ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਸੀਜ਼ਨ ਦੀ ਸਫ਼ਲਤਾ ਲਈ ਵਿਭਾਗ ਦੀ ਕੀਤੀ ਸ਼ਲਾਘਾ

by | Jun 2, 2026 | breaking news, daily, health, lifestyle, politics | 0 comments

ਝੋਨੇ ਦੇ ਆਗਾਮੀ ਸੀਜ਼ਨ ਦੀਆਂ ਤਿਆਰੀਆਂ ਹੁਣੇ ਤੋਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਮੇਰੀ ਰਸੋਈ ਯੋਜਨਾ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ: ਲਾਲ ਚੰਦ ਕਟਾਰੂਚੱਕ

ਰੋਜ਼ਾਨਾ ਵੰਡੀਆਂ ਜਾ ਰਹੀਆਂ ਹਨ 50,000 ਕਿੱਟਾਂ

ਸੂਬੇ ਦੇ ਗਰੀਬ ਤਬਕੇ ਨੂੰ ਪੌਸ਼ਟਿਕ ਭੋਜਨ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੀ ਅਹਿਮ ‘ਮੇਰੀ ਰਸੋਈ ਯੋਜਨਾ’ ਤਹਿਤ ਹੁਣ ਤੱਕ 4.50 ਲੱਖ ਫੂਡ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਜੋ ਇਸ ਸਕੀਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਇਸ ਸਕੀਮ ਤਹਿਤ ਸੂਬੇ ਦੇ 40 ਲੱਖ ਗਰੀਬ ਪਰਿਵਾਰਾਂ ਨੂੰ ਅਜਿਹੀਆਂ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੈ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਰੋਜ਼ਾਨਾ 50,000 ਅਜਿਹੀਆਂ ਫੂਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ।

ਮੀਟਿੰਗ ਦੌਰਾਨ, ਮੰਤਰੀ ਨੇ ਮੁਕੰਮਲ ਹੋਏ ਕਣਕ ਦੇ ਖਰੀਦ ਸੀਜ਼ਨ ਦੀ ਸਫਲਤਾ ਲਈ ਵਿਭਾਗ ਦੀ ਪ੍ਰਸ਼ੰਸਾ ਵੀ ਕੀਤੀ ਅਤੇ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੰਡੀਆਂ ਵਿੱਚਲੇ ਮਜ਼ਬੂਤ ਬੁਨਿਆਦੀ ਢਾਂਚੇ ਨੂੰ ਦਿੱਤਾ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਣਕ ਦੇ ਖਰੀਦ ਸੀਜ਼ਨ ਦੀ ਤਰ੍ਹਾਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਅਗਾਊਂ ਤਿਆਰੀਆਂ ਸ਼ੁਰੂ ਕਰਨ ਲਈ ਕਿਹਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਅਤੇ ਜੀਐਮ (ਵਿੱਤ) ਸਰਵੇਸ਼ ਕੁਮਾਰ ਸ਼ਾਮਿਲ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...