ਖੇਡੋ, ਸਿੱਖੋ, ਵਧੋ: ਪੋਸ਼ਣ ਪਖਵਾੜਾ ਨੇ ਜਗਾਈ ਆਨੰਦਮਈ ਲਰਨਿੰਗ ਅਤੇ ਪੋਸ਼ਣ ਜਾਗਰੂਕਤਾ

by | Apr 13, 2026 | health | 0 comments

ਚੰਡੀਗੜ੍ਹ, 13 ਅਪ੍ਰੈਲ, 2026: ਚਲ ਰਹੇ ਪੋਸ਼ਣ ਪਖਵਾੜਾ ਸਮਾਰੋਹ ਦੇ ਤਹਿਤ ਯੂਟੀ ਚੰਡੀਗੜ੍ਹ ਵਿੱਚ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ (ਈਸੀਸੀਈ/ECCE) ਨੂੰ ਹੁਲਾਰਾ ਦੇਣ ਹਿਤ ਵਿਭਿੰਨ ਜਾਗਰੂਕਤਾ ਅਤੇ ਗਤੀਵਿਧੀ-ਅਧਾਰਿਤ ਪ੍ਰੋਗਰਾਮ ਸਫ਼ਲਤਾਪੂਰਵਕ ਆਯੋਜਿਤ ਕੀਤੇ ਗਏ।

ਮੌਲੀ ਕਲੋਨੀ ਸਰਕਲ ਵਿਖੇ, ਸ਼ੁਰੂਆਤੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ (ਈਸੀਸੀਈ/ECCE) ਥੀਮ ‘ਤੇ ਅਧਾਰਿਤ ਖੇਡ-ਅਧਾਰਿਤ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਛੋਟੇ ਬੱਚਿਆਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦੇ ਹੋਏ ਆਨੰਦਮਈ ਅਤੇ ਇੰਟਰਐਕਟਿਵ ਸਿੱਖਿਆ ਦਾ ਅਨੁਭਵ ਕੀਤਾ। ਉੱਥੇ ਹੀ, ਬੁੜੈਲ ਸਰਕਲ ਵਿਖੇ “ਖੇਡ-ਅਧਾਰਿਤ ਲਰਨਿੰਗ ਗਤੀਵਿਧੀਆਂ ‘ਤੇ ਸਮੁਦਾਇਕ ਚਰਚਾ” ਆਯੋਜਿਤ ਕੀਤੀ ਗਈ, ਜਿਸ ਦਾ ਉਦੇਸ਼ ਸਮੁਦਾਇ ਦੇ ਮੈਂਬਰਾਂ ਨੂੰ ਸ਼ੁਰੂਆਤੀ ਬਾਲ ਅਵਸਥਾ ਵਿੱਚ ਉਤੇਜਨਾ ਅਤੇ ਖੇਡਾਂ ਦੇ ਜ਼ਰੀਏ ਸਿੱਖਣ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਸੀ।

ਇਸੇ ਕ੍ਰਮ ਵਿੱਚ, ਧਨਾਸ ਸਰਕਲ ਵਿਖੇ 3 ਤੋਂ 6 ਵਰ੍ਹੇ ਉਮਰ ਵਰਗ ਦੇ ਬੱਚਿਆਂ ਲਈ ਖੇਡ-ਅਧਾਰਿਤ ਸ਼ੁਰੂਆਤੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ (ਈਸੀਸੀਈ/ECCE) ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਦੌਰਾਨ ਹੈਂਡ ਪੇਂਟਿੰਗ, ਲੀਫ ਪੇਂਟਿੰਗ, ਥ੍ਰੈੱਡ ਪੇਂਟਿੰਗ, ਡ੍ਰਾਇੰਗ, ਵਰਣਮਾਲਾ ਸਿੱਖਣਾ ਅਤੇ ਫਲਾਂ ਦੀ ਰੰਗਾਈ ਜਿਹੀਆਂ ਕਈ ਰਚਨਾਤਮਕ ਅਤੇ ਰੋਚਕ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿੱਚ ਰਚਨਾਤਮਕਤਾ, ਬੋਧਾਤਮਕ ਵਿਕਾਸ ਅਤੇ ਸੂਖਮ ਮੋਟਰ ਕੌਸ਼ਲ ਦਾ ਵਿਕਾਸ ਇੱਕ ਆਨੰਦਪੂਰਨ ਵਾਤਾਵਰਣ ਵਿੱਚ ਸੁਨਿਸ਼ਚਿਤ ਕਰਨਾ ਸੀ।

