ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਪੁਰਸ਼ਾਂ ਅਤੇ ਮਹਿਲਾਵਾਂ ਲਈ ਆਲ ਇੰਡੀਆ ਸਿਵਲ ਸਰਵਿਸਿਜ਼

by | Mar 18, 2026 | breaking news, sports | 0 comments

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਪੁਰਸ਼ਾਂ ਅਤੇ ਮਹਿਲਾਵਾਂ ਲਈ ਆਲ ਇੰਡੀਆ ਸਿਵਲ ਸਰਵਿਸਿਜ਼ (ਏਆਈਸੀਐੱਸ/AICS) ਯੋਗ ਆਸਣ ਚੈਂਪੀਅਨਸ਼ਿਪ 2025-26 ਦਾ ਆਯੋਜਨ 17 ਤੋਂ 21 ਮਾਰਚ 2026 ਤੱਕ ਟੇਬਲ ਟੈਨਿਸ ਹਾਲ, ਸਪੋਰਟਸ ਕੰਪਲੈਕਸ, ਸੈਕਟਰ-23, ਚੰਡੀਗੜ੍ਹ ਵਿਖੇ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ (ਸੀਸੀਐੱਸਸੀਐੱਸਬੀ/CCSCSB), ਨਵੀਂ ਦਿੱਲੀ ਦੀ ਸਰਪ੍ਰਸਤੀ ਵਿੱਚ ਕਰ ਰਿਹਾ ਹੈ।

ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਦੇ ਵਿਭਾਗ ਰਾਜ ਸਕੱਤਰੇਤਾਂ ਅਤੇ ਖੇਤਰੀ ਖੇਡ ਬੋਰਡਾਂ (ਆਰਐੱਸਬੀਜ਼/RSBs) ਤੋਂ ਲਗਭਗ 350 ਪ੍ਰਤੀਭਾਗੀ ਹਿੱਸਾ ਲੈ ਰਹੇ ਹਨ। ਇਸ ਸਮਾਗਮ ਦਾ ਉਦੇਸ਼ ਸਿਵਲ ਸੇਵਕਾਂ ਵਿੱਚ ਯੋਗ ਆਸਣ ਦੇ ਜ਼ਰੀਏ ਤੰਦਰੁਸਤੀ, ਅਨੁਸ਼ਾਸਨ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਹੁਲਾਰਾ ਦੇਣਾ ਹੈ।

ਮੁੱਖ ਮਹਿਮਾਨ, ਸ਼੍ਰੀ ਗੁਰਜੰਟ ਸਿੰਘ, ਪੀਸੀਐੱਸ, ਹਾਕੀ ਵਿੱਚ ਦੋ ਵਾਰ ਦੇ ਓਲੰਪਿਕ ਕਾਂਸੀ ਮੈਡਲ ਜੇਤੂ ਅਤੇ ਏਸ਼ਿਆਈ ਖੇਡਾਂ ਦੇ ਗੋਲਡ ਮੈਡਲਿਸਟ, ਨੇ ਮਾਰਚ ਪਾਸਟ ਅਤੇ ਭਾਗ ਲੈਣ ਵਾਲੀਆਂ ਟੀਮਾਂ ਦੇ ਪਰੀਚੈ ਤੋਂ ਬਾਅਦ ਚੈਂਪੀਅਨਸ਼ਿਪ ਦਾ ਵਿਧੀਵਤ ਉਦਘਾਟਨ ਕੀਤਾ।

ਇਸ ਅਵਸਰ ‘ਤੇ ਹਾਜ਼ਰ ਹੋਰ ਪਤਵੰਤਿਆਂ ਵਿੱਚ ਡਾ. ਮਹੇਂਦਰ ਸਿੰਘ, ਜੁਆਇੰਟ ਡਾਇਰੈਕਟਰ ਸਪੋਰਟਸ, ਚੰਡੀਗੜ੍ਹ ਪ੍ਰਸ਼ਾਸਨ, ਸੁਸ਼੍ਰੀ ਨੀਵਾ ਸਿੰਘ, ਕਨਵੀਨਰ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ (ਸੀਸੀਐੱਸਸੀਐੱਸਬੀ/CCSCSB), ਅਤੇ ਡਾ. ਭਗਵੰਤ ਸਿੰਘ, ਆਈਵਾਈਏ (ਖੇਡ ਵਿਭਾਗ) ਸ਼ਾਮਲ ਸਨ।

17 ਮਾਰਚ 2026 ਨੂੰ ਹੋਏ ਮੁਕਾਬਲਿਆਂ ਦੇ ਨਤੀਜੇ ਨਿਮਨਲਿਖਤ ਹਨ:

