ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਖੇਡਾਂ ਤੇ ” ਪੰਜਾਬ ਦਾ ਮਾਣ ਐਵਾਰਡ” ਨਾਲ ਹੋਇਆ ਸਨਮਾਨ

by | Jun 1, 2026 | breaking news, daily, sports | 0 comments

ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਗਏ ਜਰਖੜ ਖੇਡਾਂ ਦੀ ਕੜੀ ਦਾ ਹਿੱਸਾ 16ਵੇਂ ਜੇ ਐਸ ਟੀ ਉਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਫਾਈਨਲ ਸਮਾਰੋਹ ਦੇ ਉੱਤੇ ਉੱਘੇ ਖੇਡ ਪਰਮੋਟਰ ਸੁਰਿੰਦਰ ਸਿੰਘ ਭਾਪਾ ਪ੍ਰਬੰਧਕ ਸੁਰਜੀਤ ਹਾਕੀ ਟੂਰਨਾਮੈਂਟ ਜਲੰਧਰ ਦੀਆਂ ਖੇਡਾਂ ਪ੍ਰਤੀ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਹਨਾਂ ਨੂੰ “ਪੰਜਾਬ ਦਾ ਮਾਣ ਖੇਡ ਐਵਾਰਡ” ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨੂੰ ਕਬੱਡੀ ਸਟਾਰ ਪਾਲਾ ਜਲਾਲਪੁਰ ਅਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਪੰਜਾਬ ਦਾ ਮਾਣ ਐਵਾਰਡ ਪ੍ਰਧਾਨ ਕੀਤਾ।

ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਸੁਰਿੰਦਰ ਸਿੰਘ ਭਾਪਾਂ ਨੇ ਖੇਡਾਂ ਲਈ ਅਣਥੱਕ ਘਾਲਣਾ ਘਾਲੀ ਹੈ। ਉਹ ਪਿੱਛਲੇ 40 ਸਾਲ ਤੋਂ ਭਾਰਤ ਦਾ ਨੰਬਰ ਇੱਕ ਆਲ ਇੰਡੀਆ ਸਰਜੀਤ ਹਾਕੀ ਟੂਰਨਾਮੈਂਟ ਕਰਵਾ ਰਹੇ ਹਨ। ਇਸ ਤੋਂ ਇਲਾਵਾ ਰੇਲਵੇ ਵਿਭਾਗ ਨੇ ਉਹਨਾਂ ਦੀਆਂ ਖੇਡ ਪ੍ਰਾਪਤੀਆਂ ਦੇਖਦੇ ਆਂ ਉਨਾਂ ਨੂੰ 1996 ਐਟਲਾਂਟਾ ਓਲੰਪਿਕ ਖੇਡਾਂ ਵਿੱਚ ਅਬਜਰਵਰ ਤੇ ਤੌਰ ਤੇ ਭੇਜਿਆ ਸੀ। ਫੇਰ 1998 ਵੇਟਰਨਜ ਵਰਲਡ ਕੱਪ ਹਾਲੈਂਡ ਵਿੱਚ ਵੀ ਉਹਨਾਂ ਨੇ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ। ਰੇਲ ਕੋਚ ਫੈਕਟਰੀ ਵਿਭਾਗ ਵਿੱਚ ਉਹਨਾਂ ਨੇ ਲੰਬਾ ਟਾਈਮ ਕੌਮੀ ਪੱਧਰ ਤੇ ਹਾਕੀ ਖੇਡੀ ਅਤੇ ਉਹ ਰੇਲ ਕੋਚ ਫੈਕਟਰੀ ਵਿੱਚੋਂ ਹੀ ਵੈਲਫੇਅਰ ਖੇਡ ਅਫ਼ਸਰ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਉਹਨਾਂ ਦਾ ਪੂਰਾ ਜੀਵਨ ਖੇਡਾਂ ਖਾਸ ਕਰਕੇ ਹਾਕੀ ਪ੍ਰਤੀ ਸਮਰਪਿੱਤ ਰਿਹਾ ਅੱਜ ਪੰਜਾਬ ਦੀ ਹਾਕੀ ਜਿਸ ਮੁਕਾਮ ਤੇ ਖੜੀ ਹੈ । ਉਸ ਦੇ ਵਿੱਚ ਸੁਰਿੰਦਰ ਸਿੰਘ ਭਾਪਾ ਹੋਰਾਂ ਦਾ ਇਕ ਵੱਡੀ ਰੋਲ ਹੈ । ਇਸ ਕਰਕੇ ਉਹਨਾਂ ਦਾ ਖੇਡਾਂ ਪ੍ਰਤੀ ਉਸਾਰੂ ਰੋਲ ਅਤੇ ਵਧੀਆ ਸੇਵਾਵਾਂ ਨੂੰ ਦੇਖਦੇ “ਜਰਖੜ ਖੇਡਾਂ ਦੇ ਪ੍ਰਬੰਧਕ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਪੰਜਾਬ ਦਾ ਖੇਡ ਮਾਣ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ । ਇਸ ਮੌਕੇ ਕਬੱਡੀ ਸਟਾਰ ਪਾਲਾ ਜਲਾਲਪੁਰ , ਅਰਜਨਾ ਅਵਾਰਡੀ ਸੱਜਣ ਸਿੰਘ ਚੀਮਾ , ਪ੍ਰੋਫੈਸਰ ਰਜਿੰਦਰ ਸਿੰਘ, ਅਮਰੀਕ ਸਿੰਘ ਮਿਨਹਾਸ ਇਹ ਰਿਟਾਇਰਡ ਏਆਈਜੀ ਪੰਜਾਬ ਪੁਲਿਸ ਆਦਿ ਹੋਰ ਪ੍ਰਬੰਧਕਾਂ ਨੇ ਸਨਮਾਨਤ ਹੋਣ ਤੇ ਵਿਸ਼ੇਸ਼ ਵਧਾਈ ਦਿੱਤੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...