ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

by | Jan 2, 2026 | breaking news, daily | 0 comments

• ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ

•ਖੇਤੀਬਾੜੀ ਸੈਕਟਰ ਵਿੱਚ ਏਆਈ-ਅਧਾਰਤ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 1 ਜਨਵਰੀ:

ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ।

ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਪਾਇਲਟ ਪ੍ਰੋਜੈਕਟ ਲਾਗੂ ਕਰਨ ਅਤੇ ਜ਼ਿਲ੍ਹਿਆਂ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਟੋਮੈਟਿਕ ਵੈਦਰ (ਮੌਸਮ) ਸਟੇਸ਼ਨਾਂ ਦੀ ਸਥਾਪਨਾ, ਫੀਲਡ ਡੇਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਸ਼ਮੂਲੀਅਤ, ਬਾਗਬਾਨੀ ਕਲੱਸਟਰਾਂ ਨੂੰ ਸਹਾਇਤਾ ਅਤੇ ਏਆਈ-ਅਧਾਰਤ ਪਸ਼ੂਧਨ ਉਤਪਾਦਕਤਾ ਹੱਲਾਂ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਖੇਤੀਬਾੜੀ ਮੰਤਰੀ ਨੇ ਆਈਆਈਟੀ ਰੋਪੜ ਵੱਲੋਂ ਖੇਤੀ ਸੈਕਟਰ ਵਿੱਚ ਖੇਤੀਬਾੜੀ ਦੇ ਸਹੀ ਢੰਗ-ਤਕੀਕਿਆਂ ਅਤੇ ਏਆਈ ਦੀ ਢੁਕਵੀਂ ਵਰਤੋਂ ਸਬੰਧੀ ਨੈਸ਼ਨਲ-ਲੈਵਲ ਦੇ ਕੋਰਸ ਸ਼ੁਰੂ ਕਰਨ ਦੀ ਪਹਿਲਕਦਮੀ ਦਾ ਵੀ ਸਵਾਗਤ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਦਾ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕਰਨਾ ਹੈ। ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਸੀਟਾਂ ਦਾ ਵਿਸ਼ੇਸ਼ ਰਾਖਵਾਂਕਰਨ ਖੇਤੀਬਾੜੀ-ਤਕਨਾਲੋਜੀ ਵਿੱਚ ਰਾਜ ਦੇ ਮਨੁੱਖੀ ਸਰੋਤ ਅਧਾਰ ਨੂੰ ਹੋਰ ਮਜ਼ਬੂਤ ​​ਕਰੇਗਾ।

ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਨੂੰ ਏਆਈ-ਅਧਾਰਤ ਖੇਤੀਬਾੜੀ ਸੁਧਾਰਾਂ ਦੇ ਖੇਤਰ ਵਿੱਚ ਇੱਕ ਮੋਹਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕਰੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਸਰੋਤ ਕੁਸ਼ਲਤਾ, ਜਲਵਾਯੂ-ਅਨੁਕੂਲਤਾ ਅਤੇ ਟਿਕਾਊ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਆਈਆਈਟੀ, ਰੋਪੜ ਦੇ ਐਸੋਸੀਏਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵੱਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏਆਈ-ਅਧਾਰਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਿਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ ਸ਼ਾਮਲ ਹਨ।

ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...