ਇਨ੍ਹਾਂ ਪ੍ਰਮੁੱਖ ਸਮਾਗਮਾਂ ਤੋਂ ਇਲਾਵਾ, ਪੋਸ਼ਣ ਪਖਵਾੜਾ ਦੇ ਤਹਿਤ ਵਿਭਿੰਨ ਹੋਰ ਗਤੀਵਿਧੀਆਂ ਵੀ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਯੁਵਾ ਸਮੂਹ ਮੀਟਿੰਗਾਂ ਦਾ ਆਯੋਜਨ, ਮੋਟੇ ਅਨਾਜ (ਮਿਲੇਟਸ) ਦੇ ਪ੍ਰਚਾਰ-ਪ੍ਰਸਾਰ, ਕਿਚਨ ਗਾਰਡਨ ਨੂੰ ਹੁਲਾਰਾ ਦੇਣ ਦੀਆਂ ਮੁਹਿੰਮਾਂ, ਮਿਲੇਟਸ ਦੇ ਸੇਵਨ ਬਾਰੇ ਜਾਗਰੂਕਤਾ ਹਿਤ ਘਰੇਲੂ ਦੌਰੇ ਅਤੇ ਆਂਗਣਵਾੜੀ ਕੇਂਦਰਾਂ ਨੂੰ ਸਿਖਲਾਈ ਕੇਂਦਰਾਂ ਦੇ ਰੂਪ ਵਿੱਚ ਪ੍ਰੋਤਸਾਹਿਤ ਕਰਨਾ ਸ਼ਾਮਲ ਰਿਹਾ। ਨਾਲ ਹੀ, ਸ਼ੁਰੂਆਤੀ ਛਾਤੀ ਦਾ ਦੁੱਧ ਚੁੰਘਾਉਣ ਦੀਆਂ ਪਿਰਤਾਂ, ਗਰਭਵਤੀ ਮਹਿਲਾਵਾਂ ਲਈ ਪੋਸ਼ਣ ਵਿੱਚ ਮਿਲੇਟਸ ਦੇ ਉਪਯੋਗ, ਬੱਚਿਆਂ ਦੇ ਵਿਕਾਸ ਦੀ ਨਿਗਰਾਨੀ, 3-6 ਵਰ੍ਹਿਆਂ ਦੇ ਬੱਚਿਆਂ ਲਈ ਪ੍ਰੀ-ਸਕੂਲ ਸਿੱਖਿਆ ਅਤੇ ਸੰਸਥਾਗਤ ਜਣੇਪੇ ਨੂੰ ਹੁਲਾਰਾ ਦੇਣ ਹਿਤ ਵੀ ਜਾਗਰੂਕਤਾ ਗਤੀਵਿਧੀਆਂ ਸੰਚਾਲਿਤ ਕੀਤੀਆਂ ਗਈਆਂ।

ਇਨ੍ਹਾਂ ਸਾਰੀਆਂ ਪਹਿਲਾਂ ਵਿੱਚ ਲਾਭਾਰਥੀਆਂ, ਸਮੁਦਾਇ ਦੇ ਮੈਂਬਰਾਂ ਅਤੇ ਫੀਲਡ ਕਾਰਜਕਰਤਾਵਾਂ ਦੀ ਸਰਗਰਮ ਭਾਗੀਦਾਰੀ ਰਹੀ, ਜਿਸ ਨਾਲ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਬਾਲ ਵਿਕਾਸ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮਹੱਤਵਪੂਰਨ ਯੋਗਦਾਨ ਮਿਲਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...