ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਜੀ.ਏ. ਫਾਊਡੇਸ਼ਨ ਅਤੇ ਆਈ ਐਫ਼ ਸੀ ਰੁੜਕਾ ਕਲਾਂ ਵਿਚਾਲੇ ਸਮਝੌਤਾ

by | Feb 26, 2025 | breaking news, daily, sports | 0 comments

ਫੁਟਬਾਲ ਪ੍ਰੇਮੀਆਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰੇਗੀ ਜੀ.ਏ. ਫਾਊਡੇਸ਼ਨ: ਜਸਿਮ ਅਲ ਅਲੀ
ਮਾਹਿਰ ਕੋਚ ਦੇਣਗੇ ਫੁਟਬਾਲ ਪ੍ਰੇਮੀਆਂ ਨੂੰ ਨਵੀਂ ਤਕਨੀਕੀ ਜਾਣਕਾਰੀ: ਗੁਰਮੰਗਲ ਦਾਸ
ਰੁੜਕਾ ਕਲਾਂ ਵਿਖੇ ਬਣਾਇਆ ਬਹੁ ਮੰਤਵੀ ਖੇਡ ਪ੍ਰੋਜੈਕਟ

ਚੰਡੀਗੜ੍ਹ, 26 ਫਰਵਰੀ ( ): ਫੁਟਬਾਲ ਪ੍ਰੇਮੀਆਂ ਲਈ ਇਹ ਖ਼ਬਰ ਬੇਹੱਦ ਜਾਣਕਾਰੀ ਭਰਪੂਰ ਅਤੇ ਉਤਸ਼ਾਹਿਤ ਕਰਨ ਵਾਲੀ ਹੈ।ਪਿਛਲੇ ਇੱਕ ਦਹਾਕੇ ਤੋਂ ਫੁਟਬਾਲ ਲਈ ਵਿਆਪਕ ਯੋਜਨਾ ਉਲੀਕ ਰਹੀ ਜੈਨਰੇਸ਼ਨ ਅਮੇਜ਼ਿੰਗ ਫਾਊਡੇਸ਼ਨ ਆਪਣੇ ਤਕਨੀਕੀ ਮਾਹਿਰ ਕੋਚਾਂ ਅਤੇ ਵਧੀਆ ਫੁਟਬਾਲ ਖਿਡਾਰੀਆਂ ਦੀ ਬਦੌਲਤ ਹੁਣ ਫੁਟਬਾਲ ਪ੍ਰੇਮੀਆਂ ਨੂੰ ਸਪੈਸ਼ਲ ਟ੍ਰੇਨਿੰਗ ਦੇ ਕੇ ਰਾਸ਼ਟਰੀ ਪੱਧਰ ਦੇ ਖਿਡਾਰੀ ਬਨਣ ਵਿੱਚ ਸਹਿਯੋਗ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਡੇਸ਼ਨ ਦੇ ਐਕਜੀਕਿਊਟਿਵ ਡਾਇਰੈਕਟਰ ਜਸਿਮ ਅਲ ਅਲੀ ਨੇ ਦੱਸਿਆ ਕਿ ਯੂਥ ਫੁਟਬਾਲ ਕਲੱਬ (ਵਾਈ ਐਫ਼ ਸੀ) ਰੁੜਕਾ ਕਲਾਂ ਦੇ ਸਹਿਯੋਗ ਨਾਲ ਫਾਊਡੇਸ਼ਨ 2017 ਤੋਂ ਇਸ ਖੇਤਰ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਰੁੜਕਾ ਕਲਾਂ ਵਿਖੇ ਇੱਕ ਬਹੁ-ਮੰਤਵੀ ਖੇਡ ਸਹੂਲਤ ਮੁਹੱਈਆ ਕਰਵਾਈ ਗਈ ਹੈ ਜਿੱਥੇ ਹਰ ਸਾਲ 10 ਹਜ਼ਾਰ ਦੇ ਕਰੀਬ ਫੁਟਬਾਲ ਪ੍ਰੇਮੀਆਂ ਨੂੰ ਵਧੀਆ ਮਾਹੌਲ ਵਿੱਚ ਖੇਡ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਫੁਟਬਾਲ ਪਿੱਚ ਦੇ ਨਾਲ-ਨਾਲ ਬਾਸਕਟ ਬਾਲ, ਟੈਨਿਸ, ਬਾਲੀਬਾਲ ਅਤੇ ਪਿਕ ਬਾਲ ਲਈ ਵੱਖਰੇ-ਵੱਖਰੇ ਸਿੰਥੈਟਿਕ ਕੋਰਟਾਂ ਅਤੇ ਬਹੁ-ਮੰਤਵੀ ਹਾਲ ਵੀ ਮੌਜੂਦ ਹੈ।ਉਨ੍ਹਾਂ ਦੱਸਿਆ ਕਿ 50 ਸਟੇਸ਼ਨ ਵਾਲਾ ਜਿੰਮ ਵੀ ਉਨ੍ਹਾਂ ਵੱਲੋਂ ਬਣਾਇਆ ਗਿਆ ਹੈ।ਇਸ ਤੋਂ ਇਲਾਵਾ 200 ਸੀਟਾਂ ਵਾਲਾ ਬਹੁ-ਮੰਤਵੀ ਹਾਲ ਵੀ ਬਣਾਇਆ ਗਿਆ ਹੈ।ਜਿੱਥੇ ਟ੍ਰੇਨਿੰਗ ਸਮੇਤ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਦੱਸਿਆ ਕਿ ਫੀਫਾ ਵਰਲਡ ਕੱਪ 2022 ਨੂੰ ਸਪੌਂਸਰ ਕਰਨ ਵਾਲੀ ਜੈਨਰੇਸ਼ਨ ਅਮੇਜਿੰਗ ਫਾਊਡੇਸ਼ਨ ਤੋਂ ਇਲਾਵਾ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਪ੍ਰੋਜੈਕਟ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਆਈ ਐਫ਼ ਸੀ ਰੁੜਕਾ ਕਲਾਂ ਦੇ ਫਾਊਂਡਰ ਅਤੇ ਪ੍ਰਧਾਨ ਸੀ.ਗੁਰਮੰਗਲ ਦਾਸ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਸ਼ੁਰੂ ਹੋਣਾ ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਪੋਰਟਸ ਕੰਪਲੈਕਸ ਹੀ ਨਹੀਂ ਬਲਕਿ ਹਜ਼ਾਰਾਂ ਨੌਜਵਾਨਾਂ ਦੀਆਂ ਨਵੀਆਂ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਇੱਥੇ ਨੌਜਵਾਨ ਅਤੇ ਬੱਚੇ ਸਿਰਫ਼ ਅਥਲੈਟਿਕਸ ਨਾਲ ਜੁੜੀ ਜਾਣਕਾਰੀ ਹੀ ਨਹੀਂ ਲੈਣਗੇ ਬਲਕਿ ਉਨ੍ਹਾਂ ਨੂੰ ਸਮਾਜਿਕ ਸਰੋਕਾਰਾਂ ਅਤੇ ਨਸ਼ੇ ਖਿਲਾਫ਼ ਲੜਾਈ ਲੜਣ ਦੀ ਵੀ ਸੂਝ ਮਿਲੇਗੀ।ਇਸ ਮੌਕੇ ਮਾਹਿਰ ਕੋਚ ਹਾਮਿਦ ਅਬਦੁਲ ਅਜ਼ੀਜ਼ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖੁਸ਼ੀ ਹੋਈ ਹੈ ਕਿ ਉਨ੍ਹਾਂ ਨੂੰ ਬਿਹਤਰ ਕੋਚਾਂ ਨਾਲ ਕੰਮ ਕਰਨ ਦਾ ਮੌਕਾ ਮਿਿਲਆ ਹੈ ਜਿਹੜੇ ਨੌਜਵਾਨਾਂ ਨੂੰ ਜਿੰਦਗੀ ਵਿੱਚ ਉਚਾਈਆਂ ਛੂਹਣ ਵਿੱਚ ਮੱਦਦ ਕਰਦੇ ਹਨ।

