ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

by | Jan 9, 2026 | AGRICULTURE UPDATES, breaking news, daily | 0 comments

ਸੂਚਨਾ ਅਤੇ ਲਸੂਬੇ ਭਰ ਵਿੱਚ 31,000 ਤੋਂ ਵੱਧ ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ; ₹11,270 ਕਰੋੜ ਦਾ ਨਿਵੇਸ਼, ₹7,221 ਕਰੋੜ ਦੇ ਕਰਜ਼ੇ ਹੋਏ ਮਨਜ਼ੂਰ*

ਚੰਡੀਗੜ੍ਹ, 8 ਜਨਵਰੀ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰਗ ਸਟੇਟ’ ਅਤੇ ‘ਬੈਸਟ ਸਟੇਟ ਪ੍ਰੋਜੈਕਟ ਮੋਨੀਟੀਰਿੰਗ ਯੂਨਿਟ’ ਵੱਜੋਂ ਅਵਾਰਡ ਹਾਸਲ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ 31 ਦਸੰਬਰ, 2025 ਤੱਕ ਪੰਜਾਬ ਵਿੱਚ ਕੁੱਲ 31,076 ਪ੍ਰੋਜੈਕਟਾਂ ਨੂੰ ਏ.ਆਈ.ਐਫ ਸਕੀਮ ਤਹਿਤ ਮਨਜ਼ੂਰੀ ਦਿੱਤੀ ਗਈ ਹੈ ਜਿਨ੍ਹਾਂ ਵਿੱਚ ₹11,270 ਕਰੋੜ ਦਾ ਨਿਵੇਸ਼ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪ੍ਰੋਜੈਕਟਾਂ ਲਈ ਵੱਖ ਵੱਖ ਬੈਂਕਾਂ ਵੱਲੋਂ ₹7,221 ਕਰੋੜ ਦੇ ਕਰਜ਼ੇ ਵੀ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 7 ਸਾਲਾਂ ਦੀ ਮਿਆਦ ਲਈ ₹2 ਕਰੋੜ ਤੱਕ ਦੇ ਕਰਜ਼ਿਆਂ ‘ਤੇ 3 ਪ੍ਰਤੀਸ਼ਤ ਵਿਆਜ ‘ਤੇ ਸਹਾਇਤਾ ਦਿੱਤੀ ਜਾਂਦੀ ਹੈ । ਇਸ ਸਕੀਮ ਅਧੀਨ ਕਰਜ਼ਿਆ ਦੀ ਵਿਆਜ਼ ਦਰ 9 ਪ੍ਰਤੀਸ਼ਤ ਤੱਕ ਸੀਮਤ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਨਿਯੁਕਤ ਕੀਤਾ ਗਿਆ ਹੈ, ਵੱਲੋਂ ਇੱਕ ਵਟਸਅਪ ਹੈਲਪਲਾਈਨ ਨੰਬਰ 9056092906 ਸਥਾਪਤ ਕੀਤਾ ਹੈ, ਜਿਸ ਰਾਹੀਂ ਦਿਲਚਸਪੀ ਰੱਖਣ ਵਾਲੇ ਕਿਸਾਨ ਯੋਜਨਾ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ‘ਬੈਸਟ ਪਰਫਾਰਮਿੰਗ ਸਟੇਟ’ ਅਵਾਰਡ ਭਾਰਤ ਸਰਕਾਰ ਦੇ ਸੰਯੁਕਤ ਸਕੱਤਰ ਸ਼੍ਰੀ ਅਨਬਾਲਗਨ ਪੀ ਅਤੇ ਉੱਪ ਸਕੱਤਰ ਸ਼੍ਰੀਮਤੀ ਰਚਨਾ ਕੁਮਾਰ ਵੱਲੋਂ ਡਾਇਰੈਕਟਰ ਬਾਗਬਾਨੀ, ਪੰਜਾਬ, ਅਤੇ ਏ.ਆਈ.ਐਫ ਸਕੀਮ ਦੇ ਸਟੇਟ ਨੋਡਲ ਅਫਸਰ ਸ਼੍ਰੀਮਤੀ ਸ਼ੈਲੇਂਦਰ ਕੌਰ ਨੇ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਦੂਜਾ ਅਵਾਰਡ ਸ਼੍ਰੀਮਤੀ ਰਵਦੀਪ ਕੌਰ, ਟੀਮ ਲੀਡਰ ਅਤੇ ਸ਼੍ਰੀ ਯੁਵਰਾਜ ਔਲਖ, ਸਲਾਹਕਾਰ, ਸਟੇਟ ਪ੍ਰੋਜੈਕਟ ਨਿਗਰਾਨੀ ਯੂਨਿਟ ਵੱਲੋਂ ਅਵਾਰਡ ਪ੍ਰਾਪਤ ਕੀਤਾ ਗਿਆ।
—-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...