* ਪਰੰਪਰਾਗਤ ਸੋਲੋ (ਪੁਰਸ਼) – 40 ਸਾਲ ਤੋਂ ਘੱਟ ਉਮਰ
1- ਵੈਭਵ ਵਾਮਨ ਸ਼੍ਰੀਰਾਮੇ (ਗੁਜਰਾਤ ਆਰਐੱਸਬੀ) – 40.50 ਅੰਕ – ਪਹਿਲਾ ਸਥਾਨ
2- ਪ੍ਰੇਮ ਸਿੰਘ ਰਾਜਪੁਰੋਹਿਤ (ਆਰਐੱਸਬੀ ਬੰਗਲੁਰੂ) – 35.25 ਅੰਕ – ਦੂਜਾ ਸਥਾਨ
3- ਰਾਜੇਂਦਰ ਕੁਮਾਰ (ਹਰਿਆਣਾ ਸਕੱਤਰੇਤ) – 34.875 ਅੰਕ – ਤੀਜਾ ਸਥਾਨ
* ਪਰੰਪਰਾਗਤ ਸੋਲੋ (ਮਹਿਲਾ) – 40-50 ਸਾਲ ਤੋਂ ਘੱਟ ਉਮਰ
1- ਯਸ਼ੋਦਾ ਰਾਣੀ (ਹਰਿਆਣਾ ਸਕੱਤਰੇਤ) – 32.00 ਅੰਕ – ਪਹਿਲਾ ਸਥਾਨ
2- ਕਲਪਨਾਬੇਨ ਕੇ ਪਟੇਲ (ਗੁਜਰਾਤ ਸਕੱਤਰੇਤ) – 31.50 ਅੰਕ – ਦੂਜਾ ਸਥਾਨ
3- ਨੀਲਮ ਪੁਰੀ ਬਿਸ਼ਟ (ਆਰਐੱਸਬੀ ਉੱਤਰਾਖੰਡ) – 31.00 ਅੰਕ – ਤੀਜਾ ਸਥਾਨ
* ਪਰੰਪਰਾਗਤ ਸੋਲੋ (ਮਹਿਲਾ) – 50 ਸਾਲ ਤੋਂ ਵੱਧ ਉਮਰ
1- ਸ਼ੀਨਾ ਦਿਨੇਸ਼ (ਗੁਜਰਾਤ ਆਰਐੱਸਬੀ) – 32.50 ਅੰਕ – ਪਹਿਲਾ ਸਥਾਨ ਸਥਾਨ
2- ਲਤਾ ਸ਼ਿਰਸਾਠ (ਮਹਾਰਾਸ਼ਟਰ ਸਕੱਤਰੇਤ) – 31.75 ਅੰਕ – ਦੂਜਾ ਸਥਾਨ
3- ਹਨੀ ਕੋਲੀ (ਕੇਂਦਰੀ ਸਕੱਤਰੇਤ, ਦਿੱਲੀ) – 31.25 ਅੰਕ – ਤੀਜਾ ਸਥਾਨ
ਇਹ ਚੈਂਪੀਅਨਸ਼ਿਪ 21 ਮਾਰਚ 2026 ਤੱਕ ਜਾਰੀ ਰਹੇਗੀ, ਜਿਸ ਵਿੱਚ ਦੇਸ਼ ਭਰ ਦੇ ਵਿਭਿੰਨ ਵਿਭਾਗਾਂ ਅਤੇ ਰਾਜਾਂ ਦੀ ਨੁਮਾਇੰਦਗੀ ਕਰਨ ਵਾਲੇ ਪ੍ਰਤੀਭਾਗੀ ਪੁਰਸ਼ ਅਤੇ ਮਹਿਲਾ ਵਰਗ ਦੇ ਵਿਭਿੰਨ ਯੋਗ ਆਸਣ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਹ ਪ੍ਰੋਗਰਾਮ ਯੋਗ ਆਸਣ ਦੀ ਇੱਕ ਮੁਕਾਬਲੇ ਵਾਲੀ ਖੇਡ ਦੇ ਰੂਪ ਵਿੱਚ ਵਧਦੀ ਮਕਬੂਲੀਅਤ ਅਤੇ ਸਰਕਾਰੀ ਕਰਮਚਾਰੀਆਂ ਦੇ ਦਰਮਿਆਨ ਤੰਦਰੁਸਤ ਜੀਵਨਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਵਿੱਚ ਇਸ ਦੀ ਭੂਮਿਕਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...