਲੇ 107 ਖਿਡਾਰੀਆਂ ਨੂੰ 3.99 ਕਰੋੜ ਰੁਪਏ ਦੇ ਨਕਦ ਇਨਾਮ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਤਮਗੇ ਜਿੱਤਣ ਵਾਲੇ 13778 ਖਿਡਾਰੀਆਂ ਨੂੰ 9.65 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ।

ਇਸ ਮੌਕੇ 1975 ਦੇ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੇ ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਹਾਕੀ ਵੀ ਭੇਟ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...