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਵਾਈਐਫ.ਸੀ ਅਤੇ ਜੈਨਰੇਸ਼ਨ ਅਮੇਜਿੰਗ ਫਾਊਂਡੇਸ਼ਨ ਦਰਮਿਆਨ ਇੱਕ ਐਮ.ਓ.ਯੂ. (ਆਪਸੀ ਸਮਝੌਤਾ) ਤੇ ਹਸਤਾਖਰ ਕੀਤੇ ਗਏ। ਸ਼੍ਰੀ ਮਾਲਵਿੰਦਰ ਸਿੰਘ ਕੰਗ ਨੇ ਦੋਵਾਂ ਸੰਸਥਾਵਾਂ ਨੂੰ ਇਸ ਨਿਵੇਕਲੇ ਉਪਰਾਲੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਸਰਬਜੀਤ ਸਿੰਘ ਆਈ.ਏ.ਐਸ. ਏ.ਸੀ.ਐਸ. ਸਪੋਰਟਸ, ਡਾਇਰੈਕਟਰ ਸਪੋਰਟਸ ਹਰਪ੍ਰੀਤ ਸੂਦਨ ਆਈ.ਏ.ਐਸ., ਜੈਨਰੇਸ਼ਨ ਫਾਊਡੇਸ਼ਨ ਦੇ ਡਾਇਰੈਕਟਰ ਜਾਸਿਮ ਅਲ ਅਲੀ, ਪਾਲਟੇ ਫੌਰਟਿਸ ਡਾਇਰੈਕਟਰ ਜੀ.ਏ. ਫਾਊਡੇਸ਼ਨ, ਅਵਾਤਿਕਾ ਨਈਅਰ, ਡਾ. ਜ਼ੋਆ ਦੋਹਰਮਾਨ ਫਾਊਂਡਰ ਅਤੇ ਪ੍ਰੈਜੀਡੈਂਟ ਡਿਜ਼ ਇੰਡੋ ਜਰਮਨ ਕੋਆਪਰੇਸ਼ਨ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਪਰਮਜੀਤ ਸਿੰਘ ਆਈ.ਏ.ਐਸ. ਆਦਿ ਤੋਂ ਇਲਾਵਾ ਵਡੀ ਗਿਣਤੀ ਵਿਚ ਨੈਸ਼ਨਲ ਅਤੇ ਕੌਮੀ ਪੱਧਰ ਦੇ ਖਿਡਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...